ਚੋਣ ਜ਼ਾਬਤਾ ਲੱਗਦੇ ਹੀ, ਮੰਡੀ ਗੌਬਿੰਦਗੜ੍ਹ ਸ਼ਹਿਰ ਦੇ ਵਾਸੀ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਗੇ-ਰਾਜੂ ਖੰਨਾ
ਵਿਧੀ ਚੰਦ ਕਾਲੋਨੀ ਦੇ ਵੱਡੀ ਗਿਣਤੀ ‘ਆਪ’ ਤੇ ਕਾਂਗਰਸ ਪਾਰਟੀ ਦੇ ਪਰਿਵਾਰਾਂ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ, ਰਾਜੂ ਖੰਨਾ ਦੀ ਅਗਵਾਈ ਹੇਠ ਹੋਏ ਸ਼ਾਮਿਲ
ਮੰਡੀ ਗੋਬਿੰਦਗੜ੍ਹ, 22 ਨਵੰਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਮੰਡੀ ਗੋਬਿੰਦਗੜ੍ਹ ਸ਼ਹਿਰ ਵਿਚ ਵੱਡਾ ਬਲ ਮਿਲਿਆ, ਜਦੋਂ ਸ਼ਹਿਰ ਦੀ ਵਿਧੀ ਚੰਦ ਕਾਲੋਨੀ ਵਿਚੋਂ ਵੱਡੀ ਗਿਣਤੀ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਇਹ ਸ਼ਮੂਲੀਅਤ ਯੂਥ ਆਗੂ ਸਤਾਰ ਮੁਹੰਮਦ ਦੀ ਵਿਸ਼ੇਸ਼ ਪ੍ਰੇਰਣਾ ਅਤੇ ਯਤਨਾਂ ਸਦਕਾ ਹੋਈ, ਜਿਸ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਅਕਾਲੀ ਦਲ ਦੀਆਂ ਨੀਤੀਆਂ ਵਿਚ ਵਿਸ਼ਵਾਸ ਪ੍ਰਗਟਾਇਆ।
ਮੰਡੀ ਗੋਬਿੰਦਗੜ੍ਹ, 22 ਨਵੰਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਮੰਡੀ ਗੋਬਿੰਦਗੜ੍ਹ ਸ਼ਹਿਰ ਵਿਚ ਵੱਡਾ ਬਲ ਮਿਲਿਆ, ਜਦੋਂ ਸ਼ਹਿਰ ਦੀ ਵਿਧੀ ਚੰਦ ਕਾਲੋਨੀ ਵਿਚੋਂ ਵੱਡੀ ਗਿਣਤੀ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਇਹ ਸ਼ਮੂਲੀਅਤ ਯੂਥ ਆਗੂ ਸਤਾਰ ਮੁਹੰਮਦ ਦੀ ਵਿਸ਼ੇਸ਼ ਪ੍ਰੇਰਣਾ ਅਤੇ ਯਤਨਾਂ ਸਦਕਾ ਹੋਈ, ਜਿਸ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਅਕਾਲੀ ਦਲ ਦੀਆਂ ਨੀਤੀਆਂ ਵਿਚ ਵਿਸ਼ਵਾਸ ਪ੍ਰਗਟਾਇਆ। ਇਸ ਮੌਕੇ ਸਰਕਲ ਪ੍ਰਧਾਨ ਜਥੇਦਾਰ ਨਾਜ਼ਰ ਸਿੰਘ ਸੰਤ ਨਗਰ, ਰਸ਼ੀਦ ਮੁਹੰਮਦ, ਹਰਪਾਲ ਸਿੰਘ ਮੱਗੋ ਤੋਂ ਇਲਾਵਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਹੋਰ ਆਗੂ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਸ਼ਹਿਰ ਅੰਦਰ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲੋਕਾਂ ਦਾ ਵਧ ਰਿਹਾ ਵਿਸ਼ਵਾਸ ਇਸ ਗੱਲ ਦਾ ਸਬੂਤ ਹੈ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਦਾ ਰਾਹ ਹੋਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲੱਗਣ ਤੱਕ ਸ਼ਹਿਰ ਦੇ ਹੋਰ ਵੀ ਵੱਡੀ ਗਿਣਤੀ ਵਿਚ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਹਰ ਰੋਜ਼ ਮਾਵਾਂ ਦੇ ਪੁੱਤ ਆਪਣੀਆਂ ਜਾਨਾਂ ਗੁਆ ਰਹੇ ਹਨ, ਜਿਸ ਨੂੰ ਰੋਕਣਾ ਬੇਹੱਦ ਜ਼ਰੂਰੀ ਹੈ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਅਕਾਲੀ ਦਲ ਵਚਨਬੱਧ ਹੈ। ਇਸ ਦੌਰਾਨ ਰਾਜੂ ਖੰਨਾ ਨੇ ਵਿਧੀ ਚੰਦ ਕਾਲੋਨੀ ਦੇ ਸਮੂਹ ਆਗੂਆਂ ਅਤੇ ਅਕਾਲੀ ਦਲ ਵਿਚ ਸ਼ਾਮਲ ਹੋਏ ਪਰਿਵਾਰਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਸਰਗਰਮੀਆਂ ਵਿਚ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀਆਂ ਵੀ ਸੌਂਪੀਆਂ ਜਾਣਗੀਆਂ। ਇਸ ਮੌਕੇ ਬਾਬਾ ਨਿਸ਼ਾਨ ਸਿੰਘ, ਫੋਰਮੈਨ ਬਲਵੀਰ ਸਿੰਘ ਸਿੱਧੂ, ਹਰਮਿੰਦਰ ਸਿੰਘ ਮੰਡੀ, ਜਥੇਦਾਰ ਪ੍ਰੀਤਮ ਸਿੰਘ, ਨਿਰਮਲ ਸਿੰਘ, ਸਲਮਾਨ ਖ਼ਾਨ, ਪ੍ਰੀਤ ਮੰਡੀ, ਸਿਤਾਰ ਖਾਂ, ਸੂਰਜ਼ ਮੰਡੀ, ਅਨਵਰ ਭੁੱਲਰ, ਸਲਮਾਨ ਖਾ, ਵਿੱਕੀ ਮਾਨ, ਨਿੱਜਾ ਮੰਡੀ, ਸੇਰ ਸਿੰਘ, ਕੁਲਦੀਪ ਸਿੰਘ, ਹੈਪੀ ਸਿੰਘ, ਕੰਮਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਔਰਤਾਂ ਅਤੇ ਨੌਜਵਾਨ ਮੌਜੂਦ ਸਨ।