20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਮਾਤਾ ਗੁਜਰੀ ਕਾਲਜ ਨੇ ਐਡ. ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਬਲਜਿੰਦਰ ਸਿੰਘ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਪ੍ਰਧਾਨਗੀ ਦੀ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਪ੍ਰਧਾਨ ਬਣਨ ’ਤੇ ਮਾਤਾ ਗੁਜਰੀ ਕਾਲਜ ਦੀ ਗਵਰਨਿੰਗ ਕੌਂਸਲ ਦੇ ਐਡੀਸ਼ਨਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਗਵਰਨਿੰਗ ਬਾਡੀ ਦੇ ਸਕੱਤਰ ਇੰਜ: ਸੁਖਮਿੰਦਰ ਸਿੰਘ, ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਅਤੇ ਸਮੂਹ ਸਟਾਫ਼ ਵਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ ਗਈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ, ਸ਼੍ਰੋਮਣੀ ਕਮੇਟੀ 21-11-2026
ਫ਼ਤਹਿਗੜ੍ਹ ਸਾਹਿਬ, 20 ਨਵੰਬਰ (ਬਲਜਿੰਦਰ ਸਿੰਘ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਪ੍ਰਧਾਨਗੀ ਦੀ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਪ੍ਰਧਾਨ ਬਣਨ ’ਤੇ ਮਾਤਾ ਗੁਜਰੀ ਕਾਲਜ ਦੀ ਗਵਰਨਿੰਗ ਕੌਂਸਲ ਦੇ ਐਡੀਸ਼ਨਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਗਵਰਨਿੰਗ ਬਾਡੀ ਦੇ ਸਕੱਤਰ ਇੰਜ: ਸੁਖਮਿੰਦਰ ਸਿੰਘ, ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਅਤੇ ਸਮੂਹ ਸਟਾਫ਼ ਵਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ ਗਈ। ਇਸ ਮੌਕੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਐਡ. ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨ ’ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਐਡਵੋਕੇਟ ਧਾਮੀ ਦੀ ਪ੍ਰਧਾਨਗੀ ਦੇ ਕਾਰਜਕਾਲ ਦੌਰਾਨ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਨੇ ਬਹੁਤ ਤਰੱਕੀ ਕੀਤੀ ਹੈ ਅਤੇ ਭਵਿੱਖ ਵਿਚ ਵੀ ਉਨ੍ਹਾਂ ਦੀ ਰਹਿਨੁਮਾਈ ਹੇਠ ਹੋਰ ਤਰੱਕੀ ਕਰਨਗੀਆਂ। ਇਸ ਮੌਕੇ ਉਨ੍ਹਾਂ ਬਾਕੀ ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਦੇ ਚੁਣੇ ਗਏ ਮੈਂਬਰਾਂ ਨੂੰ ਵੀ ਵਧਾਈ ਦਿੱਤੀ। ਗਵਰਨਿੰਗ ਬਾਡੀ ਦੇ ਸਕੱਤਰ ਇੰਜੀ. ਸੁਖਮਿੰਦਰ ਸਿੰਘ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਐਡ. ਧਾਮੀ ਨੂੰ ਪ੍ਰਧਾਨ, ਨਵੇਂ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੂੰ ਵੀ ਮੁਬਾਰਕਬਾਦ ਦਿੱਤੀ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ, ਅੰਤ੍ਰਿੰਗ ਕਮੇਟੀ ਦੇ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ, ਮੋਹਨ ਸਿੰਘ, ਸੁਰਜੀਤ ਸਿੰਘ, ਰਣਜੀਤ ਸਿੰਘ ਕਾਹਲੋਂ, ਨਵਤੇਜ ਸਿੰਘ, ਬੀਬੀ ਪਰਮਜੀਤ ਕੌਰ, ਦਰਸ਼ਨ ਸਿੰਘ, ਚਰਨਜੀਤ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ ਅਤੇ ਬੀਬੀ ਨਰਿੰਦਰ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਐਡਵੋਕੇਟ ਧਾਮੀ ਦੇ ਕਾਰਜਕਾਲ ਦੌਰਾਨ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਨੇ ਅਕਾਦਮਿਕ, ਸੱਭਿਆਚਾਰਕ, ਸਾਹਿਤਕ ਅਤੇ ਖੇਡਾਂ ਦੇ ਖੇਤਰ ਵਿਚ ਅਥਾਹ ਤਰੱਕੀ ਕੀਤੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਦੌਰਾਨ ਵੀ ਉਨ੍ਹਾਂ ਦੀ ਰਹਿਨੁਮਾਈ ਵਿਚ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਹੋਰ ਬੁਲੰਦੀ ਹਾਸਲ ਕਰਨਗੀਆਂ। ਇਸ ਮੌਕੇ ਕਾਲਜ ਦੇ ਸੀਨੀਅਰ ਅਧਿਆਪਕਾਂ ਪ੍ਰੋ. ਰਸ਼ਮੀ ਅਰੋੜਾ, ਪ੍ਰੋ. ਨਮਿਤਾ ਬੇਰੀ ਅਤੇ ਕਾਲਜ ਦੇ ਸਮੁੱਚੇ ਸਟਾਫ਼ ਵਲੋਂ ਵੀ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਐਡਵੋਕੇਟ ਧਾਮੀ, ਨਵੇਂ ਚੁਣੇ ਸਮੂਹ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਵਧਾਈ ਦਿੱਤੀ ਗਈ।
ਪਿਛਲੀ ਖ਼ਬਰ ਕੌਮੀ ਸੇਵਾ ਯੋਜਨਾ ਵਲੰਟੀਅਰਾਂ ਨੇ ‘ਪਰਾਲੀ ਸਾੜਨ ਤੋਂ ਕਰੇ ਇਨਕਾਰ’ ਦਾ ਲਿਆ ਅਹਿਦ ਅਗਲੀ ਖ਼ਬਰ ਹਲਕਾ ਇੰਚਾਰਜ ਇੰਜ. ਟੌਹੜਾ ਦੇ ਜਨਮ ਦਿਨ ਮੌਕੇ ਵਿਸ਼ਾਲ ਰੋਡ ਸ਼ੋਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।