26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਬੀਬਾ ਬਾਦਲ ਦੇ ਸਮਾਗਮ ’ਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨਗੀਆਂ ਹਲਕੇ ਦੀਆਂ ਬੀਬੀਆਂ-ਬੀਬੀ ਖੰਨਾ

ਅਮਲੋਹ, 26 ਨਵੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਵਲੋਂ 3 ਦਸੰਬਰ ਨੂੰ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਮਲੋਹ ਹਲਕੇ ਵਿਚ ਆਮਦ ਮੌਕੇ ਹੋਣ ਵਾਲੇ ਸਮਾਗਮ ਨੂੰ ਸਫਲ ਬਣਾਉਣ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਿੰਡ ਮੁੱਢੜੀਆ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।

ਅਜੀਤ ਡੈਸਕ 27-11-2026
ਅਮਲੋਹ, 26 ਨਵੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਵਲੋਂ 3 ਦਸੰਬਰ ਨੂੰ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਮਲੋਹ ਹਲਕੇ ਵਿਚ ਆਮਦ ਮੌਕੇ ਹੋਣ ਵਾਲੇ ਸਮਾਗਮ ਨੂੰ ਸਫਲ ਬਣਾਉਣ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਿੰਡ ਮੁੱਢੜੀਆ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਕਿਰਨਦੀਪ ਕੌਰ ਖੰਨਾ ਨੇ ਹਲਕੇ ਦੀਆਂ ਬੀਬੀਆਂ ਨੂੰ 3 ਦਸੰਬਰ ਦੇ ਸਮਾਗਮ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੱਧ ਰਹੇ ਨਸ਼ੇ ਬੇਹੱਦ ਚਿੰਤਾ ਦਾ ਵਿਸ਼ਾ ਹੈ। ਅੱਜ ਨਸ਼ਿਆਂ ਕਾਰਨ ਅਨੇਕਾਂ ਮਾਵਾਂ ਦੇ ਪੁੱਤਰ ਅਤੇ ਭੈਣਾਂ ਦੇ ਭਰਾ ਆਪਣੀਆਂ ਜਾਨਾਂ ਗੁਆ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਨਸ਼ਾ ਖ਼ਤਮ ਕਰਨ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਹਾਲਾਤ ਇਸ ਦੇ ਉਲਟ ਦਿਖਾਈ ਦੇ ਰਹੇ ਹਨ। ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਉਹ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿਚ ਜਾ ਕੇ ਬੀਬੀਆਂ ਨੂੰ ਲਾਮਬੰਦ ਕਰ ਰਹੇ ਹਨ, ਤਾਂ ਜੋ ਹਰ ਪਰਿਵਾਰ ਨਸ਼ਿਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰੇ ਅਤੇ ਸਮਾਜ ਵਿਚ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਉਨ੍ਹਾਂ ਸਮੂਹ ਹਲਕਾ ਨਿਵਾਸੀਆਂ ਅਤੇ ਖ਼ਾਸ ਕਰਕੇ ਬੀਬੀਆਂ ਨੂੰ ਅਪੀਲ ਕੀਤੀ ਕਿ 3 ਦਸੰਬਰ ਨੂੰ ਅਮਲੋਹ ਵਿਖੇ ਹੋਣ ਵਾਲੇ ਬੀਬਾ ਹਰਸਿਮਰਤ ਕੌਰ ਬਾਦਲ ਦੇ ਸਮਾਗਮ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ । ਇਸ ਮੀਟਿੰਗ ਨੂੰ ਮੈਂਬਰ ਪੀ.ਏ.ਸੀ. ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਡਾ. ਅਰਜਨ ਸਿੰਘ, ਹਲਕਾ ਆਬਜ਼ਰਵਰ ਹਰਬੰਸ ਸਿੰਘ ਬਡਾਲੀ ਅਤੇ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਅਮਨਦੀਪ ਸਿੰਘ ਭੱਦਲਥੂਹਾ ਨੇ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ ਸੰਵਿਧਾਨ ਦਿਵਸ ਅਗਲੀ ਖ਼ਬਰ ਹੰਸਾਲੀ ਰਨ ਦੇ ਬੈਨਰ ਹੇਠ ਦੌੜਾਂ ਕਰਵਾਈਆਂ, ਹਜ਼ਾਰਾਂ ਦੌੜਾਕਾਂ ਨੇ ਲਿਆ ਹਿੱਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।