ਅਵਤਾਰ ਸਿੰਘ ਰਿਆ ਨੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ ਭਰੀ ਹਾਜ਼ਰੀ
ਖਮਾਣੋਂ, 23 ਨਵੰਬਰ (ਜੋਗਿੰਦਰ ਪਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਬਾਠਾਂ ਖ਼ੁਰਦ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਨਗਰ ਕੀਰਤਨ ਵਿਚ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ।
ਅਜੀਤ ਡੈਸਕ
24-11-2026