21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਡਾ. ਮਨੋਹਰ ਸਿੰਘ ਨਾਲ ਕਾਂਗਰਸ ਵਰਕਰਾਂ ਦਾ ਵੱਡਾ ਕਾਫ਼ਲਾ ਸਾਈਕਲ ਯਾਤਰਾ ਰੈਲੀ ਵਿਚ ਪਹੁੰਚਿਆ

ਖਮਾਣੋਂ, 21 ਨਵੰਬਰ (ਮਨਮੋਹਣ ਸਿੰਘ ਕਲੇਰ)- ਬੀਤੇ ਦਿਨੀ ਖੰਨਾ ਵਿਖੇ ਕਾਂਗਰਸ ਪਾਰਟੀ ਦੀ ਸਾਈਕਲ ਯਾਤਰਾ ਦੇ ਪਹਿਲੇ ਪੜਾਅ ਦੇ ਅਖੀਰਲੇ ਦਿਨ ਸ਼ਹਿਰ ਵਿਚ ਹੋਈ ਵਿਸ਼ਾਲ ਰੈਲੀ ਲਈ ਵੱਡੀ ਗਿਣਤੀ ਵਿਚ ਹਲਕਾ ਬਸੀ ਪਠਾਣਾਂ ਦੀ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਦਾ ਕਾਫ਼ਲਾ ਪਿੰਡ ਰਾਏਪੁਰ ਮਾਜਰੀ ਅਨਾਜ ਮੰਡੀ ਤੋਂ ਰਵਾਨਾ ਹੋਇਆ। ਕਾਂਗਰਸ ਸੀਨੀਅਰ ਆਗੂ ਤੇ ਇੰਟਕ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾ.

ਅਜੀਤ ਡੈਸਕ 22-11-2026
ਖਮਾਣੋਂ, 21 ਨਵੰਬਰ (ਮਨਮੋਹਣ ਸਿੰਘ ਕਲੇਰ)- ਬੀਤੇ ਦਿਨੀ ਖੰਨਾ ਵਿਖੇ ਕਾਂਗਰਸ ਪਾਰਟੀ ਦੀ ਸਾਈਕਲ ਯਾਤਰਾ ਦੇ ਪਹਿਲੇ ਪੜਾਅ ਦੇ ਅਖੀਰਲੇ ਦਿਨ ਸ਼ਹਿਰ ਵਿਚ ਹੋਈ ਵਿਸ਼ਾਲ ਰੈਲੀ ਲਈ ਵੱਡੀ ਗਿਣਤੀ ਵਿਚ ਹਲਕਾ ਬਸੀ ਪਠਾਣਾਂ ਦੀ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਦਾ ਕਾਫ਼ਲਾ ਪਿੰਡ ਰਾਏਪੁਰ ਮਾਜਰੀ ਅਨਾਜ ਮੰਡੀ ਤੋਂ ਰਵਾਨਾ ਹੋਇਆ। ਕਾਂਗਰਸ ਸੀਨੀਅਰ ਆਗੂ ਤੇ ਇੰਟਕ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾ. ਮਨੋਹਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਮਲੋਹ ਚੌਂਕ ਖੰਨਾ ਤੇ ਹੋਈ ਇਸ ਰੈਲੀ ਵਿਚ ਕਾਂਗਰਸ ਪਾਰਟੀ ਦੇ ਸੂਬਾ ਇੰਚਾਰਜ ਸਚਿਨ ਪਾਇਲਟ, ਆਲ ਇੰਡੀਆ ਕਾਂਗਰਸ ਪਾਰਟੀ ਪ੍ਰਵਕਤਾ ਪਵਨ ਖੇੜਾ, ਸਾਈਕਲ ਯਾਤਰਾ ਦੀ ਅਗਵਾਈ ਕਰ ਰਹੇ ਕੰਪੇਨ ਕਮੇਟੀ ਚੇਅਰਮੈਨ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਪੰਜਾਬ ਪ੍ਰਧਾਨ ਪਰਗਟ ਸਿੰਘ ਵਿਸ਼ੇਸ਼ ਤੌਰ ’ਤੇ ਸਾਮਿਲ ਸਨ। ਉਕਤ ਆਗੂਆਂ ਨੇ ਲੋਕਾਂ ਨੂੰ ਇਸ ਸਰਕਾਰ ਨੂੰ ਕਰਾਰੀ ਹਾਰ ਦੇਣ ਦੀ ਅਪੀਲ ਕੀਤੀ। ਡਾ. ਮਨੋਹਰ ਸਿੰਘ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਕੰਪੇਨ ਕਮੇਟੀ ਚੇਅਰਮੈਨ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਵੱਡੇ ਪੱਧਰ ’ਤੇ ਆਗਾਮੀ ਚੋਣਾਂ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਅਤੇ ਪਿਛਲੇ ਇਕ ਹਫ਼ਤੇ ਤੋਂ ਚੱਲ ਰਹੀ ਇਸ ਸਾਈਕਲ ਯਾਤਰਾ ਦਾ ਹਰ ਜ਼ਿਲ੍ਹੇ ਦੇ ਪਿੰਡਾਂ ਅਤੇ ਵਿਧਾਨ ਸਭਾ ਹਲਕਿਆਂ ਵਿਚ ਆਮ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਜਿਸ ਨਾਲ ਸਾਰੇ ਪੰਜਾਬ ਵਿਚ ਕਾਂਗਰਸ ਪਾਰਟੀ ਪੱਖੀ ਸਿਆਸੀ ਮਾਹੌਲ ਪੈਦਾ ਹੋ ਗਿਆ ਹੈ। ਸੀਨੀਅਰ ਕਾਂਗਰਸੀ ਆਗੂ ਸਾਬਕਾ ਕੌਂਸਲ ਪ੍ਰਧਾਨ ਤੇ ਸੂਬਾ ਸਕੱਤਰ ਓਮ ਪ੍ਰਕਾਸ਼ ਤਾਂਗੜੀ, ਸਾਬਕਾ ਖਮਾਣੋਂ ਨਗਰ ਕੌਂਸਲ ਪ੍ਰਧਾਨ ਡਾ. ਅਮਰਜੀਤ ਸੋਹਲ, ਜ਼ਿਲ੍ਹਾ ਯੂਥ ਇੰਟਕ ਪ੍ਰਧਾਨ ਗੁਰਦੀਪ ਸਿੰਘ ਦੀਪਾ, ਸੂਬਾ ਸਕੱਤਰ ਵਰਿੰਦਰਪਾਲ ਸਿੰਘ ਵਿੰਕੀ, ਜ਼ਿਲ੍ਹਾ ਮੀਤ ਪ੍ਰਧਾਨ ਕੇਸਰ ਸਿੰਘ ਹਵਾਰਾਂ ਕਲਾਂ, ਜ਼ਿਲ੍ਹਾ ਇੰਟਕ ਪ੍ਰਧਾਨ ਕਰਮਜੀਤ ਸਿੰਘ ਢੀਂਡਸਾ, ਐਸ.ਸੀ ਵਿੰਗ ਦੇ ਸੂਬਾ ਸਕੱਤਰ ਮਨਜੀਤ ਸਿੰਘ, ਜਸਦੀਪ ਸਿੰਘ, ਸੂਬਾ ਇੰਟਕ ਮੀਤ ਪ੍ਰਧਾਨ ਭੀਮ ਚੰਦ ਸ਼ੁਕਲਾ, ਜ਼ਿਲ੍ਹਾ ਸਾਬਕਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਹੁਸੈਨਪੁਰ, ਲੱਕੀ ਧੀਮਾਨ, ਜੋਗਾ ਸਿੰਘ ਕੋਟਲਾ ਮਸੂਦ, ਬਲਜੀਤ ਸਿੰਘ ਵਾਲੀਆ ਭੜੀ, ਕਾਕਾ ਸਿੰਘ ਵਾਲੀਆ, ਬਲਾਕ ਇੰਟਕ ਪ੍ਰਧਾਨ ਹਰੀਸ਼ ਸ਼ਰਮਾ, ਸਰਪੰਚ ਮਿੰਟੂ ਭੜੀ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਸੁੱਖਾ, ਗੁਰਜੀਤ ਸਿੰਘ ਅਜਨੇਰ, ਗੁਰਿੰਦਰ ਸਿੰਘ ਮਾਜਰੀ, ਹਲਕਾ ਯੂਥ ਕਾਂਗਰਸ ਪ੍ਰਧਾਨ ਹਰਮਨ ਸਿੰਘ ਸਿੱਧੂ, ਯੂਥ ਆਗੂ ਗੁਰੀ ਮਹਿਦੂਦਾਂ, ਠੇਕੇਦਾਰ ਪਰਮਜੀਤ ਸਿੰਘ ਬੱਸੀ, ਇੰਟਕ ਸੂਬਾ ਸਕੱਤਰ ਗੁਰਪ੍ਰੀਤ ਸਿੰਘ ਪਨੈਚਾਂ, ਸੁਖਵਿੰਦਰ ਪਨੈਚਾਂ, ਸਾਬਕਾ ਸ਼ਹਿਰੀ ਪ੍ਰਧਾਨ ਕਿਸ਼ੋਰੀ ਲਾਲ ਚੁੱਘ, ਪਵਨ ਕੁਮਾਰ ਆਦਿ ਵੀ ਇਕੱਠ ਵਿਚ ਸ਼ਾਮਲ ਸਨ।
ਪਿਛਲੀ ਖ਼ਬਰ ਸ੍ਰੀ ਬਾਲਾ ਜੀ ਸ਼ਿਆਮ ਪਰਿਵਾਰ ਵਲੋਂ ਤੀਜੀ ਵਿਸ਼ਾਲ ਨਿਸ਼ਾਨ ਯਾਤਰਾ ਦਾ ਕੀਤਾ ਆਯੋਜਨ ਅਗਲੀ ਖ਼ਬਰ ਨਰਿੰਦਰ ਸਿੰਘ ਮਾਵੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਬਣੇ ਲਖਵੀਰ ਸਿੰਘ ਡਡਹੇੜੀ ਤੇ ਬਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।