ਸਮੁੱਚੀਆਂ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣ-ਰਾਜੂ ਖੰਨਾ
ਮੰਡੀ ਗੋਬਿੰਦਗੜ੍ਹ, 22 ਨਵੰਬਰ (ਰਾਜੇਸ਼ ਸ਼ਰਮਾ, ਇਕਬਾਲਦੀਪ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਮੰਡੀ ਗੋਬਿੰਦਗੜ੍ਹ ਵਲੋਂ ਧੰਨ-ਧੰਨ ਬਾਬਾ ਬੁੱਢਾ ਜੀ ਸੇਵਾ ਦਲ, ਸਮੂਹ ਸੁਖਮਨੀ ਸਾਹਿਬ ਸੁਸਾਇਟੀਆਂ ਅਤੇ ਸ਼ਹਿਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਿਸ਼ੇਸ਼ ਤੌਰ ’ਤੇ ਨਤਮਸਤਕ ਹੋਏ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।
ਸ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਮੰਡੀ ਗੋਬਿੰਦਗੜ੍ਹ ਵਲੋਂ ਸਜਾਏ ਗਏ ਨਗਰ ਕੀਰਤਨ ਮੌਕੇ ਨਤਮਸਤਕ ਹੁੰਦੇ ਹੋਏ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਸ਼ਹਿਰ ਦੀਆਂ ਸੰਗਤਾਂ। ਅਜੀਤ ਤਸਵੀਰ
23-11-2026
ਮੰਡੀ ਗੋਬਿੰਦਗੜ੍ਹ, 22 ਨਵੰਬਰ (ਰਾਜੇਸ਼ ਸ਼ਰਮਾ, ਇਕਬਾਲਦੀਪ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਮੰਡੀ ਗੋਬਿੰਦਗੜ੍ਹ ਵਲੋਂ ਧੰਨ-ਧੰਨ ਬਾਬਾ ਬੁੱਢਾ ਜੀ ਸੇਵਾ ਦਲ, ਸਮੂਹ ਸੁਖਮਨੀ ਸਾਹਿਬ ਸੁਸਾਇਟੀਆਂ ਅਤੇ ਸ਼ਹਿਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਿਸ਼ੇਸ਼ ਤੌਰ ’ਤੇ ਨਤਮਸਤਕ ਹੋਏ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਰਾਜੂ ਖੰਨਾ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸਮੁੱਚੀ ਮਨੁੱਖਤਾ ਨੂੰ ਸੱਚ, ਸੇਵਾ, ਸਿਮਰਨ, ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਮਹਾਨ ਸੰਦੇਸ਼ ਦਿੱਤਾ ਗਿਆ ਹੈ। ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਗਏ ਇਨ੍ਹਾਂ ਸਿਧਾਂਤਾਂ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਮਨੁੱਖਤਾ ਦੀ ਸੇਵਾ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਲੋਕਾਈ ਲਈ ਚਾਨਣ ਮੁਨਾਰਾ ਹਨ ਅਤੇ ਇਨ੍ਹਾਂ ’ਤੇ ਚੱਲ ਕੇ ਹੀ ਮਨੁੱਖ ਆਪਣਾ ਜੀਵਨ ਸਫਲ ਬਣਾ ਸਕਦਾ ਹੈ। ਉਨ੍ਹਾਂ ਨਗਰ ਕੀਰਤਨ ਦੇ ਪ੍ਰਬੰਧਕਾਂ ਅਤੇ ਸਮੂਹ ਸੰਗਤਾਂ ਵਲੋਂ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿਚ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਨਗਰ ਕੀਰਤਨ ਦੌਰਾਨ ਗਤਕਾ ਪਾਰਟੀਆਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ, ਜਦਕਿ ਬੈਂਡ ਪਾਰਟੀਆਂ ਅਤੇ ਕੀਰਤਨੀ ਜਥਿਆਂ ਨੇ ਗੁਰੂ ਜੱਸ ਦਾ ਗੁਣਗਾਨ ਕਰਕੇ ਸਮੁੱਚੇ ਮਾਹੌਲ ਨੂੰ ਗੁਰਮਾਈ ਰੰਗ ਵਿਚ ਰੰਗ ਦਿੱਤਾ। ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਇਲਾਕਿਆਂ ਵਿਚੋਂ ਲੰਘਦਿਆਂ ਨਗਰ ਕੀਰਤਨ ਦਾ ਸ਼ਹਿਰ ਵਾਸੀਆਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਵੱਖ-ਵੱਖ ਥਾਵਾਂ ’ਤੇ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਸੰਗਤਾਂ ਲਈ ਅਤੁੱਟ ਲੰਗਰ ਵਰਤਾਏ ਗਏ। ਇਸ ਦੌਰਾਨ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਨਗਰ ਕੀਰਤਨ ਸ਼ਾਮ ਸਮੇਂ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਸੰਪੰਨ ਹੋਇਆ। ਇਸ ਮੌਕੇ ਬਾਬਾ ਕੁਲਵਿੰਦਰ ਸਿੰਘ ਹੈੱਡ ਗ੍ਰੰਥੀ, ਪ੍ਰਧਾਨ ਜਗਜੀਵਨ ਸਿੰਘ ਉੱਭੀ, ਭਿੰਦਰ ਸਿੰਘ ਮੰਡੀ, ਜੋਗਿੰਦਰ ਸਿੰਘ ਮੈਣੀ, ਜਤਿੰਦਰ ਸਿੰਘ ਧਾਲੀਵਾਲ, ਫੋਰਮੈਨ ਬਲਵੀਰ ਸਿੰਘ ਸਿੱਧੂ, ਬਾਬਾ ਨਿਸ਼ਾਨ ਸਿੰਘ, ਜਥੇਦਾਰ ਨਾਜ਼ਰ ਸਿੰਘ, ਜਥੇਦਾਰ ਕੁਲਵਿੰਦਰ ਸਿੰਘ ਭੰਗੂ, ਹਰਮੀਤ ਸਿੰਘ ਖ਼ਾਲਸਾ, ਜਥੇਦਾਰ ਸੋਮਨਾਥ ਅਜਨਾਲੀ, ਗੋਰਾ ਅਜਨਾਲੀ, ਜਥੇਦਾਰ ਜਰਨੈਲ ਸਿੰਘ ਮਾਜਰੀ, ਰਣਜੀਤ ਸਿੰਘ, ਗੁਰਬਖ਼ਸ਼ ਸਿੰਘ ਖ਼ਾਲਸਾ, ਡਿੰਪਲ ਸਿੰਘ, ਗੁਰਮਿੰਦਰ ਸਿੰਘ, ਰਵਿੰਦਰਜੀਤ ਸਿੰਘ ਭੰਗੂ, ਕੇਸਰ ਸਿੰਘ, ਰੌਸ਼ਨ ਸਿੰਘ ਮੰਡੀ, ਗੁਰਪ੍ਰੀਤ ਸਿੰਘ ਨੋਨੀ, ਪ੍ਰਦੀਪ ਕੁਮਾਰ ਮਿੰਟੂ, ਰਾਮ ਸਿੰਘ ਮੰਡੀ, ਸੱਤਪਾਲ ਸਿੰਘ ਸੱਤਾ , ਹਰਪਾਲ ਸਿੰਘ ਨਸਰਾਲੀ, ਗੁਰਸਾਹਿਬਾਜ਼ ਸਿੰਘ ਭਾਂਬਰੀ, ਕਰਮਜੀਤ ਸਿੰਘ ਗਾਂਧੀ, ਸਤਨਾਮ ਸਿੰਘ ਡਡਹੇੜੀ, ਅਮਰਜੀਤ ਸਿੰਘ ਭੰਗੂ, ਗੁਰਜੀਤ ਸਿੰਘ ਮੰਗਾ, ਬੀਬੀ ਰੁਪਿੰਦਰ ਕੌਰ ਮੰਡੀ, ਬੀਬੀ ਦਲਜੀਤ ਕੌਰ, ਬੀਬੀ ਬਲਵਿੰਦਰ ਕੌਰ, ਬੀਬੀ ਪਿੰਕੀ ਰਾਣੀ, ਸੁਰਿੰਦਰਪਾਲ ਸਿੰਘ ਭਾਟੀਆ, ਹਰਬੰਸ ਸਿੰਘ ਹੁੰਝਣ, ਧਰਮਪਾਲ ਸਿੰਘ, ਸਿਮਰਨਜੀਤ ਸਿੰਘ ਧਾਲੀਵਾਲ, ਬਹਾਦਰ ਸਿੰਘ ਹੈਬਤਪੁਰ ਅਤੇ ਕਰਨ ਡਡਹੇੜੀ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।