ਸਮਰਸਤਾ ਸੰਕਲਪ ਯਾਤਰਾ ਦਾ ਖਮਾਣੋਂ ਪਹੁੰਚਣ ’ਤੇ ਭਾਜਪਾ ਆਗੂ ਸਿੱਧੂਪੁਰ ਵਲੋਂ ਸਵਾਗਤ
ਖਮਾਣੋਂ, 23 ਨਵੰਬਰ (ਮਨਮੋਹਣ ਸਿੰਘ ਕਲੇਰ)- ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਸਮਰਸਤਾ ਸੰਕਲਪ ਯਾਤਰਾ’ ਦਾ ਖਮਾਣੋਂ ਵਿਖੇ ਪਹੁੰਚਣ ਤੇ ਸਮੁੱਚੀ ਭਾਜਪਾ ਲੀਡਰਸ਼ਿਪ ਵਲੋਂ ਭਰਵਾ ਸਵਾਗਤ ਕੀਤਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਸੀਨੀਅਰ ਆਗੂ ਤੇ ਹਲਕਾ ਬਸੀ ਪਠਾਣਾਂ ਦੇ ਮੁੱਖ ਸੇਵਾਦਾਰ ਕੁਲਦੀਪ ਸਿੰਘ ਸਿੱਧੂਪੁਰ, ਸਾਬਕਾ ਮੰਤਰੀ ਡਾ.
ਖਮਾਣੋਂ, 23 ਨਵੰਬਰ (ਮਨਮੋਹਣ ਸਿੰਘ ਕਲੇਰ)- ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ‘ਸਮਰਸਤਾ ਸੰਕਲਪ ਯਾਤਰਾ’ ਦਾ ਖਮਾਣੋਂ ਵਿਖੇ ਪਹੁੰਚਣ ਤੇ ਸਮੁੱਚੀ ਭਾਜਪਾ ਲੀਡਰਸ਼ਿਪ ਵਲੋਂ ਭਰਵਾ ਸਵਾਗਤ ਕੀਤਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਸੀਨੀਅਰ ਆਗੂ ਤੇ ਹਲਕਾ ਬਸੀ ਪਠਾਣਾਂ ਦੇ ਮੁੱਖ ਸੇਵਾਦਾਰ ਕੁਲਦੀਪ ਸਿੰਘ ਸਿੱਧੂਪੁਰ, ਸਾਬਕਾ ਮੰਤਰੀ ਡਾ. ਹਰਬੰਸ ਲਾਲ, ਜਗਦੀਪ ਸਿੰਘ ਚੀਮਾ ਦੀ ਅਗਵਾਈ ਹੇਠ ਇਲਾਕਾ ਨਿਵਾਸੀਆਂ ਅਤੇ ਪਾਰਟੀ ਵਰਕਰਾਂ ਵਲੋਂ ਯਾਤਰਾ ਦਾ ਵਿਸ਼ੇਸ਼ ਤੌਰ ’ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਧਾਰਮਿਕ ਅਤੇ ਸਮਾਜਿਕ ਸਮਾਗਮ ਵਿਚ ਭਾਰਤੀ ਜਨਤਾ ਪਾਰਟੀ ਦੇ ਕਈ ਪ੍ਰਮੁੱਖ ਆਗੂਆਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਆਗੂਆਂ ਨੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਅਤੇ ਸਮਾਜ ਵਿਚ ਆਪਸੀ ਭਾਈਚਾਰਕ ਸਾਂਝ ਤੇ ਸਮਰਸਤਾ ਬਣਾਈ ਰੱਖਣ ਦਾ ਸੰਦੇਸ਼ ਦਿੱਤਾ। ਯਾਤਰਾ ਵਿਚ ਵੱਖ-ਵੱਖ-ਵੱਖ ਸੰਤਾਂ ਮਹਾਂਪੁਰਸ਼ਾਂ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵੀ ਮੌਜੂਦ ਰਹੀ। ਇਸ ਮੌਕੇ ਕੁਲਦੀਪ ਸਿੰਘ ਸਿੱਧੂਪੁਰ ਨੇ ਯਾਤਰਾ ਵਿੱਚ ਸ਼ਾਮਲ ਹੋਣ ਵਾਲੀ ਸਮੂਹ ਸੰਗਤ ਅਤੇ ਪਾਰਟੀ ਆਗੂਆਂ ਦਾ ਸਿਰੋਪਉ ਦੇ ਕੇ ਧੰਨਵਾਦ ਕੀਤਾ ਗਿਆ। ਸੰਗਤਾਂ ਵਲੋਂ ਯਾਤਰਾ ਦਾ ਫੁੱਲਾਂ ਨਾਲ ਨਿੱਘਾ ਸਵਾਗਤ ਕੀਤਾ ਗਿਆ ਅਤੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ। ਪਾਰਟੀ ਆਗੂਆਂ ਨੇ ਦੱਸਿਆ ਕਿ ਗੁਰੂ ਰਵਿਦਾਸ ਵਲੋਂ ਬੇਗਮਪੁਰਾ ਸ਼ਹਿਰ ਵਸਾਉਣ ਦੀ ਮੁਹਿੰਮ ਚਲਾਈ ਗਈ ਸੀ ਜਿਸ ਵਿਚ ਜਾਤ-ਪਾਤ ਤੋਂ ਰਹਿਤ ਸਾਰਾ ਸਮਾਜ ਮਿਲ-ਜੁਲ ਕੇ ਵਸੇ। ਇਸ ਮੌਕੇ ਮੰਡਲ ਪ੍ਰਧਾਨ ਦੀਪਕ ਕੁਮਾਰ ਰਾਜੂ, ਮੰਡਲ ਪ੍ਰਧਾਨ ਸੰਘੋਲ ਸ਼ਾਮ ਲਾਲ ਨਰੂਲਾ, ਅਜੈਬ ਸਿੰਘ ਚਡਿਆਲਾ, ਸੁਖਦੀਪ ਸਿੰਘ ਭਟੇੜੀ, ਕੁਲਦੀਪ ਮਦਾਨ, ਭਾਜਪਾ ਆਗੂ ਇੰਦਰ ਪਾਲ ਸਿੰਘ, ਕੁਲਦੀਪ ਸਹੋਤਾ, ਵਿੱਕੀ ਰਾਏ, ਰਾਜੀਵ ਸ਼ਰਮਾ, ਗੁਰਮੇਹਰ ਸਿੰਘ ਭੰਗ ਪ੍ਰਧਾਨ ਯੁਵਾ ਮੋਰਚਾ, ਪਰਮਜੀਤ ਕੌਰ ਪ੍ਰਧਾਨ ਮਹਿਲਾ ਮੋਰਚ, ਸਰਬਜੀਤ ਕੌਰ, ਸੁਖਵਿੰਦਰ ਸਿੰਘ ਲੁਹਾਰ ਮਾਜਰਾ, ਪਾਲੀ ਮੰਡੇਰਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸੀ।