19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੰਜਾਬ ਦੀ ਜਨਤਾ ਕਾਂਗਰਸ ਪਾਰਟੀ ਦੀ ਸਰਕਾਰ ਦੇ ਕੰਮਾਂ ਨੂੰ ਕਰ ਰਹੀ ਹੈ ਯਾਦ-ਮੋਹਿਤ ਮੋਹਿੰਦਰਾ ਮੰਡਲ ਪ੍ਰਧਾਨ ਜਗਦੀਪ ਸਿੰਘ ਜੱਗੀ ਦੀ ਅਗਵਾਈ ’ਚ ਮੰਡੋਰ ਮੰਡਲ ਦੀ ਹੋਈ ਮੰਟਿੰਗ

ਨਾਭਾ 19 ਨਵੰਬਰ (ਵਰਿੰਦਰ ਵਰਮਾ)-ਪੰਜਾਬ ਦੇ ਲੋਕ ਕਾਂਗਰਸ ਸਰਕਾਰ ਵੇਲੇ ਦੇ ਕੀਤੇ ਕੰਮਾਂ ਨੂੰ ਯਾਦ ਕਰ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਾਟਾਵਾਂ ਪੰਜਾਬ ਯੂਥ ਕਾਗਰਸ ਦੇ ਸਾਬਕਾ ਪ੍ਰਧਾਨ ਮੋਹਿਤ ਮੋਹਿੰਦਰਾ ਹਲਕਾ ਇੰਚਾਰਜ ਦਿਹਾਤੀ ਪਟਿਆਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 20-11-2026
ਨਾਭਾ 19 ਨਵੰਬਰ (ਵਰਿੰਦਰ ਵਰਮਾ)-ਪੰਜਾਬ ਦੇ ਲੋਕ ਕਾਂਗਰਸ ਸਰਕਾਰ ਵੇਲੇ ਦੇ ਕੀਤੇ ਕੰਮਾਂ ਨੂੰ ਯਾਦ ਕਰ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਾਟਾਵਾਂ ਪੰਜਾਬ ਯੂਥ ਕਾਗਰਸ ਦੇ ਸਾਬਕਾ ਪ੍ਰਧਾਨ ਮੋਹਿਤ ਮੋਹਿੰਦਰਾ ਹਲਕਾ ਇੰਚਾਰਜ ਦਿਹਾਤੀ ਪਟਿਆਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਮੰਡਲ ਪ੍ਰਧਾਨ ਜਗਦੀਪ ਸਿੰਘ ਜੱਗੀ ਘਮਰੌਦਾ ਦੀ ਅਗਵਾਈ ’ਚ ਮੰਡੋਰ ਗ੍ਰਹਿ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਇਸ ਵਾਰ ਕਾਂਗਰਸ ਪਾਰਟੀ ਨੂੰ ਜਿਤਾਉਣਗੇ ਅਤੇ ਲੋਕ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਆਉਣ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਵਾਲਾ ਉਹ ਪੁਰਾਣਾ ਦੌਰ ਯਾਦ ਕਰਦੇ ਹਨ ਜਦੋਂ ਪੰਜਾਬ ਪੂਰੀ ਤਰ੍ਹਾਂ ਖੁਸ਼ਹਾਲ ਪੰਜਾਬ ਸੀ ਅਤੇ ਵਪਾਰੀ ਵਰਗ, ਕਿਸਾਨ ਮੁਲਾਜਮ, ਮਜਦੂਰ ਤੇ ਕਿਸਾਨ ਪੂਰੀ ਤਰ੍ਹਾਂ ਸੰਤੁਸ਼ਟ ਸਨ ਅਤੇ ਵਪਾਰੀ ਵਰਗ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਡਰ ਤੇ ਦਬਾਅ ਨਹੀਂ ਸੀ। ਉਨ੍ਹਾਂ ਨੇ ਕਿਹਾ ਅੱਜ ਪੰਜਾਬ ਦੇ ਲੋਕਾਂ ਦੇ ਅੰਦਰ ਡਰ, ਦਹਿਸ਼ਤ ਤੇ ਸਹਿਮ ਵਾਲਾ ਮਾਹੌਲ ਬਣਿਆ ਹੋਇਆ ਹੈ ਅਤੇ ਇੱਕ ਆਮ ਵਿਅਕਤੀ ਦਾ ਰਾਤ ਦੇ ਵਕਤ ਕੱਲੇ ਘਰੋਂ ਤੋਂ ਨਿਕਲਣਾ ਵੀ ਮੁਸ਼ਕਿਲ ਹੋ ਚੁੱਕਿਆ ਹੈ ਕਿਉਂਕਿ ਕਾਨੂੰਨ ਵਿਵਸਥਾ ਵਰਗੀ ਕੋਈ ਚੀਜ਼ ਨਜ਼ਰ ਨਹੀ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦਾ ਮੌਜੂਦਾ ਸਰਕਾਰ ਤੋਂ ਭਰੋਸਾ ਟੁੱਟ ਚੁੱਕਿਆ ਹੈ ਅਤੇ ਲੋਕ ਮੌਜੂਦਾ ਸਰਕਾਰ ਤੋਂ ਸੰਤੁਸ਼ਟ ਨਹੀਂ ਹਨ ਅਤੇ ਲੋਕਾਂ ਨੇ ਇਸ ਵਾਰ ਕਾਂਗਰਸ ਪਾਰਟੀ ਨੂੰ ਜਿਤਾਉਣ ਦਾ ਮਨ ਬਣਾ ਲਿਆ ਹੈ। ਇਸ ਮੋਕੇ ਬਲਾਕ ਪ੍ਰਧਾਨ ਹਰਵੀਰ ਢੀਡਸਾ, ਦਫਤਰ ਇੰਚਾਰਜ ਮਲਕੀਤ ਸਿੰਘ ਭਾਈਆ, ਹਰਜਪਾਲ ਸਿੰਘ ਮੰਡੋਰ ਜਿਲਾ ਪ੍ਰਧਾਨ ਰਾਜੀਵ ਗਾਧੀ ਕਿਸਾਨ ਮੋਰਚਾ, ਯਾਦਵਿੰਦਰ ਸਿੰਘ, ਹਰਜਿੰਦਰ ਸਿੰਘ, ਪਰਮਿੰਦਰ ਸਿੰਘ, ਹਰਜੀਤ ਸਿੰਘ, ਬਿਕਰਮਜੀਤ ਸਿੰਘ, ਸਤਨਾਮ ਸਿੰਘ, ਗੁਰਜੀਤ ਸਿੰਘ, ਸਵੇਗ ਸਿੰਘ, ਕੁਲਵਿੰਦਰ ਸਿੰਘ, ਹਰਪਾਲ ਸਿੰਘ, ਸਤਗੁਰ ਸਿੰਘ ਨੰਬਰਦਾਰ, ਬਾਵਾ ਮੰਡੋਰ ਤੋ ਇਲਾਵਾ ਮੰਡਲ ਦੇ ਅਹੁਦੇਦਾਰ ਵੱਡੀ ਗਿਣਤੀ ’ਚ ਮੌਜੂਦ ਸਨ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਕੱਢੀਆਂ ਜਾ ਰਹੀਆਂ ਹਨ ਪ੍ਰਭਾਤ ਫੇਰੀਆਂ ਅਗਲੀ ਖ਼ਬਰ ਅਲੀਪੁਰ ਦੇ ਸਾਬਕਾ ਸਰਪੰਚ ਦਲੇਰ ਸਿੰਘ ਸਾਥੀਆਂ ਸਮੇਤ ਸ੍ਰੋਮਣੀ ਅਕਾਲੀ ਦਲ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।