23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

29 ਨਵੰਬਰ ਨੂੰ ਬਸੀ ਪਠਾਣਾਂ ਵਿਖੇ ਹੋਵੇਗੀ ਯੂਥ ਕਾਂਗਰਸ ਦੀ ਵਿਸ਼ਾਲ ਰੈਲੀ-ਓਮ ਪ੍ਰਕਾਸ਼ ਤਾਂਗੜੀ

ਬਸੀ ਪਠਾਣਾਂ, 22 ਨਵੰਬਰ (ਰਾਜਿੰਦਰ ਸ਼ਰਮਾ)-ਬਸੀ ਪਠਾਣਾਂ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ਦੀ ਇਕ ਮੀਟਿੰਗ ਸੀਨੀਅਰ ਕਾਂਗਰਸ ਆਗੂ ਓਮ ਪ੍ਰਕਾਸ਼ ਤਾਂਗੜੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਇੰਟਕ ਫੈਡਰੇਸ਼ਨ ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਕਰਮਜੀਤ ਸਿੰਘ ਢੀਂਡਸਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਮੀਟਿੰਗ ਵਿਚ ਆਗੂਆਂ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕੇ ਵਿੱਚ ਕਾਂਗਰਸ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਅਤੇ ਹਲਕੇ ਦੇ ਲੋਕਾਂ ਨੂੰ ਕਾਂਗਰਸ ਨਾਲ ਜੋੜਨ ਦੇ ਪ੍ਰੋਗਰਾਮਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 23-11-2026
ਬਸੀ ਪਠਾਣਾਂ, 22 ਨਵੰਬਰ (ਰਾਜਿੰਦਰ ਸ਼ਰਮਾ)-ਬਸੀ ਪਠਾਣਾਂ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ਦੀ ਇਕ ਮੀਟਿੰਗ ਸੀਨੀਅਰ ਕਾਂਗਰਸ ਆਗੂ ਓਮ ਪ੍ਰਕਾਸ਼ ਤਾਂਗੜੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਇੰਟਕ ਫੈਡਰੇਸ਼ਨ ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਕਰਮਜੀਤ ਸਿੰਘ ਢੀਂਡਸਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਮੀਟਿੰਗ ਵਿਚ ਆਗੂਆਂ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕੇ ਵਿੱਚ ਕਾਂਗਰਸ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਅਤੇ ਹਲਕੇ ਦੇ ਲੋਕਾਂ ਨੂੰ ਕਾਂਗਰਸ ਨਾਲ ਜੋੜਨ ਦੇ ਪ੍ਰੋਗਰਾਮਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਕਾਂਗਰਸ ਆਗੂ ਓਮ ਪ੍ਰਕਾਸ਼ ਤਾਂਗੜੀ ਨੇ ਦੱਸਿਆ ਕਿ ਯੂਥ ਕਾਂਗਰਸ ਵਲੋਂ ਆਗਾਮੀ 29 ਨਵੰਬਰ ਨੂੰ ਇੰਟਕ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਅਤੇ ਸੀਨੀਅਰ ਕਾਂਗਰਸ ਆਗੂ ਡਾ. ਮਨੋਹਰ ਸਿੰਘ ਦੀ ਅਗਵਾਈ ਹੇਠ ਬਸੀ ਪਠਾਣਾਂ ਦੇ ਜੜਖੇਲਾਂ ਖੇੜੀ ਮੁਹੱਲੇ ਵਿਚ ਇਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਰੈਲੀ ਨੂੰ ਸਫਲ ਬਣਾਉਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਤਾਂਗੜੀ ਨੇ ਦੱਸਿਆ ਕਿ ਰੈਲੀ ਵਾਲੇ ਦਿਨ ਡਾ.ਮਨੋਹਰ ਸਿੰਘ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਵਲੋਂ ਸ਼ਹਿਰ ਦੇ ਮੁੱਖ ਬਾਜ਼ਾਰ ਵਿਚ ਇਕ ਪੈਦਲ ਮਾਰਚ ਕਰਕੇ ਲੋਕਾਂ ਨੂੰ ਰੈਲੀ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਸ਼ਹਿਰ ਵਿਚੋਂ ਇਕ ਵੱਡਾ ਇਕੱਠ ਕਰਨ ਦਾ ਟੀਚਾ ਰੱਖਿਆ ਗਿਆ ਹੈ। ਯੂਥ ਕਾਂਗਰਸ ਪ੍ਰਧਾਨ ਹਰਮਨ ਸਿੰਘ ਸਿੱਧੂ, ਸੀਨੀਅਰ ਮੀਤ ਪ੍ਰਧਾਨ ਸ਼ਗਨਪ੍ਰੀਤ ਸਿੰਘ ਔਜਲਾ, ਬਲਾਕ ਪ੍ਰਧਾਨ ਹਰਜਸ ਸਿੰਘ ਅਤੇ ਦਲਜੀਤ ਸਿੰਘ ਵਲੋਂ ਨੌਜਵਾਨਾਂ ਨੂੰ ਰੈਲੀ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ। ਮੀਟਿੰਗ ਵਿਚ ਸਾਬਕਾ ਕੌਂਸਲ ਪ੍ਰਧਾਨ ਰਮੇਸ਼ ਗੁਪਤਾ, ਜ਼ਿਲ੍ਹਾ ਇੰਟਕ ਫੈਡਰੇਸ਼ਨ ਦੇ ਪ੍ਰਧਾਨ ਕਰਮਜੀਤ ਸਿੰਘ ਢੀਂਡਸਾ, ਜਰਨੈਲ ਸਿੰਘ ਨਾਹਰਾ, ਰਮੇਸ਼ ਕੁਮਾਰ ਸੀ.ਆਰ., ਗੁਰਦੀਪ ਸਿੰਘ ਦੀਪਾ, ਮਨਜੀਤ ਸਿੰਘ, ਕਿਸ਼ੋਰੀ ਲਾਲ ਚੁੱਘ, ਸ਼ਾਮ ਲਾਲ, ਹਰਸ਼ ਢੀਂਡਸਾ, ਜੱਗੀ ਫਤਿਹਪੁਰ ਰਾਈਆ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੰਡੀ ਗੋਬਿੰਦਗੜ੍ਹ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕਣ ਦੀ ਜੀਵਨ-ਜੁਗਤ ਬਖਸ਼ ਕੇ ਵੱਡਉਪਕਾਰੀ ਕਾਰਜ ਕੀਤਾ-ਪ੍ਰੋ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।