ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦਾ ਵੱਖ-ਵੱਖ ਰਾਜਨੀਤਕ ਸ਼ਖ਼ਸੀਅਤਾਂ ਵਲੋਂ ਨਿੱਘਾ ਸਵਾਗਤ
ਮੰਡੀ ਗੋਬਿੰਦਗੜ੍ਹ 22 ਨਵੰਬਰ (ਰਾਜੇਸ਼ ਸ਼ਰਮਾ)-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇ ਪ੍ਰਕਾਸ਼ ਦਿਹਾੜੇ ਦੇ ਮੰਡੀ ਗੋਬਿੰਦਗੜ੍ਹ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਤੋਂ ਸਜਾਏ ਗਏ ਅਲੌਕਿਕ ਨਗਰ ਕੀਰਤਨ ਦਾ ਸ਼ਹਿਰ ਵਿਚ ਵੱਖ-ਵੱਖ ਰਾਜਨੀਤਕ ਸ਼ਖ਼ਸੀਅਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਦੇ ਸਤਿਕਾਰ ਵਜੋਂ ਲੰਗਰ ਵੀ ਲਗਾਏ ਗਏ। ਇਸ ਦੌਰਾਨ ਮੇਨ ਬਾਜ਼ਾਰ ਵਿਖੇ ਹਲਕਾ ਅਮਲੋਹ ਤੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਦੀ ਅਗਵਾਈ ਹੇਠ ਇਲਾਕੇ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕੀਤੇ ਗਏ ਜਦੋਂ ਕਿ ਸੰਗਤਾਂ ਲਈ ਬਰੈਡ ਪਕੌੜਿਆਂ ਦਾ ਲੰਗਰ ਲਗਾਇਆ ਗਿਆ।
ਅਜੀਤ ਡੈਸਕ
23-11-2026