26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗ੍ਰੀਨਫੀਲਡਜ਼ ਸਕੂਲ ਦੇ ਵਿਦਿਆਰਥੀਆਂ ਨੇ 70 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਖੇਡਾਂ ਵਿਚ ਮੱਲਾਂ ਮਾਰੀਆਂ

ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਵਿਚ ਬੀਚ ਵਾਲੀਬਾਲ ਮੁਕਾਬਲੇ ਵਿਚ ਗ੍ਰੀਨਫੀਲਡਜ਼ ਸਕੂਲ ਸਰਹਿੰਦ ਦੀ ਅੰਡਰ-14 ਲੜਕੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੌਥਾ ਸਥਾਨ ਹਾਸਲ ਕਰਕੇ ਜ਼ਿਲ੍ਹੇ ਦਾ ਮਾਣ ਵਧਾਇਆ। ਇਸ ਟੀਮ ਵਿਚ ਖੁਸ਼ਪ੍ਰੀਤ ਕੌਰ ਅਤੇ ਸਚਲੀਨ ਨਾਗਰਾ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਭਾਵਨਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ।

ਗਰੀਨ ਫੀਲਡ ਸਕੂਲ ਦੇ ਪ੍ਰਿੰਸੀਪਲ ਡਾ. ਸ਼ਾਲੂ ਰੰਧਾਵਾ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨਾਲ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ 27-11-2026
ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਵਿਚ ਬੀਚ ਵਾਲੀਬਾਲ ਮੁਕਾਬਲੇ ਵਿਚ ਗ੍ਰੀਨਫੀਲਡਜ਼ ਸਕੂਲ ਸਰਹਿੰਦ ਦੀ ਅੰਡਰ-14 ਲੜਕੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੌਥਾ ਸਥਾਨ ਹਾਸਲ ਕਰਕੇ ਜ਼ਿਲ੍ਹੇ ਦਾ ਮਾਣ ਵਧਾਇਆ। ਇਸ ਟੀਮ ਵਿਚ ਖੁਸ਼ਪ੍ਰੀਤ ਕੌਰ ਅਤੇ ਸਚਲੀਨ ਨਾਗਰਾ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਭਾਵਨਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਦੀਦਾਰ ਸਿੰਘ ਭੱਟੀ ਅਤੇ ਪ੍ਰਿੰਸੀਪਲ. ਡਾ. ਸ਼ਾਲੂ ਰੰਧਾਵਾ ਨੇ ਖਿਡਾਰੀਆਂ ਨੂੰ ਹਾਰਦਿਕ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਮਿਹਨਤ ਤੇ ਖੇਡ ਪ੍ਰਤੀ ਜਜ਼ਬੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਖੇਡ ਵਿਭਾਗ ਦੇ ਡੀ.ਪੀ.ਈ, ਅਧਿਆਪਕ ਜਗਦੀਪ ਸਿੰਘ ਅਤੇ ਅਮਨਦੀਪ ਕੌਰ ਨੇ ਵੀ ਖਿਡਾਰੀਆਂ ਦੀ ਇਸ ਪ੍ਰਾਪਤੀ ’ਤੇ ਮਾਣ ਮਹਿਸੂਸ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਕੋਆਰਡੀਨੇਟਰ ਹਰਮੇਸ਼, ਰਸ਼ਪ੍ਰੀਤ ਕੌਰ, ਮਨਜੋਤ ਕੌਰ, ਮਲਿਕਾ ਸੂਦ ਨੇ ਵੀ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਭਵਿੱਖ ਵਿਚ ਹੋਰ ਵੱਡੀਆਂ ਸਫਲਤਾਵਾਂ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਹਲਕਾ ਸਨੌਰ ਅੰਦਰ ਡੇਢ ਸਾਲ ਦੌਰਾਨ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਇਆ-ਰਣਜੋਧ ਸਿੰਘ ਹਡਾਣਾ ਅਗਲੀ ਖ਼ਬਰ ਵਿਸ਼ਵ ਸਿੱਖ ਯੂਨੀਵਰਸਿਟੀ ਵਿਖੇ ਸੰਵਿਧਾਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।