19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਵਲੋਂ ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਫ਼ਤਹਿਗੜ੍ਹ ਸਾਹਿਬ, 19 ਨਵੰਬਰ (ਮਨਪ੍ਰੀਤ ਸਿੰਘ)-ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਆਬਾਦੀ ਦੀ ਗਿਣਤੀ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਥਾਨਕ ਬੱਚਤ ਭਵਨ ਵਿਖੇ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵਲੋਂ ਵੱਖ-ਵੱਖ ਵਿਭਾਗਾਂ ਦੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ।

ਅਜੀਤ ਡੈਸਕ 20-11-2026
ਫ਼ਤਹਿਗੜ੍ਹ ਸਾਹਿਬ, 19 ਨਵੰਬਰ (ਮਨਪ੍ਰੀਤ ਸਿੰਘ)-ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਆਬਾਦੀ ਦੀ ਗਿਣਤੀ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਥਾਨਕ ਬੱਚਤ ਭਵਨ ਵਿਖੇ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਵਲੋਂ ਵੱਖ-ਵੱਖ ਵਿਭਾਗਾਂ ਦੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀ ਤੇ ਕਰਮਚਾਰੀਆਂ ਦੀ ਤਾਇਨਾਤੀ, ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਸਿਖਲਾਈ, ਗਣਨਾ ਬਲਾਕਾਂ ਦੀ ਬਣਤਰ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਦੀ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਹਰੇਕ ਸੈਂਸਜ਼ ਚਾਰਜ ਅਧੀਨ ਤਿਆਰੀਆਂ ਦੀ ਲਗਾਤਾਰ ਸਮੀਖਿਆ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਕਾਰਜ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫ਼ੀਲਡ ਪੱਧਰ ’ਤੇ ਤਾਇਨਾਤ ਅਮਲੇ ਨੂੰ ਆਪਣੀਆਂ ਜ਼ਿੰਮੇਵਾਰੀਆਂ ਅਤੇ ਕਾਰਜਪ੍ਰਣਾਲੀ ਬਾਰੇ ਪੂਰੀ ਜਾਣਕਾਰੀ ਹੋਣੀ ਜ਼ਰੂਰੀ ਹੈ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਸਿਖਲਾਈ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕਰਨ ਅਤੇ ਲੋੜ ਅਨੁਸਾਰ ਉਨ੍ਹਾਂ ਦੇ ਸ਼ੰਕਿਆਂ ਦਾ ਨਿਪਟਾਰਾ ਕਰਨ ਲਈ ਆਖਿਆ। ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਤੌਰ ਤੇ 30 ਨਵੰਬਰ, 2026 ਤੱਕ ਚੱਲਣ ਵਾਲੀ ਸਵੈ-ਗਣਨਾ ਮੁਹਿੰਮ ਬਾਰੇ ਲੋਕਾਂ ਨੂੰ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਸਮੇਂ, ਉਦੇਸ਼ ਅਤੇ ਭਾਗੀਦਾਰੀ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਆਮ ਲੋਕਾਂ ਤੱਕ ਸਰਲ ਅਤੇ ਸਪਸ਼ਟ ਭਾਸ਼ਾ ਵਿਚ ਪਹੁੰਚਾਈ ਜਾਵੇ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਵਿਚ ਹਿੱਸਾ ਲੈ ਸਕਣ। ਉਨ੍ਹਾਂ ਹਦਾਇਤ ਕੀਤੀ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਵਿਆਪਕ ਪ੍ਰਚਾਰ ਲਈ ਉਪਲਬਧ ਸੰਚਾਰ ਸਾਧਨਾਂ ਦੀ ਸੁਚੱਜੀ ਵਰਤੋਂ ਕੀਤੀ ਜਾਵੇ। ਲੋਕ ਜਾਗਰੂਕਤਾ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਸਬੰਧਿਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਮੁਹਿੰਮ ਬਾਰੇ ਜਾਣਕਾਰੀ ਹਰ ਵਰਗ ਤੱਕ ਪਹੁੰਚੇ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਇਸਮਤ ਵਿਜੈ ਸਿੰਘ, ਸਹਾਇਕ ਕਮਿਸ਼ਨਰ ਸੂਬਾ ਸਿੰਘ, ਐਸ.ਡੀ.ਐਮ. ਖਮਾਣੋਂ ਅਭਿਮਨਿਊ ਮਲਿਕ, ਐਸ.ਡੀ.ਐਮ ਅਮਲੋਹ ਹਰਵੀਰ ਕੌਰ, ਸਮੂਹ ਸੈਂਸਸ ਚਾਰਜ ਅਫ਼ਸਰ, ਸਹਾਇਕ ਖੋਜ ਅਫ਼ਸਰ ਹਰਮਨਦੀਪ ਕੌਰ, ਜ਼ਿਲ੍ਹਾ ਕੋਆਰਡੀਨੇਟਰ ਚੰਨਪ੍ਰੀਤ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਦਿਨ-ਦਿਹਾੜੇ ਲੁੱਟਾਂ-ਖੋਹਾਂ ਅਤੇ ਗੁੰਡਾਗਰਦੀ ਕਾਰਨ ਲੋਕਾਂ ਦਾ ਜਿਊਣਾ ਹੋਇਆ ਦੁੱਭਰ-ਰਾਜੂ ਖੰਨਾ ਅਗਲੀ ਖ਼ਬਰ ਪੁਰਬ ਨੂੰ ਸਮਰਪਿਤ ਵਿਸ਼ਵ ਸਿੱਖ ਯੂਨੀਵਰਸਿਟੀ ਵਿਖੇ ਚਾਰ ਰੋਜ਼ਾ ਸਮਾਗਮ 300 ਤੋਂ ਵੱਧ ਮਰੀਜ਼ਾਂ ਨੂੰ ਸਿਹਤ ਕੈਂਪਾਂ ਦਾ ਲਾਭ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।