26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੰਨੇ ਦੇ ਭਾਅ ਵਿਚ ਕੀਤਾ ਵਾਧਾ ਕਿਸਾਨਾਂ ਨੂੰ ਨਾ ਮਨਜ਼ੂਰ-ਕਿਸਾਨ ਆਗੂ ਮੋਹਣ ਸਿੰਘ ਸੈਦਪੁਰਾ

ਖਮਾਣੋਂ, 26 ਨਵੰਬਰ (ਮਨਮੋਹਣ ਸਿੰਘ ਕਲੇਰ)-ਪੰਜਾਬ ਸਰਕਾਰ ਵਲੋਂ ਗੰਨੇ ਦੇ ਖ਼ਰੀਦ ਮੁੱਲ ਵਿਚ ਕੀਤੇ ਗਏ ਵਾਧੇ ਨੂੰ ਕਿਸਾਨ ਆਗੂ ਮੋਹਣ ਸਿੰਘ ਸੈਦਪੁਰਾ ਨੇ ਨਕਾਰਦਿਆਂ ਕਿਹਾ ਕਿ ਇਹ ਵਾਧਾ 15 ਪੈਸੇ ਪ੍ਰਤੀ ਕਿੱਲੋ ਗੰਨੇ ਦੇ ਭਾਅ ਦਾ ਕੀਤਾ ਗਿਆ ਹੈ। ਜਦੋਂ ਕਿ ਪਿਛਲੇ ਦਿਨਾਂ ਵਿਚ ਚੀਨੀ ਦੇ ਭਾਅ ਪ੍ਰਤੀ ਕਿੱਲੋ 20 ਰੁਪਏ ਤੱਕ ਵਧੇ ਹਨ।

ਅਜੀਤ ਡੈਸਕ 27-11-2026
ਖਮਾਣੋਂ, 26 ਨਵੰਬਰ (ਮਨਮੋਹਣ ਸਿੰਘ ਕਲੇਰ)-ਪੰਜਾਬ ਸਰਕਾਰ ਵਲੋਂ ਗੰਨੇ ਦੇ ਖ਼ਰੀਦ ਮੁੱਲ ਵਿਚ ਕੀਤੇ ਗਏ ਵਾਧੇ ਨੂੰ ਕਿਸਾਨ ਆਗੂ ਮੋਹਣ ਸਿੰਘ ਸੈਦਪੁਰਾ ਨੇ ਨਕਾਰਦਿਆਂ ਕਿਹਾ ਕਿ ਇਹ ਵਾਧਾ 15 ਪੈਸੇ ਪ੍ਰਤੀ ਕਿੱਲੋ ਗੰਨੇ ਦੇ ਭਾਅ ਦਾ ਕੀਤਾ ਗਿਆ ਹੈ। ਜਦੋਂ ਕਿ ਪਿਛਲੇ ਦਿਨਾਂ ਵਿਚ ਚੀਨੀ ਦੇ ਭਾਅ ਪ੍ਰਤੀ ਕਿੱਲੋ 20 ਰੁਪਏ ਤੱਕ ਵਧੇ ਹਨ। ਜਿਸ ਦਾ ਕਿ ਕਿਸਾਨਾਂ ਨੂੰ ਕੋਈ ਵੀ ਫ਼ਾਇਦਾ ਨਹੀਂ ਹੋਇਆ ਸਗੋਂ ਉਨ੍ਹਾਂ ਤੇ ਵਾਧੂ ਆਰਥਿਕ ਬੋਝ ਪਿਆ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਗੰਨੇ ਦੇ ਭਾਅ ਵਿਚ ਇਸ ਵਾਧੇ ਨੂੰ ਨਾ ਮਨਜ਼ੂਰ ਕਰਦੇ ਹੋਏ ਸਰਕਾਰ ਦੇ ਇਸ ਫ਼ੈਸਲੇ ਪ੍ਰਤੀ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਗੰਨੇ ਦੇ ਭਾਅ ਵਿਚ ਵਾਧੇ ਨੂੰ ਲੈ ਕੇ ਜੋ ਸਵਾਗਤ ਕੀਤੇ ਜਾ ਰਹੇ ਹਨ। ਉਹ ਸਿਰਫ਼ ਸਰਕਾਰ ਦੇ ਚਹੇਤਿਆਂ ਵਲੋਂ ਅਜਿਹਾ ਝੂਠਾ ਪ੍ਰਚਾਰ ਕਰਕੇ ਕਿਸਾਨਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਜਿਨ੍ਹਾਂ ਦਾ ਕਿਸਾਨੀ ਨਾਲ ਕੋਈ ਵੀ ਸਿੱਧੇ ਤੌਰ ’ਤੇ ਕੋਈ ਸਰੋਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸਾਨੀ ਮਸਲੇ ਵਿਚ ਬਿਲਕੁਲ ਬੁਰੀ ਤਰਾਂ ਫ਼ੇਲ੍ਹ ਹੋਏ ਹਨ। ਉਨ੍ਹਾਂ ਕਿਹਾ ਉਨ੍ਹਾਂ ਦਾ ਇਕ ਵੀ ਅਜਿਹਾ ਫ਼ੈਸਲਾ ਨਹੀਂ ਹੈ ਜੋ ਕਿਸਾਨਾਂ ਲਈ ਲਾਹੇਵੰਦ ਹੋਵੇ।
ਪਿਛਲੀ ਖ਼ਬਰ ਪੰਜਾਬ ਵਿਚ ਨਸ਼ਿਆਂ ਦੇ ਵਧਦੇ ਕਾਰੋਬਾਰ ਲਈ ‘ਆਪ’ ਤੇ ਭਾਜਪਾ ਸਰਕਾਰਾਂ ਜ਼ਿੰਮੇਵਾਰ-ਰਣਦੀਪ ਸਿੰਘ ਨਾਭਾ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ ਸੰਵਿਧਾਨ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।