20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਵੋਟਿੰਗ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ ਦਾ ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਨੇ ਲਿਆ ਜਾਇਜ਼ਾ

ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਸੁਰਜੀਤ ਸਿੰਘ ਸਾਹੀ)-ਪੰਜਾਬ ਰਾਜ ਵਿਚ ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਵੋਟਿੰਗ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ ਕਰਵਾਈ ਜਾ ਰਹੀ ਹੈ। ਇਸੇ ਲੜੀ ਤਹਿਤ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਵੇਅਰਹਾਉਸ ਵਿਚ ਮੌਜੂਦ 1302 ਬੀ.

ਅਜੀਤ ਡੈਸਕ 21-11-2026
ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਸੁਰਜੀਤ ਸਿੰਘ ਸਾਹੀ)-ਪੰਜਾਬ ਰਾਜ ਵਿਚ ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਵੋਟਿੰਗ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ ਕਰਵਾਈ ਜਾ ਰਹੀ ਹੈ। ਇਸੇ ਲੜੀ ਤਹਿਤ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਵੇਅਰਹਾਉਸ ਵਿਚ ਮੌਜੂਦ 1302 ਬੀ.ਯੂ, 842 ਸੀ.ਯੂ ਅਤੇ 887 ਵੀ.ਵੀ.ਪੀ.ਏ.ਟੀ ਦੀ ਫ਼ਸਟ ਲੈਵਲ ਚੈਕਿੰਗ ਚੱਲ ਰਹੀ ਹੈ, ਜਿਸ ਦਾ ਵਧੀਕ ਮੁੱਖ ਚੋਣ ਅਫ਼ਸਰ, ਪੰਜਾਬ, ਅਮਨਦੀਪ ਬਾਂਸਲ, ਆਈ.ਏ.ਐਸ. ਵਲੋਂ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਵੇਅਰ ਹਾਊਸ ਵਿਚ ਫ਼ਸਟ ਲੈਵਲ ਚੈਕਿੰਗ ਦੀ ਪ੍ਰਕਿਰਿਆ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਚੈਕਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਾਰੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ। ਇਸ ਦੌਰਾਨ ਈ.ਵੀ.ਐਮ.ਨੋਡਲ ਅਫ਼ਸਰ ਕਮ ਐਸ.ਡੀ.ਐਮ. ਖਮਾਣੋਂ ਅਭਿਮਨਿਊ ਮਲਿਕ ਨੇ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਵਿਖੇ ਫ਼ਸਟ ਲੈਵਲ ਚੈਕਿੰਗ ਦਾ ਕੰਮ ਕਰੀਬ 80 ਫ਼ੀਸਦੀ ਮੁਕੰਮਲ ਹੋ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਿੰਗ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ ਦੀ ਪ੍ਰਕਿਰਿਆ ਨੂੰ ਨਿਰਧਾਰਿਤ ਨਿਯਮਾਂ ਅਤੇ ਮਾਪਦੰਡਾਂ ਅਨੁਸਾਰ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਸ ਪ੍ਰਕਿਰਿਆ ਦਾ ਉਦੇਸ਼ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ-2027 ਦੌਰਾਨ ਵੋਟਿੰਗ ਮਸ਼ੀਨਾਂ ਦੀ ਭਰੋਸੇਯੋਗਤਾ ਅਤੇ ਚੋਣ ਪ੍ਰਬੰਧਾਂ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਹੈ। ਇਸ ਮੌਕੇ ਤਹਿਸੀਲਦਾਰ ਚੋਣਾਂ ਨਿਰਮਲਾ ਰਾਣੀ ਤੋਂ ਇਲਾਵਾ ਚੋਣ ਦਫ਼ਤਰ ਦਾ ਹੋਰ ਸਟਾਫ਼ ਵੀ ਹਾਜ਼ਰ ਸੀ।
ਪਿਛਲੀ ਖ਼ਬਰ ਹਰ ਸ਼ੁੱਕਰਵਾਰ ‘ਡੇਂਗੂ ’ਤੇ ਵਾਰ ਮੁਹਿੰਮ’ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੀ ਚੈਕਿੰਗ ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ, ਪਟਿਆਲਾ ਦੇ ਈਕੋ ਕਲੱਬ ਵਲੋਂ ਮਿੱਟੀ ਅਤੇ ਜਲ ਸੰਭਾਲ ਸੰਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।