ਪੰਜਾਬ ਸਟੇਟ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਮਾਸਟਰ ਲਛਮਣ ਸਿੰਘ ਨੇ ਜਿੱਤਿਆ ਸੋਨ ਤਗਮਾ
ਅਮਲੋਹ, 21 ਨਵੰਬਰ (ਕੇਵਲ ਸਿੰਘ)-ਵੈਟਰਨ ਐਥਲੈਟਿਕ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਪੰਜਾਬ ਵਲੋਂ ਪੰਜਾਬ ਸਟੇਟ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿਚ ਅਮਲੋਹ ਦੇ ਰਹਿਣ ਵਾਲੇ ਮਾਸਟਰ ਲਛਮਣ ਸਿੰਘ ਨੇ 40 ਤੋਂ 45 ਸਾਲ ਉਮਰ ਵਰਗ ਵਿਚ ਹਿੱਸਾ ਲੈਂਦਿਆਂ 5 ਹਜ਼ਾਰ ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ ਅਤੇ ਅਮਲੋਹ ਸ਼ਹਿਰ ਦਾ ਨਾਮ ਰੌਸ਼ਨ ਕੀਤਾ।
ਮਾਸਟਰ ਲਛਮਣ ਸਿੰਘ ਸੋਨ ਤਗਮਾ ਜਿੱਤਣ ਤੇ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ। ਤਸਵੀਰ: ਕੇਵਲ ਸਿੰਘ
22-11-2026