ਨਸ਼ਿਆਂ ਦੀ ਲਪੇਟ ਵਿਚ ਆ ਰਹੀ ਨੌਜਵਾਨ ਪੀੜ੍ਹੀ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ- ਯੁਗਵਿੰਦਰ ਸਿੰਘ ਧਾਲੀਵਾਲ
ਬਸੀ ਪਠਾਣਾਂ, 20 ਨਵੰਬਰ (ਰਾਜਿੰਦਰ ਸ਼ਰਮਾ)-ਨਸ਼ਿਆਂ ਦਾ ਸ਼ਿਕਾਰ ਹੋਏ ਨੌਜਵਾਨਾਂ ਨੂੰ ਅਪਰਾਧੀ ਸਮਝ ਕੇ ਜੇਲ੍ਹਾਂ ਵਿਚ ਭੇਜਣ ਦੀ ਬਜਾਏ ਉਨ੍ਹਾਂ ਦੇ ਇਲਾਜ, ਨਸ਼ਾ ਮੁਕਤੀ ਅਤੇ ਮੁੜ ਵਸੇਬੇ ਲਈ ਠੋਸ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਤੇ ਪੰਜਾਬ ਵਿਚ ਨਸ਼ਿਆਂ ਦਾ ਵਧਦਾ ਕਹਿਰ ਅਤੇ ਨਸ਼ਿਆਂ ਦੀ ਲਪੇਟ ਵਿਚ ਆ ਰਹੀ ਨੌਜਵਾਨ ਪੀੜ੍ਹੀ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ। ਇਹ ਪ੍ਰਗਟਾਵਾ ਸਾਬਕਾ ਲੋਕ ਸਭਾ ਮੈਂਬਰ ਬੀਬੀ ਸਤਵਿੰਦਰ ਕੌਰ ਧਾਲੀਵਾਲ ਦੇ ਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਆਗੂ ਯੁਗਵਿੰਦਰ ਸਿੰਘ ਧਾਲੀਵਾਲ ਨੇ ਹਲਕਾ ਬਸੀ ਪਠਾਣਾਂ ਸਮੇਤ ਸੂਬੇ ਦੇ ਵੱਖ-ਵੱਖ ਖੇਤਰਾਂ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਚਿੰਤਾ ਪ੍ਰਗਟ ਕਰਦਿਆਂ ਕੀਤਾ।
ਸ
ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਆਗੂ ਯੁਗਵਿੰਦਰ ਸਿੰਘ ਧਾਲੀਵਾਲ
21-11-2026
ਬਸੀ ਪਠਾਣਾਂ, 20 ਨਵੰਬਰ (ਰਾਜਿੰਦਰ ਸ਼ਰਮਾ)-ਨਸ਼ਿਆਂ ਦਾ ਸ਼ਿਕਾਰ ਹੋਏ ਨੌਜਵਾਨਾਂ ਨੂੰ ਅਪਰਾਧੀ ਸਮਝ ਕੇ ਜੇਲ੍ਹਾਂ ਵਿਚ ਭੇਜਣ ਦੀ ਬਜਾਏ ਉਨ੍ਹਾਂ ਦੇ ਇਲਾਜ, ਨਸ਼ਾ ਮੁਕਤੀ ਅਤੇ ਮੁੜ ਵਸੇਬੇ ਲਈ ਠੋਸ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਤੇ ਪੰਜਾਬ ਵਿਚ ਨਸ਼ਿਆਂ ਦਾ ਵਧਦਾ ਕਹਿਰ ਅਤੇ ਨਸ਼ਿਆਂ ਦੀ ਲਪੇਟ ਵਿਚ ਆ ਰਹੀ ਨੌਜਵਾਨ ਪੀੜ੍ਹੀ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ। ਇਹ ਪ੍ਰਗਟਾਵਾ ਸਾਬਕਾ ਲੋਕ ਸਭਾ ਮੈਂਬਰ ਬੀਬੀ ਸਤਵਿੰਦਰ ਕੌਰ ਧਾਲੀਵਾਲ ਦੇ ਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਆਗੂ ਯੁਗਵਿੰਦਰ ਸਿੰਘ ਧਾਲੀਵਾਲ ਨੇ ਹਲਕਾ ਬਸੀ ਪਠਾਣਾਂ ਸਮੇਤ ਸੂਬੇ ਦੇ ਵੱਖ-ਵੱਖ ਖੇਤਰਾਂ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਚਿੰਤਾ ਪ੍ਰਗਟ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਵਿਚ ਫਸੇ ਨੌਜਵਾਨਾਂ ਨੂੰ ਸਿਰਫ਼ ਸਜ਼ਾ ਦੇਣਾ ਇਸ ਗੰਭੀਰ ਸਮੱਸਿਆ ਦਾ ਹੱਲ ਨਹੀਂ ਹੈ। ਅਜਿਹੇ ਨੌਜਵਾਨਾਂ ਨੂੰ ਮਾਨਸਿਕ ਸਹਿਯੋਗ, ਮਾਹਿਰਾਂ ਦੀ ਕਾਊਂਸਲਿੰਗ, ਨਸ਼ਾ ਮੁਕਤੀ ਇਲਾਜ ਅਤੇ ਪਰਿਵਾਰਕ ਸਹਿਯੋਗ ਦੀ ਲੋੜ ਹੁੰਦੀ ਹੈ, ਤਾਂ ਜੋ ਉਹ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਨਿਕਲ ਕੇ ਮੁੜ ਸਿਹਤਮੰਦ ਅਤੇ ਸਨਮਾਨਜਨਕ ਜੀਵਨ ਬਤੀਤ ਕਰ ਸਕਣ। ਅਕਾਲੀ ਆਗੂ ਯੁਗਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਜੇਕਰ ਨਸ਼ੇ ਦੀ ਲਤ ਨਾਲ ਜੂਝ ਰਹੇ ਨੌਜਵਾਨਾਂ ਨੂੰ ਜੇਲ੍ਹਾਂ ਵਿਚ ਭੇਜਿਆ ਜਾਂਦਾ ਹੈ ਤਾਂ ਉਨ੍ਹਾਂ ਦੇ ਭਵਿੱਖ, ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ’ਤੇ ਮਾੜਾ ਪ੍ਰਭਾਵ ਪੈ ਸਕਦਾ ਹੈ। ਕਿਉਂਕਿ ਕਈ ਵਾਰ ਜੇਲ੍ਹ ਦਾ ਮਾਹੌਲ ਉਨ੍ਹਾਂ ਨੂੰ ਹੋਰ ਗ਼ਲਤ ਸੰਗਤ ਵੱਲ ਧੱਕ ਸਕਦਾ ਹੈ, ਜਿਸ ਕਾਰਨ ਨਸ਼ਿਆਂ ਤੋਂ ਬਾਹਰ ਨਿਕਲਣ ਦੀ ਬਜਾਏ ਉਹ ਹੋਰ ਗੰਭੀਰ ਸਮੱਸਿਆਵਾਂ ਵਿਚ ਘਿਰ ਸਕਦੇ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਨਸ਼ਾ ਤਸਕਰਾਂ ਅਤੇ ਨਸ਼ੇ ਦੀ ਲਤ ਦਾ ਸ਼ਿਕਾਰ ਨੌਜਵਾਨਾਂ ਵਿਚਕਾਰ ਸਪਸ਼ਟ ਫ਼ਰਕ ਕਰਨਾ ਚਾਹੀਦਾ ਹੈ। ਨਸ਼ਿਆਂ ਦੀ ਸਪਲਾਈ ਕਰਨ ਵਾਲਿਆਂ, ਤਸਕਰੀ ਕਰਨ ਵਾਲਿਆਂ ਅਤੇ ਇਸ ਗੈਰ-ਕਾਨੂੰਨੀ ਕਾਰੋਬਾਰ ਨਾਲ ਜੁੜੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ, ਜਦਕਿ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਇਲਾਜ, ਪੁਨਰਵਾਸ, ਹੁਨਰ ਸਿਖਲਾਈ ਅਤੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਕੇ ਸਮਾਜ ਦੀ ਮੁੱਖ ਧਾਰਾ ਵਿਚ ਵਾਪਸ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਸਾਡੀ ਲੜਾਈ ਨੌਜਵਾਨਾਂ ਦੇ ਖ਼ਿਲਾਫ਼ ਨਹੀਂ, ਸਗੋਂ ਉਸ ਨਸ਼ੇ ਦੇ ਕਾਰੋਬਾਰ ਅਤੇ ਮਾੜੀ ਪ੍ਰਣਾਲੀ ਦੇ ਖ਼ਿਲਾਫ਼ ਹੋਣੀ ਚਾਹੀਦੀ ਹੈ, ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਖੋਖਲਾ ਕਰ ਰਹੀ ਹੈ। ਨੌਜਵਾਨਾਂ ਨੂੰ ਸਜ਼ਾ ਦੇਣ ਦੀ ਬਜਾਏ ਉਨ੍ਹਾਂ ਨੂੰ ਬਚਾਉਣ, ਸੰਭਾਲਣ ਅਤੇ ਸਹੀ ਰਸਤੇ ’ਤੇ ਲਿਆਉਣ ਲਈ ਸਰਕਾਰ ਨੂੰ ਗੰਭੀਰਤਾ ਨਾਲ ਕੰਮ ਕਰਨ ਦੀ ਲੋੜ ਹੈ। ਧਾਲੀਵਾਲ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਿਰਫ਼ ਕਾਨੂੰਨੀ ਕਾਰਵਾਈ ਹੀ ਕਾਫ਼ੀ ਨਹੀਂ, ਸਗੋਂ ਨਸ਼ਾ ਮੁਕਤੀ ਕੇਂਦਰਾਂ ਨੂੰ ਮਜ਼ਬੂਤ ਕਰਨਾ, ਨੌਜਵਾਨਾਂ ਦੀ ਕਾਊਂਸਲਿੰਗ ਕਰਨਾ, ਪਰਿਵਾਰਾਂ ਨੂੰ ਜਾਗਰੂਕ ਕਰਨਾ ਅਤੇ ਨਸ਼ਾ ਛੱਡਣ ਵਾਲਿਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਵੀ ਬੇਹੱਦ ਜ਼ਰੂਰੀ ਹੈ।