21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪੰਜਾਬ ਸਰਕਾਰ ਪੈਨਸ਼ਨਰਾਂ ਨੂੰ ਕੇਂਦਰ ਦੇ ਬਰਾਬਰ 13 ਫ਼ੀਸਦੀ ਡੀ.ਏ. ਦੇਵੇ- ਹਰਜੀਤ ਸਿੰਘ ਤਰਖਾਣ ਮਾਜਰਾ

ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਸੁਰਜੀਤ ਸਿੰਘ ਸਾਹੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਮੀਟਿੰਗ ਬੱਚਤ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਤਰਖਾਣ ਮਾਜ਼ਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦਾ ਮੰਚ ਸੰਚਾਲਨ ਧਰਮਪਾਲ ਆਜ਼ਾਦ ਨੇ ਕੀਤਾ।

ਅਜੀਤ ਡੈਸਕ 21-11-2026
ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਸੁਰਜੀਤ ਸਿੰਘ ਸਾਹੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਮੀਟਿੰਗ ਬੱਚਤ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਤਰਖਾਣ ਮਾਜ਼ਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦਾ ਮੰਚ ਸੰਚਾਲਨ ਧਰਮਪਾਲ ਆਜ਼ਾਦ ਨੇ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਹਰਜੀਤ ਸਿੰਘ ਤਰਖਾਣ ਮਾਜ਼ਰਾ ਅਤੇ ਜਸਵਿੰਦਰ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮੁਕਾਬਲੇ 13 ਫ਼ੀਸਦੀ ਘੱਟ ਮਹਿੰਗਾਈ ਭੱਤਾ ਮਿਲ ਰਿਹਾ ਹੈ, ਜਿਸ ਕਾਰਨ ਪੈਨਸ਼ਨਰ ਵਰਗ ਵਿਚ ਭਾਰੀ ਰੋਸ ਅਤੇ ਬੇਚੈਨੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਈ.ਏ.ਐਸ., ਆਈ.ਪੀ.ਐਸ. ਅਤੇ ਆਈ.ਐਫ.ਐਸ. ਅਧਿਕਾਰੀਆਂ ਨੂੰ ਕੇਂਦਰ ਦੇ ਪੈਟਰਨ ਅਨੁਸਾਰ ਡੀ.ਏ. ਦਿੱਤਾ ਜਾ ਰਿਹਾ ਹੈ, ਜਦੋਂਕਿ ਸੂਬੇ ਦੇ ਪੈਨਸ਼ਨਰਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਸਰਕਾਰ ਦੇ ਪੈਨਸ਼ਨਰਾਂ ਨੂੰ ਕੇਂਦਰ ਦੇ ਬਰਾਬਰ ਡੀ.ਏ. ਦੇਣ ਸਬੰਧੀ ਕੀਤੇ ਫ਼ੈਸਲੇ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਇਸ ਦੇ ਨਾਲ ਹੀ ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕਰਨ, ਬਕਾਇਆ ਰਾਸ਼ੀ ਦਾ ਏਰੀਅਰ ਜਾਰੀ ਕਰਨ ਅਤੇ ਫਿਕਸ ਮੈਡੀਕਲ ਭੱਤਾ ਵਧਾ ਕੇ 2,000 ਰੁਪਏ ਮਹੀਨਾ ਕਰਨ ਦੀ ਮੰਗ ਵੀ ਕੀਤੀ ਗਈ। ਉਨ੍ਹਾਂ ਸਾਲਾਨਾ ਪੈਨਸ਼ਨਰ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਮਾਗਮ 17 ਦਸੰਬਰ 2026 ਨੂੰ ਕਰਵਾਇਆ ਜਾਵੇਗਾ। ਉਨ੍ਹਾਂ ਸਮੂਹ ਪੈਨਸ਼ਨਰਾਂ ਨੂੰ ਇਸ ਸਮਾਗਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਤੋਂ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਤੁਰੰਤ ਪ੍ਰਵਾਨ ਕਰਨ ਅਤੇ ਕੈਸ਼ਲੈੱਸ ਸਿਹਤ ਬੀਮਾ ਯੋਜਨਾ ਵਿਚ ਲੋੜੀਂਦੀਆਂ ਸੋਧਾਂ ਕਰਕੇ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਮੰਗ ਕੀਤੀ। ਮੀਟਿੰਗ ਵਿੱਚ ਪ੍ਰੀਤਮ ਸਿੰਘ ਨਾਗਰਾ, ਜਸਵਿੰਦਰ ਸਿੰਘ ਆਹਲੂਵਾਲੀਆ, ਹਰਚੰਦ ਸਿੰਘ ਪੰਜੋਲੀ, ਕਰਨੈਲ ਸਿੰਘ ਬੱਸੀ ਪਠਾਣਾਂ, ਓਮ ਪ੍ਰਕਾਸ਼, ਗੁਰਮੁਖ ਸਿੰਘ, ਬਲਜੀਤ ਸਿੰਘ, ਜੋਧ ਸਿੰਘ, ਕਰਨੈਲ ਸਿੰਘ ਵਜ਼ੀਰਾਬਾਦ, ਮੱਘਰ ਸਿੰਘ, ਮਹਿੰਦਰ ਸਿੰਘ ਜੱਲਾ, ਸੁਖਚੈਨ ਸਿੰਘ ਜੱਲਾ, ਪਰਮਜੀਤ ਸਿੰਘ, ਨਛੱਤਰ ਸਿੰਘ, ਤਰਸੇਮ ਸਿੰਘ, ਭੁਪਿੰਦਰ ਸਿੰਘ, ਅਮਰਜੀਤ ਸਿੰਘ, ਖੇਮ ਸਿੰਘ, ਭਜਨ ਸਿੰਘ, ਭਗਵੰਤ ਰਾਏ ਖਰੜ, ਸ਼ਿਵ ਨਾਥ ਸ਼ਰਮਾ, ਜੋਗਾ ਸਿੰਘ, ਬਲਬੀਰ ਸਿੰਘ, ਰਾਮ ਮੂਰਤੀ ਖਮਾਣੋਂ, ਜਸਵਿੰਦਰ ਸਿੰਘ, ਤਰਨਜੀਤ ਸਿੰਘ ਖਮਾਣੋਂ, ਚਰਨ ਸਿੰਘ ਅਤੇ ਰਮੇਸ਼ਵਰ ਦਾਸ ਸਮੇਤ ਵੱਡੀ ਗਿਣਤੀ ਵਿੱਚ ਪੈਨਸ਼ਨਰ ਹਾਜ਼ਰ ਸਨ।
ਪਿਛਲੀ ਖ਼ਬਰ ਸੰਜੀਵ ਦੱਤਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਅਮਲੋਹ ਹਲਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਹੁਸਨਪ੍ਰੀਤ ਕੌਰ ਨੇ ਤਲਵਾਰਬਾਜ਼ੀ ਵਿਚ ਜਿੱਤਿਆ ਸੋਨੇ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।