23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਨਬੀਪੁਰ ਦੀ ਫਿਰਨੀ ਵਾਲੀ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ

ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਸੁਰਜੀਤ ਸਿੰਘ ਸਾਹੀ)–ਪਿੰਡ ਨਬੀਪੁਰ ਵਿਖੇ ਪਿੰਡ ਵਾਸੀਆਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਜੀ. ਟੀ.

ਅਜੀਤ ਡੈਸਕ 24-11-2026
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਸੁਰਜੀਤ ਸਿੰਘ ਸਾਹੀ)–ਪਿੰਡ ਨਬੀਪੁਰ ਵਿਖੇ ਪਿੰਡ ਵਾਸੀਆਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਜੀ.ਟੀ. ਰੋਡ ਤੋਂ ਪਿੰਡ ਦੀ ਫਿਰਨੀ ਰਾਹੀਂ ਨਰਵਾਣਾ ਨਹਿਰ ਤੱਕ ਜਾਂਦੀ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਅੱਜ ਸ਼ੁਰੂ ਹੋ ਗਿਆ ਹੈ। ਜਿਸ ਦਾ ਉਦਘਾਟਨ ਪਿੰਡ ਦੀ ਸਭ ਤੋਂ ਬਜ਼ੁਰਗ ਸ਼ਖ਼ਸੀਅਤ ਕਰਨੈਲ ਸਿੰਘ ਗੁਰਾਇਆ ਵਲੋਂ ਫੀਤਾ ਕੱਟ ਕੇ ਕੀਤਾ ਗਿਆ। ਇਸ ਮੌਕੇ ਮਜ਼ਦੂਰਾਂ ਤੇ ਪਿੰਡ ਵਾਸੀਆਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਵੀ ਕਰਵਾਇਆ ਗਿਆ। ਇਸ ਦੌਰਾਨ ਬਲਾਕ ਸੰਮਤੀ ਮੈਂਬਰ ਅਤੇ ਸਾਬਕਾ ਸਰਪੰਚ ਬਲਕਾਰ ਸਿੰਘ ਨੇ ਦੱਸਿਆ ਕਿ ਪਿੰਡ ਦੀ ਫਿਰਨੀ ਵਾਲੀ ਸੜਕ ਦੀ ਮੁਰੰਮਤ ਕਰਵਾਉਣ ਦੀ ਮੰਗ ਪਿੰਡ ਵਾਸੀਆਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ। ਜੋ ਕਿ ਹੁਣ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੇ ਯਤਨਾਂ ਸਦਕਾ ਪੂਰੀ ਹੋ ਗਈ ਹੈ, ਜਿਸ ਨਾਲ ਪਿੰਡ ਵਾਸੀਆਂ ਅਤੇ ਨਜਦੀਕੀ ਪਿੰਡ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਅੱਗੇ ਦੱਸਿਆ ਕਿ ਵਿਧਾਇਕ ਲਖਵੀਰ ਸਿੰਘ ਰਾਏ ਦੀ ਅਗਵਾਈ ਹੇਠ ਪਿੰਡ ਵਿਚ 27 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਵੀ ਤਿਆਰ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਵੀ ਪਿੰਡ ਵਾਸੀਆਂ ਨੂੰ ਮਿਲ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਮਸ਼ੇਰ ਸਿੰਘ ਸ਼ੇਰਾ, ਬਾਬਾ ਸੁੱਖਾ ਰਾਮ ਪੰਚ, ਨੇਕ ਰਾਮ ਪੰਚ, ਸੁਖਦੇਵ ਸਿੰਘ ਸਾਬਕਾ ਪੰਚ, ਕਰਨੈਲ ਸਿੰਘ ਸਾਬਕਾ ਪੰਚ, ਗੁਰਦੀਪ ਸਿੰਘ, ਹਰਬੰਸ ਸਿੰਘ ਨੰਬਰਦਾਰ ਅਤੇ ਮਦਨਜੀਤ ਸਿੰਘ, ਸਤਨਾਮ ਸਿੰਘ ਸੱਤੀ, ਕਰਮ ਬੈਂਸ, ਮਲਕੀਤ ਸਿੰਘ, ਜਸਵੀਰ ਸਿੰਘ ਗੋਪੀ ਸਮੇਤ ਪਿੰਡ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਰਾਣਵਾਂ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਬਲਾਕ ਖੇੜਾ ਦੇ ਵਿੱਦਿਅਕ ਮੁਕਾਬਲੇ ਸਰਕਾਰੀ ਐਲੀਮੈਂਟਰੀ ਸਕੂਲ ਹਿੰਦੂਪੁਰ ਵਿਖੇ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।