23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪੁਰਬ ਮੌਕੇ ਖਮਾਣੋਂ ਵਿਖੇ ਨਗਰ ਕੀਰਤਨ ਸਜਾਇਆ

ਖਮਾਣੋਂ, 23 ਨਵੰਬਰ (ਜੋਗਿੰਦਰ ਪਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਖਮਾਣੋਂ ਮੇਲੇ ਵਾਲੀ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਵਾਰਡਾਂ ਵਿਚੋਂ ਹੁੰਦਾ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ ਅਤੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ।

ਅਜੀਤ ਡੈਸਕ 24-11-2026
ਖਮਾਣੋਂ, 23 ਨਵੰਬਰ (ਜੋਗਿੰਦਰ ਪਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਖਮਾਣੋਂ ਮੇਲੇ ਵਾਲੀ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਵਾਰਡਾਂ ਵਿਚੋਂ ਹੁੰਦਾ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚਿਆ ਅਤੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਹੋਇਆ ਸੀ। ਭਾਈ ਮੰਗਲ ਸਿੰਘ ਖਮਾਣੋਂ ਦੇ ਕੀਰਤਨੀ ਜਥੇ ਵਲੋਂ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ। ਸ੍ਰੀ ਦੁਰਗਾ ਮੰਦਰ ਕਮੇਟੀ ਵਲੋਂ ਬਾਬਾ ਸਰਬਜੀਤ ਸਿੰਘ ਭੱਲਾ ਬਰਵਾਲੀ ਵਾਲੇ ਦੀ ਰਹਿਨੁਮਾਈ ਹੇਠ ਇਸ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ । ਦੁਰਗਾ ਮੰਦਰ ਕਮੇਟੀ ਮੈਂਬਰਾਂ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕੀਤੇ ਗਏ ਅਤੇ ਨਗਰ ਕੀਰਤਨ ਦਾ ਪੂਰੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਇਸ ਤੋਂ ਇਲਾਵਾ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਇਸ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ। ਇਸ ਮੌਕੇ ਨਰੇਸ਼ ਕੁਮਾਰ ਘੋਕਾ, ਭਗਤ ਸਰਜੀਤ ਸਿੰਘ, ਨਰੇਸ਼ ਕੁਮਾਰ ਗੁਪਤਾ, ਦਰਸ਼ਨ ਕੁਮਾਰ ਸੋਨੀ, ਟੀਟੂ ਗੁਪਤਾ, ਗੁਰਮਿੰਦਰ ਸਿੰਘ ਗਰੇਵਾਲ, ਸਤਪਾਲ ਕੈਂਥ, ਅਸ਼ੀਸ਼ ਗੁਪਤਾ, ਜਸਵੰਤ ਸਿੰਘ ਚੜੀ ਪ੍ਰੈੱਸ ਸਕੱਤਰ ਸੀਨੀਅਰ ਸਿਟੀਜ਼ਨ, ਰਣਧੀਰ ਸਿੰਘ ਬਿੱਲੂ ਪ੍ਰਧਾਨ ਗੁਰਦੁਆਰਾ ਕਮੇਟੀ, ਸੰਜੀਵ ਕਾਲੜਾ, ਅਮਰਜੀਤ ਸਿੰਘ ਮੰਡੇਰਾਂ, ਕੌਂਸਲਰ ਗੁਰਿੰਦਰ ਸਿੰਘ ਸੋਨੀ, ਕੌਂਸਲਰ ਸੁਖਵਿੰਦਰ ਸਿੰਘ ਨਿੱਕੂ, ਠੇਕੇਦਾਰ ਦੇਵੀ ਸਿੰਘ, ਸ਼ਹਿਰ ਦੇ ਦੁਕਾਨਦਾਰ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਰਾਏ ਨੇ ਜੂਡੋ ਤੇ ਸਾਫਟਬਾਲ ਦੇ ਖਿਡਾਰੀਆਂ ਦੀ ਕੀਤੀ ਹੌਸਲਾ ਅਫਜ਼ਾਈ ਅਗਲੀ ਖ਼ਬਰ 26 ਦੀ ਮੋਗਾ ਰੈਲੀ ’ਚ ਵੱਡੀ ਗਿਣਤੀ ਵਿਚ ਲੋਕਾਂ ਤੇ ਵਰਕਰਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।