25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਵੱਖ-ਵੱਖ ਥਾਵਾਂ ’ਤੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਾਹਿਬਾਨ ਵਿਖੇ ਸਜੇ ਧਾਰਮਿਕ ਦੀਵਾਨ, ਸੰਗਤ ਨੇ ਗੁਰੂ ਘਰ ਨਤਮਸਤਕ ਹੋ ਕੇ ਪ੍ਰਾਪਤ ਕੀਤੀਆਂ ਖ਼ੁਸ਼ੀਆਂ

ਮੰਡੀ ਗੋਬਿੰਦਗੜ੍ਹ, 24 ਨਵੰਬਰ (ਰਾਜੇਸ਼ ਸ਼ਰਮਾ)–ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਲੋਹਾ ਨਗਰੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ਮੌਕੇ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿੱਥੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਆਪਣੀ ਹਾਜ਼ਰੀ ਲਗਵਾਈ।

ਗੁਰਦੁਆਰਾ ਸਿੰਘ ਸਭਾ ਮੁਹੱਲਾ ਜੱਟਪੁਰਾ ਵਲੋਂ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਪੰਜ ਪਿਆਰੇ ਅਤੇ ਕੀਰਤਨ ਕਰਦੀਆਂ ਸੰਗਤਾਂ। ਤਸਵੀਰਾਂ: ਕਰਨ ਗੁਰਦੁਆਰਾ ਸਿੰਘ ਸਭਾ ਬਾਬਾ ਫ਼ਤਿਹ ਸਿੰਘ ਨਗਰ, ਪ੍ਰੀਤ ਨਗਰ ਵਿਖੇ ਗੁਰਦੁਆਰਾ ਕਮੇਟੀ ਮੈਂਬਰ ਕੀਰਤਨੀ ਜਥੇ ਨੂੰ ਸਿਰੋਪਾਉ ਭੇਟ ਕਰਨ ਮੌਕੇ ਅਤੇ ਸਮਾਗਮ ’ਚ ਹਾਜ਼ਰ ਸੰਗਤਾਂ। ਤਸਵੀਰਾਂ: ਕਰਨ 25-11-2026
ਮੰਡੀ ਗੋਬਿੰਦਗੜ੍ਹ, 24 ਨਵੰਬਰ (ਰਾਜੇਸ਼ ਸ਼ਰਮਾ)–ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਲੋਹਾ ਨਗਰੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ਮੌਕੇ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿੱਥੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਤੇ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਵੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਮੁੱਖ ਧਾਰਮਿਕ ਸਮਾਗਮ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮੁਹੱਲਾ ਗੁਰੂ ਕੀ ਨਗਰੀ ਵਿਖੇ ਕਰਵਾਇਆ ਗਿਆ। ਜਿਸ ਦੌਰਾਨ ਅੰਮ੍ਰਿਤ ਵੇਲੇ 5 ਤੋਂ 7 ਵਜੇ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤਰਬਲਬੀਰ ਸਿੰਘ ਦੇ ਜਥੇ ਨੇ ਗੁਰਬਾਣੀ ਦੇ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਉਪਰੰਤ ਸਵੇਰੇ 8 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਦੀਵਾਨ ਹਾਲ ਵਿਚ ਦੁਪਹਿਰ ਡੇਢ ਵਜੇ ਤੱਕ ਧਾਰਮਿਕ ਦੀਵਾਨ ਸਜੇ ਰਹੇ, ਜਿਨ੍ਹਾਂ ਵਿਚ ਵੱਖ-ਵੱਖ ਰਾਗੀ ਅਤੇ ਢਾਡੀ ਜਥਿਆਂ ਨੇ ਗੁਰਬਾਣੀ ਕੀਰਤਨ ਤੇ ਗੁਰੂ ਜੱਸ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਤੋਂ ਇਲਾਵਾ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਗੁਰਦੁਆਰਾ ਸਿੰਘ ਸਭਾ ਵਿਖੇ ਵੀ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬੱਚਿਆਂ ਦੇ ਸ਼ਬਦ ਗਾਇਣ ਅਤੇ ਕਵੀਸ਼ਰੀ ਗਾਇਣ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਲੰਗਰ ਲਗਾਏ ਗਏ, ਜਿੱਥੇ ਸੰਗਤ ਨੇ ਸ਼ਰਧਾ ਭਾਵਨਾ ਨਾਲ ਸੇਵਾ ਨਿਭਾਈ। ਇਸ ਤੋਂ ਇਲਾਵਾ ਖ਼ੂਨਦਾਨ ਕੈਂਪ, ਬੂਟੇ ਲਗਾਉਣ, ਦਸਤਾਰ ਸਜਾਉਣ, ਕਵੀਸ਼ਰੀ ਗਾਇਣ, ਪਾਠ ਕੰਠ ਅਤੇ ਗੁਰਬਾਣੀ ਉਚਾਰਨ ਵਰਗੀਆਂ ਧਾਰਮਿਕ ਤੇ ਸਮਾਜ ਸੇਵੀ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਇਸ ਮੌਕੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਦੇ ਹੈੱਡ ਗ੍ਰੰਥੀ ਬਾਬਾ ਕਲਵਿੰਦਰ ਸਿੰਘ ਨੇ ਸਮੂਹ ਸੰਗਤ, ਸ਼ਹਿਰ ਵਾਸੀਆਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਅਤੇ ਸਮਾਗਮਾਂ ਵਿਚ ਸਹਿਯੋਗ ਦੇਣ ਵਾਲੀਆਂ ਸਮੂਹ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤ ਵਲੋਂ ਜਿਸ ਸ਼ਰਧਾ, ਉਤਸ਼ਾਹ ਅਤੇ ਸੇਵਾ ਭਾਵਨਾ ਨਾਲ ਸਮਾਗਮਾਂ ਵਿਚ ਸ਼ਮੂਲੀਅਤ ਕੀਤੀ ਗਈ ਹੈ, ਉਹ ਸ਼ਲਾਘਾਯੋਗ ਹੈ। ਅੰਤ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਸਮਾਗਮ ਵਿਚ ਬਾਬਾ ਸਰਬਜੀਤ ਸਿੰਘ ਫਰੌਰ, ਭਿੰਦਰ ਸਿੰਘ, ਜਗਜੀਵਨ ਸਿੰਘ ਊਬੀ, ਉਦਯੋਗਪਤੀ ਜਤਿੰਦਰ ਸਿੰਘ ਧਾਲੀਵਾਲ, ਫੋਰਮੈਨ ਬਲਵੀਰ ਸਿੰਘ ਸਿੱਧੂ, ਬਾਬਾ ਨਿਸ਼ਾਨ ਸਿੰਘ, ਜਥੇਦਾਰ ਜਰਨੈਲ ਸਿੰਘ ਮਾਜਰੀ, ਸੁਰਿੰਦਰਪਾਲ ਸਿੰਘ ਭਾਟੀਆ, ਮਨਜੀਤ ਸਿੰਘ, ਹੈੱਡਗ੍ਰੰਥੀ ਗਿਆਨੀ ਕੁਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ। ਫ਼ਤਹਿਗੜ੍ਹ ਸਾਹਿਬ ’ਚ ਵੱਖ-ਵੱਖ ਥਾਵਾਂ ’ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ * ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਵਿਸ਼ੇਸ਼ ਸਮਾਗਮ ਫ਼ਤਹਿਗੜ੍ਹ ਸਾਹਿਬ, (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਮਾਗਮ ਕਰਵਾਏ ਗਏ। ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਿਲਪ੍ਰੀਤ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਰਸਭਿੰਨੇ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਸਮੁੱਚੀਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਸਮਾਗਮ ਦੌਰਾਨ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੀਆਂ ਸਿੰਘ ਸਭਾਵਾਂ, ਸਮਾਜਿਕ ਸੰਸਥਾਵਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਸਮੁੱਚੀ ਲੋਕਾਈ ਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਗੁਰਦੁਆਰਾ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਵੀ ਸਮੁੱਚੀਆਂ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਵੱਖ-ਵੱਖ ਪ੍ਰਬੰਧਾਂ ’ਚ ਸਹਿਯੋਗ ਕਰਨ ਵਾਲੀਆਂ ਸੰਗਤਾਂ, ਲੰਗਰ ਕਮੇਟੀਆਂ ਅਤੇ ਸਭਾ ਸੁਸਾਇਟੀ ਦਾ ਧੰਨਵਾਦ ਕੀਤਾ। ਸਮਾਗਮ ਵਿਚ ਭਾਈ ਨਿਰਮਲ ਸਿੰਘ, ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ, ਜੋਗਾ ਸਿੰਘ, ਹਰਮਨਜੀਤ ਸਿੰਘ ਤੇ ਹਰਜੀਤ ਸਿੰਘ ਰਿਕਾਰਡ ਕੀਪਰ, ਕੁਲਵਿੰਦਰ ਸਿੰਘ ਚੀਮਾ, ਜਗਜੀਤ ਸਿੰਘ ਜੱਗਾ, ਗੁਰਦੀਪ ਸਿੰਘ ਨੌਲੱਖਾ, ਮਾਸਟਰ ਸਤਵੰਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹੋਈਆਂ। ਇਸ ਤੋਂ ਇਲਾਵਾ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਈਆਂ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ। ਇਸੇ ਤਰ੍ਹਾਂ ਗੁਰਦੁਆਰਾ ਸਿੰਘ ਸਭਾ ਬਾਬਾ ਫ਼ਤਿਹ ਸਿੰਘ ਪ੍ਰੀਤ ਨਗਰ ਸਰਹਿੰਦ ਦੀ ਗੁਰਦੁਆਰਾ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਾਣਕਾਰੀ ਦਿੰਦਿਆਂ ਸੇਵਾਦਾਰ ਬਲਵਿੰਦਰ ਸਿੰਘ ਸੋਹੀ ਨੇ ਦੱਸਿਆ ਕਿ ਸਾਂਝੀਵਾਲਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ 10 ਤੋਂ 22 ਨਵੰਬਰ ਤੱਕ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ ਸਨ ਅਤੇ 22 ਨਵੰਬਰ ਨੂੰ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਏ ਗਏ ਹਨ। ਜਿਸ ਦੌਰਾਨ ਹਜ਼ੂਰੀ ਰਾਗੀ ਭਾਈ ਲਭਪ੍ਰੀਤ ਸਿੰਘ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਉਪਰੰਤ ਸੰਗਤਾਂ ਲਈ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਕਮੇਟੀ ਵਲੋਂ ਹਜ਼ੂਰੀ ਰਾਗੀ ਸਿੰਘਾਂ ਦਾ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁਖ਼ਤਿਆਰ ਸਿੰਘ, ਕ੍ਰਿਪਾਲ ਸਿੰਘ ਢਿੱਲੋਂ, ਹਰਵਿੰਦਰ ਸਿੰਘ ਬੱਬਲ, ਐਸ.ਐਸ.ਬਾਠ, ਪ੍ਰੀਤਮ ਸਿੰਘ ਨਾਗਰਾ, ਅਜੀਤ ਸਿੰਘ ਖੱਟੜਾ, ਗੁਰਦੀਪ ਸਿੰਘ ਬਾਜਵਾ, ਪਰਵਿੰਦਰ ਸਿੰਘ ਦਿਓਲ, ਅਮਰਜੀਤ ਸਿੰਘ ਚੀਮਾ, ਦਵਿੰਦਰ ਸਿੰਘ ਚੀਮਾ, ਸੁਰਜਨ ਸਿੰਘ, ਕੁਲਦੀਪ ਸਿੰਘ, ਗੁਰਸੇਵ ਸਿੰਘ, ਜਰਨੈਲ ਸਿੰਘ ਬੀਰੂ, ਪ੍ਰਿਤਪਾਲ ਸਿੰਘ ਜੱਸੀ, ਨਿਰਭੈ ਸਿੰਘ ਖੇੜਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸ਼ੇਰ ਸਿੰਘ, ਗਿਆਨ ਸਿੰਘ ਖਰੌੜ ਆਦਿ ਹਾਜ਼ਰ ਸਨ। ਇਸੇ ਤਰ੍ਹਾਂ ਗੁਰਦੁਆਰਾ ਸਿੰਘ ਸਭਾ ਮੁਹੱਲਾ ਜੱਟਪੁਰਾ ਸਰਹਿੰਦ ਸ਼ਹਿਰ ਵਲੋਂ ਸਾਂਝੀਵਾਲਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸਾਰੇ ਨਗਰ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ। ਜਿੱਥੇ ਸ਼ਹਿਰ ਨਿਵਾਸੀਆਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ। ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ, ਹਰਬੰਸ ਸਿੰਘ, ਨਿਰਮਲ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਦਮਨਪ੍ਰੀਤ ਸਿੰਘ, ਅਰਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਪਿਛਲੇ ਦਿਨਾਂ ਤੋਂ ਲਗਾਤਾਰ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਸਨ।
ਪਿਛਲੀ ਖ਼ਬਰ ਅਕਾਲੀ-ਭਾਜਪਾ ਨੇ ਸੱਤਾ ਹਾਸਿਲ ਕਰਨ ਲਈ ਆਪਸੀ ਸਿਆਸੀ ਗੱਠਜੋੜ ਕੀਤਾ-ਹਰਵੇਲ ਸਿੰਘ ਮਾਧੋਪੁਰ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।