28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪੰਚਾਇਤ ਸਕੱਤਰ ਯੂਨੀਅਨ ਵਲੋਂ ਏ.ਡੀ.ਸੀ. ਅਤੇ ਡੀ.ਡੀ.ਪੀ.ਓ. ਦਾ ਸਨਮਾਨ ਧਾਲੀਵਾਲ ਦੀ ਪੀ.ਸੀ.ਐਸ. ਸੇਵਾਵਾਂ ਲਈ ਚੋਣ ਹੋਣ ’ਤੇ ਯੂਨੀਅਨ ਨੇ ਦਿੱਤੀ ਵਿਦਾਇਗੀ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਸੁਰਜੀਤ ਸਿੰਘ ਸਾਹੀ)-ਪੰਚਾਇਤ ਸਕੱਤਰ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਸਪ੍ਰੀਤ ਕੌਰ ਨੂੰ ਉਨ੍ਹਾਂ ਵਲੋਂ ਜ਼ਿਲ੍ਹੇ ਵਿਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ ਵਿਸ਼ੇਸ਼ ਤੌਰ ’ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਰਿੰਦਰ ਸਿੰਘ ਧਾਲੀਵਾਲ ਨੂੰ ਪੀ.

ਅਜੀਤ ਡੈਸਕ 28-11-2026
ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਸੁਰਜੀਤ ਸਿੰਘ ਸਾਹੀ)-ਪੰਚਾਇਤ ਸਕੱਤਰ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਸਪ੍ਰੀਤ ਕੌਰ ਨੂੰ ਉਨ੍ਹਾਂ ਵਲੋਂ ਜ਼ਿਲ੍ਹੇ ਵਿਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ ਵਿਸ਼ੇਸ਼ ਤੌਰ ’ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਰਿੰਦਰ ਸਿੰਘ ਧਾਲੀਵਾਲ ਨੂੰ ਪੀ.ਸੀ.ਐਸ. ਸਿਵਲ ਸੇਵਾਵਾਂ ਲਈ ਚੁਣੇ ਜਾਣ ਅਤੇ ਉਨ੍ਹਾਂ ਦੀ ਬਦਲੀ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਹੋਣ ਕਾਰਨ ਵਿਦਾਇਗੀ ਵੀ ਦਿੱਤੀ ਗਈ। ਇਸ ਮੌਕੇ ਸੁਰਿੰਦਰ ਸਿੰਘ ਧਾਲੀਵਾਲ ਨੇ ਆਪਣੇ ਸੇਵਾਕਾਲ ਦੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਪਹਿਲੀ ਨਿਯੁਕਤੀ ਬਤੌਰ ਬੀ.ਡੀ.ਪੀ.ਓ. ਬਸੀ ਪਠਾਣਾਂ ਵਿਖੇ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਬਲਾਕ ਖਮਾਣੋਂ ਵਿਖੇ ਵੀ ਸੇਵਾਵਾਂ ਨਿਭਾਈਆਂ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਲੰਮਾ ਸਮਾਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਸੇਵਾ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਯੂਨੀਅਨ ਅਤੇ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਦਿੱਤੇ ਮਾਣ-ਸਤਿਕਾਰ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਇਨ੍ਹਾਂ ਦੇ ਸਹਿਯੋਗ ਅਤੇ ਪਿਆਰ ਦੇ ਰਿਣੀ ਰਹਿਣਗੇ। ਇਸੇ ਦੌਰਾਨ ਡੀ.ਡੀ.ਪੀ.ਓ. ਜਸਪ੍ਰੀਤ ਕੌਰ ਨੂੰ ਵੀ ਜ਼ਿਲ੍ਹਾ ਪ੍ਰੀਸ਼ਦ ਸਕੱਤਰ ਅਤੇ ਡੀ.ਡੀ.ਪੀ.ਓ. ਵਜੋਂ ਨਿਭਾਈਆਂ ਬਿਹਤਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡੀ.ਡੀ.ਪੀ.ਓ. ਦਿਲਾਵਰ ਕੌਰ ਨੇ ਯੂਨੀਅਨ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਚਾਇਤ ਸਕੱਤਰ ਪੰਚਾਇਤੀ ਰਾਜ ਵਿਭਾਗ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਸਮੂਹ ਕਰਮਚਾਰੀਆਂ ਨੂੰ ਆਪਸੀ ਤਾਲਮੇਲ ਅਤੇ ਮਿਲਵਰਤਨ ਨਾਲ ਕੰਮ ਕਰਦੇ ਹੋਏ ਜ਼ਿਲੇ੍ਹ ਨੂੰ ਵਿਕਾਸ ਪੱਖੋਂ ਪੰਜਾਬ ਦਾ ਮੋਹਰੀ ਜ਼ਿਲ੍ਹਾ ਬਣਾਉਣ ਲਈ ਯਤਨ ਜਾਰੀ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਝਰਮਲ ਸਿੰਘ, ਅਜੈਬ ਸਿੰਘ, ਵਨੀਤਾ ਮਿੱਤਲ, ਸਮੂਹ ਬੀ.ਡੀ.ਪੀ.ਓਜ਼, ਤੇਜਿੰਦਰ ਸਿੰਘ ਲਾਡੀ, ਖੁਸ਼ਵਿੰਦਰ ਸਿੰਘ, ਦਲਵੀਰ ਸਿੰਘ, ਹਰਮੀਤ ਸਿੰਘ, ਰਾਜਿੰਦਰ ਸਿੰਘ, ਹਰਵੀਰ ਸਿੰਘ, ਹਰਿੰਦਰ ਕੁਮਾਰ, ਬੂਟਾ ਸਿੰਘ, ਰਵਿੰਦਰ ਕੌਰ, ਸੁਪਰਡੈਂਟ ਕੇਵਲ ਸਿੰਘ, ਗੁਰਿੰਦਰ ਸਿੰਘ ਪਟਵਾਰੀ, ਬਹਾਦਰ ਸਿੰਘ, ਹਰਵਿੰਦਰ ਸਿੰਘ, ਹਰਿੰਦਰ ਸਿੰਘ, ਜਸਵੀਰ ਸਿੰਘ, ਕੁਲਜੀਤ ਕੌਰ, ਸਰਵਿੰਦਰ ਸਿੰਘ, ਅਵਿਨਾਸ਼ ਕੁਮਾਰ, ਗੁਰਦੀਪ ਸਿੰਘ ਸਮੇਤ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਪੰਜਾਬ ਯੂਨੀਵਰਸਿਟੀ ਦਾ ਵਿੱਦਿਅਕ ਦੌਰਾ ਕਰਵਾਇਆ ਅਗਲੀ ਖ਼ਬਰ ਸਿਹਤ ਵਿਭਾਗ ਨੇ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਕੀਤੀਆਂ ਗਤੀਵਿਧੀਆਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।