20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਸਟਾਰਟ ਅੱਪ ਸਪਲੈਸ਼ ਮੁਕਾਬਲੇ

ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਮੈਨੇਜਮੈਂਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਦੋ ਰੋਜ਼ਾ ਸਟਾਰਟ ਅੱਪ ਮੁਕਾਬਲਾ ‘ਸਟਾਰਟਅੱਪ ਸਪਲੈਸ਼-2026’ ਦਾ ਸਫਲ ਆਯੋਜਨ ਕਰਵਾਇਆ ਗਿਆ ਜਿਸ ਵਿਚ ਕੁੱਲ 11 ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਨਵੇਂ ਕਾਰੋਬਾਰੀ ਵਿਚਾਰ ਪੇਸ਼ ਕਰਨ ਅਤੇ ਉੱਦਮ ਸ਼ੀਲਤਾ ਦੇ ਹੁਨਰਾਂ ਨੂੰ ਵਿਕਸਿਤ ਕਰਨ ਲਈ ਮੰਚ ਪ੍ਰਦਾਨ ਕਰਨਾ ਸੀ।

ਅਜੀਤ ਡੈਸਕ 21-11-2026
ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵਲੋਂ ਮੈਨੇਜਮੈਂਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਦੋ ਰੋਜ਼ਾ ਸਟਾਰਟ ਅੱਪ ਮੁਕਾਬਲਾ ‘ਸਟਾਰਟਅੱਪ ਸਪਲੈਸ਼-2026’ ਦਾ ਸਫਲ ਆਯੋਜਨ ਕਰਵਾਇਆ ਗਿਆ ਜਿਸ ਵਿਚ ਕੁੱਲ 11 ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੇ ਨਵੇਂ ਕਾਰੋਬਾਰੀ ਵਿਚਾਰ ਪੇਸ਼ ਕਰਨ ਅਤੇ ਉੱਦਮ ਸ਼ੀਲਤਾ ਦੇ ਹੁਨਰਾਂ ਨੂੰ ਵਿਕਸਿਤ ਕਰਨ ਲਈ ਮੰਚ ਪ੍ਰਦਾਨ ਕਰਨਾ ਸੀ। ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਮੁਖੀ ਡਾ. ਕਮਲਪ੍ਰੀਤ ਕੌਰ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਨਿਵੇਕਲੇ ਵਿਚਾਰ ਵਿਕਸਿਤ ਕਰਨ ਅਤੇ ਵਿਹਾਰਕ ਗਤੀਵਿਧੀਆਂ ਰਾਹੀਂ ਉੱਦਮ ਸ਼ੀਲਤਾ ਦੀ ਭਾਵਨਾ ਅਪਣਾਉਣ ਲਈ ਪ੍ਰੇਰਿਤ ਕੀਤਾ। ਮੁਕਾਬਲੇ ਦੌਰਾਨ ਭਾਗ ਲੈਣ ਵਾਲੀਆਂ ਟੀਮਾਂ ਨੇ ਜੱਜਮੈਂਟ ਪੈਨਲ ਦੇ ਸਾਹਮਣੇ ਆਪਣੇ ਸਟਾਰਟ ਅੱਪ ਸਬੰਧੀ ਵਡਮੁੱਲੇ ਵਿਚਾਰ ਪੇਸ਼ ਕੀਤੇ। ਜੱਜਮੈਂਟ ਪੈਨਲ ਵਿਚ ਡਾ. ਰਤਨੇਸ਼ਪਾਲ ਸਿੰਘ, ਡਾ. ਸੌਰਵ ਸ਼ਰਮਾ ਅਤੇ ਡਾ. ਮਨਪ੍ਰੀਤ ਕੌਰ ਸ਼ਾਮਲ ਸਨ। ਮੁਕਾਬਲੇ ਦੇ ਨਤੀਜਿਆਂ ਅਨੁਸਾਰ ਸਿਮਰਨਪ੍ਰੀਤ ਕੌਰ ਤੇ ਅਸ਼ਮੀਨ ਕੌਰ ਦੀ ਟੀਮ ਨੇ ਪਹਿਲਾ, ਸਹਿਜਵੀਰ ਕੌਰ ਤੇ ਹਰਨੀਤ ਕੌਰ ਦੀ ਟੀਮ ਨੇ ਦੂਜਾ, ਜਦਕਿ ਜਸਪ੍ਰੀਤ ਕੌਰ, ਜਸਨੂਰ ਕੌਰ, ਗਗਨਦੀਪ ਕੌਰ ਅਤੇ ਅਮਨਜੋਤ ਕੌਰ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਵਿਭਾਗ ਦੇ ਸਮੂਹ ਅਧਿਆਪਕ, ਮੈਨੇਜਮੈਂਟ ਐਸੋਸੀਏਸ਼ਨ ਦੇ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਅਬੈਕਸ ਮੁਕਾਬਲੇ ਵਿਚ ਗੋਬਿੰਦਗੜ੍ਹ ਪਬਲਿਕ ਸਕੂਲ ਅਕਸ਼ਿਤ ਗੁਪਤਾ ਨੇ ਜਿੱਤੀ ਚੈਂਪੀਅਨ ਟਰਾਫ਼ੀ ਅਗਲੀ ਖ਼ਬਰ ਪੰਚਾਇਤਾਂ ਦੇ ਅਧਿਕਾਰ ਖੋਹ ਕੇ ਸਵਰਾਜ ਦੀ ਭਾਵਨਾ ਦਾ ਘਾਣ ਕਰ ਰਹੀ ‘ਆਪ’ ਸਰਕਾਰ-ਡਾ. ਢੋਲੇਵਾਲ ਪੰਚਾਇਤਾਂ ਦੀ ਖ਼ੁਦਮੁਖ਼ਤਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।