ਚਮਕੌਰ ਦੀ ਗੜ੍ਹੀ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਚਮਕੌਰ ਸਾਹਿਬ ਤੋਂ ਸਜਾਏ ਚੇਤਨਾ ਮਾਰਚ ਦੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ ਸੰਪੂਰਨਤਾ
ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਬਲਜਿੰਦਰ ਸਿੰਘ)-ਅਮਰ ਸ਼ਹੀਦ ਬਾਬਾ ਸੰਗਤ ਸਿੰਘ ਸੇਵਾ ਦਲ ਮੰਡੀ ਗੋਬਿੰਦਗੜ੍ਹ ਵਲੋਂ ਸੰਤ ਬਾਬਾ ਰਣਜੀਤ ਸਿੰਘ ਤਪਾ ਦਰਾਜ ਮੁਹਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ ਚਮਕੌਰ ਦੀ ਗੜ੍ਹੀ ਦੇ ਮਾਹਨ ਸ਼ਹੀਦਾਂ ਦੀ ਨਿੱਘੀ ਯਾਦ ਵਿਚ ਗੁਰਦੁਆਰਾ ਕਤਲਗੜ੍ਹ ਸਾਹਿਬ ਸ੍ਰੀ ਚਮਕੌਰ ਸਾਹਿਬ ਤੋਂ ਸਜਾਏ ਮਹਾਨ ਖ਼ਾਲਸਾ ਚੇਤਨਾ ਮਾਰਚ ਦੀ ਅੱਜ ਦੇਰ ਸ਼ਾਮ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੰਪੂਰਨਤਾ ਹੋਈ। ਇਸ ਚੇਤਨਾ ਮਾਰਚ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਸਾਹਿਬ ਵਿਚ ਸਸ਼ੋਭਿਤ ਸਨ ਜਦੋਂਕਿ ਖ਼ਾਲਸਾ ਮਾਰਚ ਦੀ ਸਮੁੱਚੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ।
ਅਜੀਤ ਡੈਸਕ
25-11-2026