21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸੁਤੰਤਰਤਾ ਸੰਗਰਾਮੀ ਉੱਤਰਾਧਿਕਾਰੀ ਸੰਸਥਾ ਦਾ ਵਫ਼ਦ ਐਸ.ਡੀ.ਐਮ. ਨੂੰ ਮਿਲਿਆ

ਖਮਾਣੋਂ, 20 ਨਵੰਬਰ (ਜੋਗਿੰਦਰ ਪਾਲ)-ਸੁਤੰਤਰਤਾ ਸੰਗਰਾਮੀ ਉੱਤਰਾਧਿਕਾਰੀ ਸੰਸਥਾ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਵਰਮਾ ਦੀ ਅਗਵਾਈ ਹੇਠ ਐਸ. ਡੀ.

ਅਜੀਤ ਡੈਸਕ 21-11-2026
ਖਮਾਣੋਂ, 20 ਨਵੰਬਰ (ਜੋਗਿੰਦਰ ਪਾਲ)-ਸੁਤੰਤਰਤਾ ਸੰਗਰਾਮੀ ਉੱਤਰਾਧਿਕਾਰੀ ਸੰਸਥਾ ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਵਰਮਾ ਦੀ ਅਗਵਾਈ ਹੇਠ ਐਸ.ਡੀ.ਐਮ. ਖਮਾਣੋਂ ਅਭਿਮਨਿਊ ਮਲਿਕ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਿਆ। ਇਸ ਮੌਕੇ ਵਫ਼ਦ ਵਲੋਂ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੇ ਵਾਰਸਾਂ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਵਰਮਾ ਨੇ ਕਿਹਾ ਕਿ ਦੇਸ਼ ਨੂੰ ਅੰਗਰੇਜ਼ਾਂ ਦੀ ਗ਼ੁਲਾਮੀ ਤੋਂ ਆਜ਼ਾਦ ਕਰਵਾਉਣ ਲਈ ਸੁਤੰਤਰਤਾ ਸੰਗਰਾਮੀਆਂ ਨੇ ਅਥਾਹ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਆਪਣਾ ਨਿੱਜੀ ਸੁੱਖ-ਆਰਾਮ ਤਿਆਗ ਕੇ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕੀਤਾ ਅਤੇ ਜੇਲ੍ਹਾਂ ਕੱਟੀਆਂ। ਉਨ੍ਹਾਂ ਕਿਹਾ ਕਿ ਅੱਜ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਮਹਾਨ ਸੁਤੰਤਰਤਾ ਸੰਗਰਾਮੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖੀਏ ਅਤੇ ਉਨ੍ਹਾਂ ਦੇ ਪਰਿਵਾਰਾਂ ਤੇ ਵਾਰਸਾਂ ਨੂੰ ਬਣਦਾ ਮਾਣ-ਸਤਿਕਾਰ ਦਿਵਾਉਣ ਲਈ ਯਤਨਸ਼ੀਲ ਰਹੀਏ। ਵਫ਼ਦ ਵਲੋਂ ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਆਉਣ ਵਾਲੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਨ ਦੀ ਲੋੜ ਸਬੰਧੀ ਵੀ ਧਿਆਨ ਦਿਵਾਇਆ ਗਿਆ। ਇਸ ਮੌਕੇ ਐਸ.ਡੀ.ਐਮ. ਅਭਿਮਨਿਊ ਮਲਿਕ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਅਤੇ ਵਾਰਸਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਸਰਕਾਰੀ ਕੰਮਾਂ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਮੌਕੇ ਬਲਾਕ ਪ੍ਰਧਾਨ ਤਰਲੋਚਨ ਸਿੰਘ ਰਾਣਵਾਂ, ਕੈਸ਼ੀਅਰ ਸਰਬਜੀਤ ਸਿੰਘ ਕਾਲੇਵਾਲ ਝੱਲੀਆਂ ਅਤੇ ਇਕਬਾਲ ਸਿੰਘ ਬਦੇਸ਼ ਕਲਾਂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਬਚਾਓ ਮੁਹਿੰਮ ਤਹਿਤ ਅਮਲੋਹ ਦੇ ਵਾਰਡ ਨੰਬਰ 12 ਵਿਚ ਅਕਾਲੀ ਆਗੂਆਂ ਨੇ ਕੀਤਾ ਡੋਰ-ਟੂ-ਡੋਰ ਪ੍ਰਚਾਰ ਅਗਲੀ ਖ਼ਬਰ ਦੇਸ਼ ਭਗਤ ਗਲੋਬਲ ਸਕੂਲ ਵਿਖੇ ਬਾਲ ਦਿਵਸ ਮੌਕੇ ਅੰਤਰ-ਹਾਊਸ ਖੇਡ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।