28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਨਾਹਰ ਸ਼ੂਗਰ ਮਿੱਲ ਅਮਲੋਹ ਵਿਖੇ ਈ.ਪੀ.ਐਫ.ਓ. ਵਲੋਂ ਜਾਗਰੂਕਤਾ ਤੇ ਸਹਾਇਤਾ ਕੈਂਪ ਲਗਾਇਆ

ਅਮਲੋਹ, 27 ਨਵੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਨਾਹਰ ਸ਼ੂਗਰ ਮਿੱਲ ਅਮਲੋਹ ਵਿਖੇ ਕਰਮਚਾਰੀ ਭਵਿੱਖ ਨਿਧੀ ਸੰਗਠਨ ਦਫ਼ਤਰ ਮੰਡੀ ਗੋਬਿੰਦਗੜ੍ਹ ਵਲੋਂ ‘ਨਿਧੀ ਆਪਕੇ ਨਿਕਟ 2. 0’ ਤਹਿਤ ਜਾਗਰੂਕਤਾ ਅਤੇ ਸਹਾਇਤਾ ਕੈਂਪ ਲਗਾਇਆ ਗਿਆ।

ਅਜੀਤ ਡੈਸਕ 28-11-2026
ਅਮਲੋਹ, 27 ਨਵੰਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਨਾਹਰ ਸ਼ੂਗਰ ਮਿੱਲ ਅਮਲੋਹ ਵਿਖੇ ਕਰਮਚਾਰੀ ਭਵਿੱਖ ਨਿਧੀ ਸੰਗਠਨ ਦਫ਼ਤਰ ਮੰਡੀ ਗੋਬਿੰਦਗੜ੍ਹ ਵਲੋਂ ‘ਨਿਧੀ ਆਪਕੇ ਨਿਕਟ 2.0’ ਤਹਿਤ ਜਾਗਰੂਕਤਾ ਅਤੇ ਸਹਾਇਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਕਰਮਚਾਰੀਆਂ, ਰੋਜ਼ਗਾਰਦਾਤਾਵਾਂ ਅਤੇ ਈ.ਪੀ.ਐਫ. ਮੈਂਬਰਾਂ ਨੂੰ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਤੇ ਸੇਵਾਵਾਂ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਤੇ ਲੰਬਿਤ ਮਾਮਲਿਆਂ ਦਾ ਨਿਪਟਾਰਾ ਕਰਨਾ ਸੀ। ਕੈਂਪ ਦੌਰਾਨ ਈ.ਪੀ.ਐਫ.ਓ. ਦਫ਼ਤਰ ਮੰਡੀ ਗੋਬਿੰਦਗੜ੍ਹ ਦੇ ਪੀ.ਐਫ. ਐਨਫੋਰਸਮੈਂਟ ਅਫ਼ਸਰ ਮਨੀਸ਼ ਗੁਪਤਾ ਅਤੇ ਰਣਤੋਸ਼ ਕੌਰ ਨੇ ਭਾਗ ਲੈਣ ਵਾਲਿਆਂ ਨੂੰ ਸੀ . ਆਈ.ਟੀ.ਈ.ਐੱਸ. 2.0 ਪਹਿਲਕਦਮੀ ਅਤੇ ਭਾਰਤ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਯੋਜਨਾਵਾਂ ਦੇ ਲਾਭ, ਯੋਗਤਾ ਅਤੇ ਅਰਜ਼ੀ ਦੇਣ ਦੀ ਪ੍ਰਕਿਰਿਆ ਬਾਰੇ ਵੀ ਦੱਸਿਆ। ਇਸ ਮੌਕੇ ਕਰਮਚਾਰੀਆਂ ਨੂੰ ਈ.ਪੀ.ਐਫ. ਕਲੇਮ ਦਾਖਲ ਕਰਨ, ਆਧਾਰ ਕਾਰਡ ਅਤੇ ਬੈਂਕ ਖਾਤੇ ਸਮੇਤ ਕੇ.ਵਾਈ.ਸੀ ਵੇਰਵੇ ਅੱਪਡੇਟ ਰੱਖਣ ਅਤੇ ਪੈਨਸ਼ਨ ਤੇ ਹੋਰ ਨਿਕਾਸੀ ਅਰਜ਼ੀਆਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਲੰਬਿਤ ਕਲੇਮਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਵਿਚ ਵੀ ਸਹਾਇਤਾ ਕੀਤੀ ਗਈ। ਈ.ਪੀ.ਐਫ.ਓ. ਅਧਿਕਾਰੀਆਂ ਨੇ ਕਰਮਚਾਰੀਆਂ ਅਤੇ ਰੋਜ਼ਗਾਰਦਾਤਾਵਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਉਨ੍ਹਾਂ ਮੈਂਬਰਾਂ ਨੂੰ ਆਪਣੇ ਨਿੱਜੀ ਵੇਰਵੇ ਅਤੇ ਕੇ.ਵਾਈ.ਸੀ ਜਾਣਕਾਰੀ ਪੂਰੀ ਤੇ ਸਹੀ ਰੱਖਣ ਦੀ ਅਪੀਲ ਕੀਤੀ, ਤਾਂ ਜੋ ਕਲੇਮਾਂ ਦਾ ਨਿਪਟਾਰਾ ਸਮੇਂ ਸਿਰ ਹੋ ਸਕੇ। ਅੰਤ ਵਿਚ ਨਾਹਰ ਸ਼ੂਗਰ ਮਿੱਲ ਦੇ ਸੀਨੀਅਰ ਮੈਨੇਜਰ ਪਰਸੋਨਲ ਜਸਵੀਰ ਸਿੰਘ ਨੇ ਈ.ਪੀ.ਐਫ.ਓ. ਅਧਿਕਾਰੀਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸ਼ੀਤਲਾ ਮਾਤਾ ਮੰਦਰ ਵਿਖੇ ਝੰਡਾ ਚੜ੍ਹਾਇਆ ਮੰਦਰ ਕਮੇਟੀ ਵਲੋਂ ਧਾਰਮਿਕ ਤੇ ਸਮਾਜ ਸੇਵੀ ਕਾਰਜ ਸ਼ਲਾਘਾਯੋਗ-ਰਾਜਵਿੰਦਰ ਭੱਟੀ ਅਗਲੀ ਖ਼ਬਰ ਡੀ.ਬੀ.ਯੂ. ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।