22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਬਲਾਕ ਪੱਧਰੀ ਵਿਸ਼ਾ ਮੇਲੇ ’ਚ ਦੁੱਲਵਾਂ ਸਕੂਲ ਦੇ ਵਿਦਿਆਰਥੀਆਂ ਨੇ ਪਹਿਲਾ ਤੇ ਦੂਜਾ ਸਥਾਨ ਹਾਸਿਲ

ਖਮਾਣੋਂ, 21 ਨਵੰਬਰ (ਜੋਗਿੰਦਰ ਪਾਲ)-ਪੀ. ਐੱਮ.

ਅਜੀਤ ਡੈਸਕ 22-11-2026
ਖਮਾਣੋਂ, 21 ਨਵੰਬਰ (ਜੋਗਿੰਦਰ ਪਾਲ)-ਪੀ.ਐੱਮ. ਸ੍ਰੀ ਸਕੂਲ (ਲੜਕੇ) ਮੰਡੀ ਗੋਬਿੰਦਗੜ੍ਹ ਵਿਖੇ ਕਰਵਾਏ ਗਏ ਬਲਾਕ ਪੱਧਰੀ ਵਿਸ਼ਾ ਮੇਲੇ ਵਿਚ ਸਰਕਾਰੀ ਹਾਈ ਸਕੂਲ ਦੁੱਲਵਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਸ ਮੁਕਾਬਲੇ ਵਿਚ ਬਲਾਕ ਖਮਾਣੋਂ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਸ਼ਾ ਮੇਲੇ ਦੀ ਇੰਡੀਅਨ ਈਥੋਸ ਥੀਮ ਵਿਚ ਨੌਵੀਂ ਜਮਾਤ ਦੇ ਵਿਦਿਆਰਥੀਆਂ ਜਸਕਿਰਤ ਸਿੰਘ ਅਤੇ ਗੁਰਮਾਨ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਰੀਅਲ ਲਾਈਫ਼ ਐਪਲੀਕੇਸ਼ਨ ਥੀਮ ਵਿਚ ਭੋਲਾ ਸਿੰਘ ਅਤੇ ਕਰਨਵੀਰ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਦੇ ਹੈੱਡਮਾਸਟਰ ਅਮਨਦੀਪ ਸਿੰਘ, ਜੋ ਇਸ ਪ੍ਰੋਗਰਾਮ ਵਿਚ ਬਤੌਰ ਏ.ਬੀ.ਐੱਨ.ਓ. ਸ਼ਾਮਲ ਹੋਏ, ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਸਮਾਗਮ ਦੇ ਮੁੱਖ ਮਹਿਮਾਨ ਬੀ.ਐਨ.ਓ. ਜਗਦੀਪ ਸਿੰਘ ਹੈਡਮਾਸਟਰ, ਸਮੂਹ ਬੀ.ਆਰ.ਸੀ, ਪੀ.ਐਮ . ਸ੍ਰੀ ਸਕੂਲ ਮੰਡੀ ਗੋਬਿੰਦਗੜ੍ਹ ਦੇ ਸਟਾਫ਼ ਅਤੇ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਹੈੱਡਮਾਸਟਰ ਅਮਨਦੀਪ ਸਿੰਘ ਨੂੰ ਵਧਾਈ ਦਿੱਤੀ। ਸਕੂਲ ਵਲੋਂ ਜੇਤੂ ਵਿਦਿਆਰਥੀਆਂ ਨੂੰ ਟਰਾਫ਼ੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਸਬੰਧਿਤ ਵਿਸ਼ਾ ਅਧਿਆਪਕਾਂ ਨੂੰ ਵੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਬਲਾਕ ਖਮਾਣੋਂ ਦੇ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਚਾਹ, ਰਿਫਰੈਸ਼ਮੈਂਟ ਅਤੇ ਖਾਣੇ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਰਕਾਰੀ ਹਾਈ ਸਕੂਲ ਦੁੱਲਵਾਂ ਦੇ ਵਿਦਿਆਰਥੀ ਵੱਖ-ਵੱਖ ਮੁਕਾਬਲਿਆਂ ਵਿਚ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਮਾਣ ਵਧਾ ਰਹੇ ਹਨ।
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਕੂਲਾਂ ਦੇ ਟੀਚਰ ਇੰਚਾਰਜ ਨੂੰ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਦਿੱਤੀ ਗਈ ਟਰ... ਅਗਲੀ ਖ਼ਬਰ ਵਿਸ਼ੇਸ਼ ਲੋਕ ਅਦਾਲਤ ਵਿਚ 22 ਚੈੱਕ ਬਾਊਂਸ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ-ਨਿਰਭਓ ਸਿੰਘ ਗਿੱਲ ਫ਼ਤਹਿਗੜ੍ਹ ਸਾਹਿਬ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।