23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ਼ੱਕੀ ਹਾਲਾਤ ’ਚ ਲਾਪਤਾ ਨੌਜਵਾਨ ਦੀ ਲਾਸ਼ ਟੋਭੇ ’ਚੋਂ ਮਿਲੀ

ਸੰਘੋਲ, 22 ਨਵੰਬਰ (ਪਰਮਵੀਰ ਸਿੰਘ ਧਨੋਆ)-ਕਸਬਾ ਸੰਘੋਲ ਵਿਖੇ ਸ਼ੱਕੀ ਹਾਲਤ ’ਚ ਲਾਪਤਾ ਨੌਜਵਾਨ ਦੀ ਲਾਸ਼ ਟੋਭੇ ‘ਚੋਂ ਬਰਾਮਦ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਆਕਾਸ਼ ਉਰਫ਼ ਸ਼ੇਰੂ ਨਿਵਾਸੀ ਕਾਈਨੌਰ ਜ਼ਿਲ੍ਹਾ ਰੋਪੜ ਸੰਘੋਲ ਵਿਖੇ ਬੀਤੇ ਦਿਨੀਂ ਆਪਣੀ ਬਿਰਾਦਰੀ ਵਲੋਂ ਕਰਵਾਏ ਗਏ ਧਾਰਮਿਕ ਸਮਾਗਮ ’ਚ ਸ਼ਾਮਿਲ ਹੋਣ ਪਹੁੰਚਿਆ, ਜਿਥੋਂ ਉਹ ਲਾਪਤਾ ਹੋ ਗਿਆ।

ਅਜੀਤ ਡੈਸਕ 23-11-2026
ਸੰਘੋਲ, 22 ਨਵੰਬਰ (ਪਰਮਵੀਰ ਸਿੰਘ ਧਨੋਆ)-ਕਸਬਾ ਸੰਘੋਲ ਵਿਖੇ ਸ਼ੱਕੀ ਹਾਲਤ ’ਚ ਲਾਪਤਾ ਨੌਜਵਾਨ ਦੀ ਲਾਸ਼ ਟੋਭੇ ‘ਚੋਂ ਬਰਾਮਦ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਆਕਾਸ਼ ਉਰਫ਼ ਸ਼ੇਰੂ ਨਿਵਾਸੀ ਕਾਈਨੌਰ ਜ਼ਿਲ੍ਹਾ ਰੋਪੜ ਸੰਘੋਲ ਵਿਖੇ ਬੀਤੇ ਦਿਨੀਂ ਆਪਣੀ ਬਿਰਾਦਰੀ ਵਲੋਂ ਕਰਵਾਏ ਗਏ ਧਾਰਮਿਕ ਸਮਾਗਮ ’ਚ ਸ਼ਾਮਿਲ ਹੋਣ ਪਹੁੰਚਿਆ, ਜਿਥੋਂ ਉਹ ਲਾਪਤਾ ਹੋ ਗਿਆ। ਪਰਿਵਾਰ ਵਲੋਂ ਪੁਲਿਸ ਨੂੰ ਉਸ ਦੀ ਗੁੰਮਸ਼ੁਦਗੀ ਦੀ ਸੂਚਨਾ ਦਿੱਤੀ ਗਈ। ਇਸ ਦੌਰਾਨ ਉਕਤ ਨੌਜਵਾਨ ਦੀ ਲਾਸ਼ ਸਮਾਗਮ ਵਾਲੀ ਥਾਂ ਤੋਂ ਕੁਝ ਦੂਰੀ ’ਤੇ ਟੋਭੇ ਚੋਂ ਬਰਾਮਦ ਹੋਈ ਹੈ। ਚੌਂਕੀ ਇੰਚਾਰਜ ਸੰਘੋਲ ਬਲਕਾਰ ਸਿੰਘ ਨੇ ਉਕਤ ਘਟਨਾਕ੍ਰਮ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਅਤੇ ਮਾਮਲੇ ’ਚ ਬਣਦੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਵੱਖ-ਵੱਖ ਰਾਜਨੀਤਕ ਸ਼ਖ਼ਸੀਅਤਾਂ ਵਲੋਂ ਨਿੱਘਾ ਸਵਾਗਤ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।