21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਡਾ. ਜਸਵੰਤ ਸਿੰਘ ਨੇ ਹਲਕਾ ਬਸੀ ਪਠਾਣਾਂ ਵਿਚ ਕਾਂਗਰਸ ਦੀਆਂ ਨੀਤੀਆਂ ਦਾ ਕੀਤਾ ਪ੍ਰਚਾਰ

ਬਸੀ ਪਠਾਣਾਂ, 21 ਨਵੰਬਰ (ਰਾਜਿੰਦਰ ਸ਼ਰਮਾ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਐਸ. ਐਮ.

ਅਜੀਤ ਡੈਸਕ 22-11-2026
ਬਸੀ ਪਠਾਣਾਂ, 21 ਨਵੰਬਰ (ਰਾਜਿੰਦਰ ਸ਼ਰਮਾ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਐਸ.ਐਮ.ਓ.ਅਤੇ ਸਟੇਟ ਐਵਾਰਡੀ ਡਾ. ਜਸਵੰਤ ਸਿੰਘ ਵਲੋਂ ਹਲਕਾ ਬਸੀ ਪਠਾਣਾਂ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕੀਤਾ ਗਿਆ। ਡਾ. ਜਸਵੰਤ ਸਿੰਘ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਪਿੰਡਾਂ ਵਿਚ ਪਾਰਟੀ ਪ੍ਰਤੀ ਜਾਗਰੂਕਤਾ ਪੈਦਾ ਹੋਵੇ ਅਤੇ ਲੋਕਾਂ ਨੂੰ ਪਾਰਟੀ ਦੇ ਸਿਆਸੀ ਏਜੰਡੇ ਤੇ ਭਵਿੱਖੀ ਸੋਚ ਨਾਲ ਜੋੜਿਆ ਜਾ ਸਕੇ। ਡਾ. ਜਸਵੰਤ ਸਿੰਘ ਵਲੋਂ ਲਗਾਤਾਰ ਪਿੰਡਾਂ ਦੇ ਦੌਰੇ ਅਤੇ ਲੋਕਾਂ ਨਾਲ ਸਿੱਧੇ ਸੰਪਰਕ ਨੂੰ ਹਲਕਾ ਬਸੀ ਪਠਾਣਾਂ ਵਿਚ 2027 ਦੀਆਂ ਚੋਣਾਂ ਲਈ ਕਾਂਗਰਸ ਦੀਆਂ ਸਰਗਰਮੀਆਂ ਦੇ ਇਕ ਅਹਿਮ ਹਿੱਸੇ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਹਲਕੇ ਦੇ ਪਵਾਲਾ ਅਤੇ ਚੁੰਨੀ ਕਲਾਂ ਵਿਖੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਲੋਕਾਂ ਨੇ ਇਲਾਕੇ ਦੀਆਂ ਖਸਤਾ ਹਾਲਤ ਸੜਕਾਂ, ਪਾਣੀ ਨਿਕਾਸੀ ਦੀ ਸਮੱਸਿਆ, ਜਲ-ਭਰਾਅ, ਪੀਣ ਵਾਲੇ ਸਾਫ਼ ਪਾਣੀ ਦੀ ਘਾਟ, ਸਫ਼ਾਈ ਪ੍ਰਬੰਧਾਂ ਦੀ ਮਾੜੀ ਹਾਲਤ, ਸਥਾਨਕ ਸਿਹਤ ਸੇਵਾਵਾਂ ਅਤੇ ਖੇਤਰੀ ਹਸਪਤਾਲ ਦੀ ਬਦਤਰ ਹਾਲਤ, ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ਼ ਦੀ ਘਾਟ, ਮਾੜੀਆਂ ਸਿਹਤ ਸਹੂਲਤਾਂ ਅਤੇ ਇਲਾਕੇ ਵਿਚ ਸਿੱਖਿਆ ਦੇ ਮਾੜੇ ਪ੍ਰਬੰਧਾਂ ਸਬੰਧੀ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਰੱਖੀਆਂ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਇਲਾਕੇ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਬਲਦੇਵ ਸਿੰਘ ਪੱਤੋਂ ਬਲਾਕ ਸੰਮਤੀ ਮੈਂਬਰ, ਨਛੱਤਰ ਸਿੰਘ ਬਾਸੀਆਂ, ਕੇਸਰ ਸਿੰਘ, ਡਾ. ਅਵਤਾਰ ਸਿੰਘ, ਨਰਿੰਦਰ ਸਿੰਘ ਬਾਸੀਆਂ, ਰਾਮ ਸਿੰਘ, ਭੁਪਿੰਦਰ ਸਿੰਘ ਪੱਤੋਂ, ਅਮਨਪ੍ਰੀਤ ਸਿੰਘ, ਜਸਪਾਲ ਸਿੰਘ, ਹਰਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਜਾਗੀਰਦਾਰ ਜਗਦੇਵ ਸਿੰਘ ਸ਼ੇਰਗਿੱਲ ਨੂੰ ਰਾਜਨੀਤਕ, ਧਾਰਮਿਕ, ਸਮਾਜਿਕ ਅਤੇ ਕਾਰੋਬਾਰੀਆਂ ਨੇ ਕੀਤੀ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਪੰਜਾਬ ਸਟੇਟ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਮਾਸਟਰ ਲਛਮਣ ਸਿੰਘ ਨੇ ਜਿੱਤਿਆ ਸੋਨ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।