20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਨਗਰ ਪਾਲਿਕਾ ਪੈਨਸ਼ਨਰਜ਼ ਵੈੱਲਫੇਅਰ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ-ਗੁਰਬਖ਼ਸ਼ ਸਿੰਘ ਸੰਗਤਪੁਰਾ

ਮੰਡੀ ਗੋਬਿੰਦਗੜ੍ਹ, 20 ਨਵੰਬਰ (ਰਾਜੇਸ਼ ਸ਼ਰਮਾ)-ਨਗਰ ਪਾਲਿਕਾ ਪੈਨਸ਼ਨਰਜ਼ ਵੈੱਲਫੇਅਰ ਸੁਸਾਇਟੀ ਮੰਡੀ ਗੋਬਿੰਦਗੜ੍ਹ ਦੀ ਮਹੀਨਾਵਾਰ ਮੀਟਿੰਗ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ ਸੁਸਾਇਟੀ ਪ੍ਰਧਾਨ ਗੁਰਬਖ਼ਸ਼ ਸਿੰਘ ਸੰਗਤਪੁਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਮਿਉਂਸਿਪਲ ਮੁਲਾਜ਼ਮ ਜਸਵੀਰ ਸਿੰਘ ਲਿਬੜਾ ਅਤੇ ਪੈਨਸ਼ਨਰਜ਼ ਸੁਸਾਇਟੀ ਦੇ ਸਰਗਰਮ ਮੈਂਬਰ ਭੁਪਿੰਦਰ ਸਿੰਘ ਖੰਨਾ ਦੇ ਬੇਵਕਤੀ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੌਨ ਧਾਰਨ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਹੋਈ।

ਅਜੀਤ ਡੈਸਕ 21-11-2026
ਮੰਡੀ ਗੋਬਿੰਦਗੜ੍ਹ, 20 ਨਵੰਬਰ (ਰਾਜੇਸ਼ ਸ਼ਰਮਾ)-ਨਗਰ ਪਾਲਿਕਾ ਪੈਨਸ਼ਨਰਜ਼ ਵੈੱਲਫੇਅਰ ਸੁਸਾਇਟੀ ਮੰਡੀ ਗੋਬਿੰਦਗੜ੍ਹ ਦੀ ਮਹੀਨਾਵਾਰ ਮੀਟਿੰਗ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ ਸੁਸਾਇਟੀ ਪ੍ਰਧਾਨ ਗੁਰਬਖ਼ਸ਼ ਸਿੰਘ ਸੰਗਤਪੁਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਮਿਉਂਸਿਪਲ ਮੁਲਾਜ਼ਮ ਜਸਵੀਰ ਸਿੰਘ ਲਿਬੜਾ ਅਤੇ ਪੈਨਸ਼ਨਰਜ਼ ਸੁਸਾਇਟੀ ਦੇ ਸਰਗਰਮ ਮੈਂਬਰ ਭੁਪਿੰਦਰ ਸਿੰਘ ਖੰਨਾ ਦੇ ਬੇਵਕਤੀ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੌਨ ਧਾਰਨ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਹੋਈ। ਇਸ ਉਪਰੰਤ ਸੁਸਾਇਟੀ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਡਡਹੇੜੀ ਨੇ ਸੰਗਰੂਰ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਲਗਾਏ ਜਾ ਰਹੇ ਧਰਨੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲਗਾਤਾਰ ਸੰਘਰਸ਼ ਅਤੇ ਦਬਾਅ ਸਦਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਾਂਝੀ ਤਾਲਮੇਲ ਕਮੇਟੀ ਨੂੰ ਮੀਟਿੰਗ ਲਈ ਸੱਦਾ ਪੱਤਰ ਭੇਜਿਆ ਗਿਆ ਹੈ। ਮੁੱਖ ਮੰਤਰੀ ਨਾਲ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ 25 ਨਵੰਬਰ ਨੂੰ ਸਵੇਰੇ 11 ਵਜੇ ਚੰਡੀਗੜ੍ਹ ਵਿਖੇ ਨਿਰਧਾਰਿਤ ਕੀਤੀ ਗਈ ਹੈ। ਇਸ ਮੌਕੇ ਦੱਸਿਆ ਗਿਆ ਕਿ ਸਾਂਝੀ ਤਾਲਮੇਲ ਕਮੇਟੀ ਵਲੋਂ ਸਪਸ਼ਟ ਕੀਤਾ ਗਿਆ ਹੈ ਕਿ ਜਦੋਂ ਤੱਕ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਪਹਿਲਾਂ ਉਲੀਕੇ ਗਏ ਸੰਘਰਸ਼ ਦੇ ਪ੍ਰੋਗਰਾਮ ਨਿਰੰਤਰ ਜਾਰੀ ਰਹਿਣਗੇ। ਇਸ ਦੌਰਾਨ ਹਾਜ਼ਰ ਪੈਨਸ਼ਨਰ ਮੈਂਬਰਾਂ ਨੇ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਅਹਿਦ ਲਿਆ ਕਿ ਜਥੇਬੰਦੀ ਵਲੋਂ ਕੀਤੇ ਜਾਣ ਵਾਲੇ ਅਗਲੇ ਸੰਘਰਸ਼ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਅਮਰਜੀਤ ਅਮਲੋਹ, ਸੁਦਰਸ਼ਨ ਸ਼ਰਮਾ, ਹਰਮੇਲ ਸਿੰਘ ਪਾਂਧੀ, ਗੁਰਦੀਪ ਸਿੰਘ ਭੜੀ, ਭਿੰਦਰ ਸਿੰਘ ਡਡਹੇੜੀ, ਸਤਪਾਲ ਘਈ, ਦਰਬਾਰਾ ਸਿੰਘ ਨਸਰਾਲੀ, ਬਲਦੇਵ ਸਿੰਘ, ਬਲਵਿੰਦਰ ਸਿੰਘ ਟਾਊਨ, ਅਮਰੀਕ ਸਿੰਘ ਮਾਣਕੀ, ਬੁੱਧ ਸਿੰਘ ਖੰਨਾ, ਰਾਮ ਸਿੰਘ ਅਲਬੇਲਾ, ਬਲਦੇਵ ਸਿੰਘ ਬੇਦੀ, ਅਮਰੀਕ ਸਿੰਘ ਝੰਬਾਲਾ, ਜਸਪਾਲ ਸਿੰਘ, ਜਗਤਾਰ ਕੌਰ, ਬਿਮਲਾ ਦੇਵੀ, ਕ੍ਰਿਸ਼ਨਾ ਦੇਵੀ, ਸੇਵਾ ਰਾਮ, ਓਮਪਾਲ, ਪ੍ਰਕਾਸ਼ ਸਿੰਘ, ਨਾਜ਼ਰ ਸਿੰਘ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਚਮਕੌਰ ਦੀ ਗੜ੍ਹੀ ਦੇ ਮਹਾਨ ਸ਼ਹੀਦਾਂ ਦੀ ਯਾਦ ’ਚ 22 ਨੂੰ ਸ੍ਰੀ ਚਮਕੌਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ... ਅਗਲੀ ਖ਼ਬਰ ਬਸੀ ਪਠਾਣਾਂ ਤੋਂ ਲੁਹਾਰ ਮਾਜਰਾ ਤੱਕ ਸੜਕ ਦੀ ਖਸਤਾ ਹਾਲਤ ਬਣੀ ਲੋਕਾਂ ਲਈ ਮੁਸੀਬਤ-ਸਵਰਨ ਸਿੰਘ ਝੱਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।