ਬਸੀ ਪਠਾਣਾਂ, 21 ਨਵੰਬਰ (ਐਚ.ਐਸ. ਗੌਤਮ)-ਲਾਗਲੇ ਪਿੰਡ ਮਹਿਦੂਦਾਂ ਦੇ ਜਾਗੀਰਦਾਰ ਜਗਦੇਵ ਸਿੰਘ ਸ਼ੇਰਗਿੱਲ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਮਹਿਦੂਦਾਂ ਦੇ ਗੁਰੂਦੁਆਰਾ ਸਾਹਿਬ ਵਿਖ਼ੇ ਹੋਇਆ। ਇਸ ਮੌਕੇ ਬਾਬਾ ਬਲਵਿੰਦਰ ਦਾਸ ਮੁੱਲਾਂਪੁਰ ਵਾਲਿਆਂ ਨੇ ਬੈਰਾਗਮਈ ਸ਼ਬਦ ਕੀਰਤਨ ਸਰਵਣ ਕਰਵਾਇਆ। ਇਸ ਮੌਕੇ ਰਾਜਨੀਤਕ, ਧਾਰਮਿਕ, ਸਮਾਜਿਕ ਅਤੇ ਕਰੋਬਾਰੀ ਖੇਤਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਰਿਸ਼ਤੇਦਾਰਾਂ ਅਤੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਕੇ ਸ਼ਰਧਾਂਜਲੀ ਭੇਟ ਕੀਤੀ। ਸ਼ਰਧਾਂਜਲੀ ਸਮਾਗਮ ਦੌਰਾਨ ਪਰਿਵਾਰ ਦੇ ਸਪੁੱਤਰ ਵਰਿੰਦਰਪਾਲ ਸਿੰਘ ਸਾਬਕਾ ਸਕੱਤਰ ਮਾਰਕੀਟ ਕਮੇਟੀ ਬਸੀ ਬਠਾਣਾਂ, ਬਣਜੀਤ ਸਿੰਘ , ਜਸਵਿੰਦਰ ਕੌਰ, ਗੁਰਨਾਮ ਸਿੰਘ, ਅੰਮ੍ਰਿਤਪਾਲ ਕੌਰ ਤੋਂ ਇਲਾਵਾ ਕਿਸਾਨ ਆਗੂ ਕਰਨੈਲ ਸਿੰਘ ਡਡਿਆਣਾ, ਬਲਦੇਵ ਸਿੰਘ, ਵਰਿੰਦਰ ਸਿੰਘ ਸੋਢੀ, ਪਹਿਲਵਾਨ ਕੁਲਤਾਰ ਸਿੰਘ, ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ, ਮੰਡੀ ਪ੍ਰਧਾਨ ਹਰਜੀਤ ਸਿੰਘ ਚੀਮਾ, ਮਨੋਹਰ ਸਿੰਘ, ਰਾਜਵੰਤ ਸਿੰਘ, ਅਮਨਦੀਪ ਕੌਰ ਢੋਲੇਵਾਲ, ਜਗਦੀਪ ਸਿੰਘ ਦੀਵਾਨਾ, ਇੰਦਰਜੀਤ ਸਿੰਘ ਦੀਵਾਨਾ, ਮਾਸਟਰ ਕੌਰ ਸਿੰਘ ਦੇਦੜ੍ਹਾਂ ਸਮੇਤ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।