26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪੰਜਾਬ ਵਿਚ ਨਸ਼ਿਆਂ ਦੇ ਵਧਦੇ ਕਾਰੋਬਾਰ ਲਈ ‘ਆਪ’ ਤੇ ਭਾਜਪਾ ਸਰਕਾਰਾਂ ਜ਼ਿੰਮੇਵਾਰ-ਰਣਦੀਪ ਸਿੰਘ ਨਾਭਾ

ਅਮਲੋਹ, 26 ਨਵੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਪੰਜਾਬ ਵਿਚ ਦਿਨੋ-ਦਿਨ ਵਧ ਰਹੇ ਨਸ਼ਿਆਂ ਦੇ ਕਾਰੋਬਾਰ ਅਤੇ ਨਸ਼ਿਆਂ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਅਤੇ ਪੰਜਾਬ ਦੀ ਮਾੜੀ ਹਾਲਤ ਲਈ ਆਮ ਆਦਮੀ ਪਾਰਟੀ ਅਤੇ ਕੇਂਦਰ ਦੀ ਭਾਜਪਾ ਸਰਕਾਰ ਜ਼ਿੰਮੇਵਾਰ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਨਜ਼ਦੀਕੀ ਪਿੰਡ ਝੰਬਾਲਾ ਵਿਖੇ ਵਰਕਰ ਮਿਲਣੀ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 27-11-2026
ਅਮਲੋਹ, 26 ਨਵੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਪੰਜਾਬ ਵਿਚ ਦਿਨੋ-ਦਿਨ ਵਧ ਰਹੇ ਨਸ਼ਿਆਂ ਦੇ ਕਾਰੋਬਾਰ ਅਤੇ ਨਸ਼ਿਆਂ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਅਤੇ ਪੰਜਾਬ ਦੀ ਮਾੜੀ ਹਾਲਤ ਲਈ ਆਮ ਆਦਮੀ ਪਾਰਟੀ ਅਤੇ ਕੇਂਦਰ ਦੀ ਭਾਜਪਾ ਸਰਕਾਰ ਜ਼ਿੰਮੇਵਾਰ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਨਜ਼ਦੀਕੀ ਪਿੰਡ ਝੰਬਾਲਾ ਵਿਖੇ ਵਰਕਰ ਮਿਲਣੀ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵਲੋਂ ਸਰਹੱਦਾਂ ’ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਢੁਕਵੇਂ ਕਦਮ ਨਹੀਂ ਚੁੱਕੇ ਜਾ ਰਹੇ, ਜਦਕਿ ਪੰਜਾਬ ਸਰਕਾਰ ਵੀ ਨਸ਼ਿਆਂ ਦੀ ਵਿਕਰੀ ’ਤੇ ਕਾਬੂ ਪਾਉਣ ਵਿਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਆਪਣੀ ਲਪੇਟ ਵਿਚ ਲੈ ਲਿਆ ਹੈ ਅਤੇ ਰੋਜ਼ਾਨਾ ਘਰਾਂ ਦੇ ਚਿਰਾਗ਼ ਬੁੱਝ ਰਹੇ ਹਨ। ਇਸ ਦੇ ਬਾਵਜੂਦ ਸਰਕਾਰਾਂ ਕੋਈ ਠੋਸ ਕਾਰਵਾਈ ਨਹੀਂ ਕਰ ਰਹੀਆਂ। ਉਨ੍ਹਾਂ ਅੱਗੇ ਕਿਹਾ ਕਿ 2027 ਵਿਚ ਕਾਂਗਰਸ ਪਾਰਟੀ ਦਾ ਸਾਥ ਦਿਓ ਅਤੇ ਸਰਕਾਰ ਬਣਨ ਤੇ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਕਦਮ ਚੁੱਕੇ ਜਾਣਗੇ। ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਪਰਗਟ ਸਿੰਘ ਸਾਬਕਾ ਸਰਪੰਚ, ਨਾਹਰ ਸਿੰਘ,ਬਲਵੀਰ ਸਿੰਘ ਮਿੰਟੂ, ਮਨਜੀਤ ਸਿੰਘ ਸਰਾਓ, ਗੁਰਬਚਨ ਸਿੰਘ, ਕਰਨੈਲ ਸਿੰਘ, ਨੰਬਰਦਾਰ ਦਵਿੰਦਰ ਸਿੰਘ, ਐਡਵੋਕੇਟ ਗੌਰਵ, ਰਵਿੰਦਰਪਾਲ ਸਿੰਘ, ਪਰਗਟ ਸਿੰਘ ਹੈਪੀ, ਹਰਪ੍ਰੀਤ ਸਿੰਘ, ਹਰਮਨ ਸਿੰਘ, ਜੀਤ ਰੰਘੇੜੀ, ਭੁਪਿੰਦਰ ਸਿੰਘ ਹੁੰਦਲ, ਗਗਨਦੀਪ ਸਿੰਘ, ਬੱਬੂ ਰੰਘੇੜੀ, ਪਾਲ ਸਿੰਘ, ਦਲੀਪ ਸਿੰਘ, ਰਮਜ਼ਾਨ ਮੁਹੰਮਦ, ਤੇਜਿੰਦਰ ਸਿੰਘ, ਮੱਘਰ ਸਿੰਘ ਚੌਕੀਦਾਰ, ਮਨਜੀਤ ਸਿੰਘ, ਭੂਸ਼ਣ ਸ਼ਰਮਾ, ਲਵਪ੍ਰੀਤ ਸਿੰਘ ਕਾਹਨਪੁਰਾ, ਨਵਪ੍ਰੀਤ ਸਿੰਘ, ਪੀ.ਏ ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਰਾਸ਼ਟਰੀ ਵਾਲਮੀਕਿ ਸਭਾ ਨੇ ਸੰਵਿਧਾਨ ਦਿਵਸ ਮਨਾਇਆ ਅਗਲੀ ਖ਼ਬਰ ਗੰਨੇ ਦੇ ਭਾਅ ਵਿਚ ਕੀਤਾ ਵਾਧਾ ਕਿਸਾਨਾਂ ਨੂੰ ਨਾ ਮਨਜ਼ੂਰ-ਕਿਸਾਨ ਆਗੂ ਮੋਹਣ ਸਿੰਘ ਸੈਦਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।