22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਦਾਦੀ ਦੇ ਅੰਤਿਮ ਸੰਸਕਾਰ ’ਤੇ ਨਿਰਮਲ ਸਿੰਘ ਸੇਖਣਮਾਜਰਾ 2 ਹਜ਼ਾਰ ਤੋਂ ਵੱਧ ਸੰਗਤਾਂ ਸਮੇਤ ਰਵਾਨਾ ਹੋਏ

ਰਾਜਪੁਰਾ, 21 ਨਵੰਬਰ (ਜੀ. ਪੀ.

ਅਜੀਤ ਡੈਸਕ 22-11-2026
ਰਾਜਪੁਰਾ, 21 ਨਵੰਬਰ (ਜੀ.ਪੀ. ਸਿੰਘ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਰਾਜਪੁਰਾ ਇੰਚਾਰਜ ਨਿਰਮਲ ਸਿੰਘ ਸੇਖਣਮਾਜਰਾ ਆਪਣੇ 2 ਹਜਾਰ ਦੇ ਕਰੀਬ ਸਾਥੀਆਂ ਸਮੇਤ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਦਾਦੀ ਦੇ ਅੰਤਿਮ ਸੰਸਕਾਰ ਦੇ ਮੌਕੇ ’ਤੇ ਰਾਜਪੁਰਾ ਹਲਕਾ ਰਾਜਪੁਰਾ ਤੋਂ ਕਰੀਬ 2 ਹਜ਼ਾਰ ਸਾਥੀਆਂ ਸਮੇਤ ਭਾਈ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਲਈ ਰਵਾਨਾ ਹੋਏ। ਉਨ੍ਹਾਂ ਦੱਸਿਆ ਕਿ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਦਾਦੀ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਪੈਰੋਲ ਮਿਲਣ ਉਪਰੰਤ ਉਹ ਉਨ੍ਹਾਂ ਦੇ ਦਰਸ਼ਨ ਕਰਨ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਆਪਣੇ ਹਲਕੇ ਰਾਜਪੁਰਾ ਤੋਂ ਇਕ ਵੱਡਾ ਕਾਫ਼ਲੇ ਦੇ ਨਾਲ 2 ਹਜ਼ਾਰ ਤੋਂ ਵੱਧ ਸੰਗਤਾਂ ਨੂੰ ਨਾਲ ਲੈ ਕੇ ਜਾ ਰਹੇ ਹਨ। ਨਿਰਮਲ ਸਿੰਘ ਸੇਖਣ ਮਾਜਰਾ ਨੇ ਕਿਹਾ ਕਿ ਦੁੱਖ ਦੀ ਇਸ ਘੜੀ ਵਿਚ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਾ ਸਾਡਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਸੰਗਤਾਂ ਦਾ ਇਸ ਮੌਕੇ ਇਕੱਠੇ ਜਾਣਾ ਭਾਈ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ ਪ੍ਰਤੀ ਸੰਗਤਾਂ ਦੇ ਪਿਆਰ ਅਤੇ ਸਤਿਕਾਰ ਨੂੰ ਦਰਸਾਉਂਦਾ ਹੈ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਕਾਰ ਦਾ ਨੁਕਸਾਨ, ਕੈਂਟਰ ਡਰਾਈਵਰ ਫ਼ਰਾਰ ਅਗਲੀ ਖ਼ਬਰ ਡੀ.ਬੀ.ਯੂ. ਵਲੋਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹਫ਼ਤਾ ਭਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।