18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬਣਦੀਆਂ ਸੁੱਖ ਸੁਵਿਧਾਵਾਂ ਦਿੱਤੀਆਂ-ਵਿਧਾਇਕ ਲਖਵੀਰ ਸਿੰਘ ਰਾਏ ਨਰੂਲਾ ਮਾਰਕੀਟ ਸਰਹਿੰਦ ਮੰਡੀ ਵਿਖੇ ਵਿਧਾਇਕ ਰਾਏ ਨੇ ਬਾਥਰੂਮ ਬਲਾਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ

ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਣਦੀਆਂ ਸੁੱਖ ਸੁਵਿਧਾਵਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਦੇ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਹੋਏ ਹਨ ਤੇ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਜਿਸ ਦੇ ਤਹਿਤ ਹੀ ਸਰਹਿੰਦ ਮੰਡੀ ਦੇ ਦੁਕਾਨਦਾਰਾਂ ਦੀ ਮੰਗ ਤੇ ਨਰੂਲਾ ਮਾਰਕੀਟ ਵਾਰਡ ਨੰ.

ਅਜੀਤ ਡੈਸਕ 19-11-2026
ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਣਦੀਆਂ ਸੁੱਖ ਸੁਵਿਧਾਵਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਦੇ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਹੋਏ ਹਨ ਤੇ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਜਿਸ ਦੇ ਤਹਿਤ ਹੀ ਸਰਹਿੰਦ ਮੰਡੀ ਦੇ ਦੁਕਾਨਦਾਰਾਂ ਦੀ ਮੰਗ ਤੇ ਨਰੂਲਾ ਮਾਰਕੀਟ ਵਾਰਡ ਨੰ. 14 ਵਿਖੇ ਨਵੇਂ ਬਾਥਰੂਮ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਬਾਥਰੂਮਾਂ ਦੇ ਕੰਮ ਦੀ ਸ਼ੁਰੂਆਤ ਕਰਾਉਣ ਸਮੇਂ ਦੁਕਾਨਦਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਲੰਮੇ ਸਮੇਂ ਤੋਂ ਸਰਹਿੰਦ ਬਾਜ਼ਾਰ ਦੇ ਦੁਕਾਨਦਾਰਾਂ ਦੀ ਮੰਗ ਸੀ ਕਿ ਉਨ੍ਹਾਂ ਦੀ ਸਹੂਲਤ ਲਈ ਬਾਜ਼ਾਰਾਂ ਵਿਚ ਬਾਥਰੂਮ ਬਣਾਏ ਜਾਣ, ਜਿਸ ਤੇ ਇਸ ਮੰਗ ਨੂੰ ਪੂਰੀ ਕਰਦਿਆਂ ਤਕਰੀਬਨ 23 ਲੱਖ ਰੁਪਏ ਦੀ ਲਾਗਤ ਨਾਲ ਬਾਜ਼ਾਰਾਂ ਵਿਚ 4 ਵੱਖ-ਵੱਖ ਬਾਥਰੂਮ ਬਲਾਕ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿਚ ਜਨਾਨਾ, ਮਰਦਾਨਾ ਬਾਥਰੂਮਾਂ ਤੋਂ ਇਲਾਵਾ ਦਿਵਿਆਂਗ ਵਿਅਕਤੀਆਂ ਲਈ ਵੀ ਬਾਥਰੂਮ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਬਾਥਰੂਮਾਂ ਦੇ ਨਿਰਮਾਣ ਨਾਲ ਦੁਕਾਨਦਾਰਾਂ ਸਮੇਤ ਬਾਜ਼ਾਰਾਂ ਵਿਚ ਆਉਣ ਜਾਣ ਵਾਲੇ ਵਿਅਕਤੀਆਂ ਨੂੰ ਵੀ ਸਹੂਲਤ ਮਿਲੇਗੀ। ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀ ਕਹਿਣੀ ਤੇ ਕਰਨੀ ਦੀ ਪੱਕੀ ਹੈ, ਜਿਸ ਦੁਆਰਾ ਆਪਣੀਆਂ ਸਾਰੀਆਂ ਗਰੰਟੀਆਂ ਨੂੰ ਸਮੇਂ ਤੋਂ ਪਹਿਲਾਂ ਪੂਰਾ ਕੀਤਾ ਗਿਆ ਹੈ ਤੇ ਸ਼ਹਿਰਾਂ ਦੇ ਨਾਲ- ਨਾਲ ਪਿੰਡਾਂ ਦੀ ਨੁਹਾਰ ਵੀ ਬਦਲੀ ਗਈ ਹੈ। ਇਸ ਮੌਕੇ ਨਰੂਲਾ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦਾ ਵਿਸ਼ੇਸ ਤੌਰ ’ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਦੇ ਚੇਅਰਮੈਨ ਅਮਰਿੰਦਰ ਸਿੰਘ ਮੰਡੋਫ਼ਲ, ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂੰ, ਕੌਂਸਲਰ ਅਸ਼ੀਸ ਅੱਤਰੀ, ਕੌਂਸਲਰ ਸੰਨੀ ਚੋਪੜਾ, ਰਾਜਨ ਗੁਪਤਾ, ਬਬਲਾ, ਕੌਂਸਲਰ ਰਾਮਪਾਲ, ਗੁਰਸੇਵਕ ਚੱਢਾ, ਰਾਕੇਸ ਬਾਲੀ, ਪਵਨ ਕੁਮਾਰ, ਸੰਜੇ ਚਾਂਦੀ, ਵਿਸ਼ਾਲ, ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ ਆਦਿ ਤੋਂ ਇਲਾਵਾ ਮਾਰਕੀਟ ਦੇ ਦੁਕਾਨਦਾਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ ਵਿਚ ਲੱਗਣ ਵਾਲੇ ਸ਼ਹੀਦੀ ਜੋੜ ਮੇਲ ਦੀਆਂ ਤਿਆਰੀਆਂ ਸ਼ੁਰੂ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਰੇਲ ਹਾਦਸੇ ਵਿਚ ਪਿੰਡ ਫਰੌਰ ਦੇ ਨੌਜਵਾਨ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।