2027 ਵਿਚ ਪੰਜਾਬ ਅੰਦਰ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ-ਗਿੱਲ, ਗੋਲੂ, ਗੱਗੀ
ਅਮਲੋਹ, 25 ਨਵੰਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਦਾ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ, ਜਥੇਬੰਦਕ ਸਕੱਤਰ ਗੁਰਪ੍ਰੀਤ ਸਿੰਘ ਗੋਲੂ ਅਤੇ ਜਥੇਬੰਦਕ ਸਕੱਤਰ ਭਗਵੰਤ ਸਿੰਘ ਗੱਗੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਫ਼ੈਸਲੇ ਨੂੰ ਪੰਜਾਬ ਦੇ ਹਿਤਾਂ ਅਤੇ ਵਿਕਾਸ ਲਈ ਸ਼ਲਾਘਾਯੋਗ ਕਦਮ ਕਰਾਰ ਦਿੱਤਾ।
ਅਜੀਤ ਡੈਸਕ
26-11-2026