ਜ਼ਿਲ੍ਹਾ ਮੈਜਿਸਟਰੇਟ ਵਲੋਂ ਚਾਈਨੀਜ਼ ਡੋਰ ਖ਼ਰੀਦਣ, ਵੇਚਣ ਤੇ ਸਟੋਰ ਕਰਨ ’ਤੇ ਲਗਾਈ ਗਈ ਪੂਰਨ ਪਾਬੰਦੀ
ਫ਼ਤਹਿਗੜ੍ਹ ਸਾਹਿਬ, 20ਨਵੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ: ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਸਿੰਥੈਟਿਕ/ਪਲਾਸਟਿਕ (ਚਾਈਨੀਜ਼) ਡੋਰ ਖ਼ਰੀਦਣ, ਵੇਚਣ ਤੇ ਸਟੋਰ ਕਰਨ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਸਿੰਥੈਟਿਕ/ਪਲਾਸਟਿਕ ਤੋਂ ਬਣੀ ਡੋਰ ਬਹੁਤ ਹੀ ਮਜ਼ਬੂਤ, ਨਾ ਗਲਣ ਯੋਗ ਤੇ ਨਾ ਟੁੱਟਣ ਯੋਗ ਹੁੰਦੀ ਹੈ, ਜਿਸ ਦੀ ਵਰਤੋਂ ਨਾਲ ਕਈ ਵਾਰ ਸਾਈਕਲ ਤੇ ਸਕੂਟਰ ਸਵਾਰਾਂ ਦਾ ਗਲ਼ਾ ਤੇ ਕੰਨ ਕੱਟੇ ਜਾਂਦੇ ਹਨ ਅਤੇ ਮਨੁੱਖੀ ਜਾਨ ਨੂੰ ਵੀ ਖ਼ਤਰਾ ਹੁੰਦਾ ਹੈ।
ਫ਼ਤਹਿਗੜ੍ਹ ਸਾਹਿਬ, 20ਨਵੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ: ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਸਿੰਥੈਟਿਕ/ਪਲਾਸਟਿਕ (ਚਾਈਨੀਜ਼) ਡੋਰ ਖ਼ਰੀਦਣ, ਵੇਚਣ ਤੇ ਸਟੋਰ ਕਰਨ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਸਿੰਥੈਟਿਕ/ਪਲਾਸਟਿਕ ਤੋਂ ਬਣੀ ਡੋਰ ਬਹੁਤ ਹੀ ਮਜ਼ਬੂਤ, ਨਾ ਗਲਣ ਯੋਗ ਤੇ ਨਾ ਟੁੱਟਣ ਯੋਗ ਹੁੰਦੀ ਹੈ, ਜਿਸ ਦੀ ਵਰਤੋਂ ਨਾਲ ਕਈ ਵਾਰ ਸਾਈਕਲ ਤੇ ਸਕੂਟਰ ਸਵਾਰਾਂ ਦਾ ਗਲ਼ਾ ਤੇ ਕੰਨ ਕੱਟੇ ਜਾਂਦੇ ਹਨ ਅਤੇ ਮਨੁੱਖੀ ਜਾਨ ਨੂੰ ਵੀ ਖ਼ਤਰਾ ਹੁੰਦਾ ਹੈ। ਇਸ ਤੋਂ ਇਲਾਵਾ ਇਸ ਡੋਰ ਵਿੱਚ ਉੱਡਦੇ ਪੰਛੀ ਫਸ ਜਾਣ ਕਾਰਨ ਪੰਛੀਆਂ ਦੇ ਮਰਨ ਦੀਆਂ ਘਟਨਾਵਾਂ ਵੀ ਵਾਪਰਦੀਆਂ ਹਨ ਅਤੇ ਜਿਹੜੇ ਪੰਛੀ ਦਰਖ਼ਤਾਂ ਦੇ ਟੰਗੇ ਰਹਿ ਜਾਂਦੇ ਹਨ ਉਨ੍ਹਾਂ ਦੀ ਬਦਬੂ ਨਾਲ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ। ਪਿਛਲੇ ਸਮੇਂ ਵਿੱਚ ਇਸ ਪਲਾਸਟਿਕ ਦੀ ਡੋਰ ਨਾਲ ਕਈ ਜਾਨਲੇਵਾ ਘਟਨਾਵਾਂ ਵਾਪਰੀਆਂ ਹਨ। ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਸਿੰਥੈਟਿਕ/ਪਲਾਸਟਿਕ ਦੀ ਚਾਈਨੀਜ਼ ਡੋਰ ਖ਼ਰੀਦਣ, ਵੇਚਣ ਤੇ ਸਟੋਰ ਕਰਨ ’ਤੇ ਪੂਰਨ ਪਾਬੰਦੀ ਲਗਾਈ ਜਾਵੇ। ਜਾਰੀ ਕੀਤੇ ਗਏ ਇਹ ਹੁਕਮ ਜ਼ਿਲ੍ਹੇ ਵਿੱਚ 29 ਦਸੰਬਰ 2026 ਤੱਕ ਲਾਗੂ ਰਹਿਣਗੇ।