28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲੀ ਦਲ ਤੇ ਭਾਜਪਾ ਦਰਮਿਆਨ ਹੋਏ ਗੱਠਜੋੜ ਨੂੰ ਲੈ ਕੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ-ਚਨਾਰਥਲ

ਜਖਵਾਲੀ, 27 ਨਵੰਬਰ (ਨਿਰਭੈ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਸਿਆਸੀ ਗੱਠਜੋੜ ਹੋਣ ਨਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਗੱਠਜੋੜ ਦੇ ਉਮੀਦਵਾਰ ਵੱਡੇ ਬਹਮੁਤ ਨਾਲ ਜਿੱਤ ਦਰਜ ਕਰਨਗੇ ਅਤੇ ਸੂਬੇ ਵਿਚ ਅਗਲੀ ਸਰਕਾਰ ਗਠਜੋੜ ਦੀ ਅਗਵਾਈ ਹੇਠ ਬਣਨਾ ਤਹਿ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਹਰਭਜਨ ਸਿੰਘ ਚਨਾਰਥਲ ਨੇ ਕੀਤਾ। ਸ.

ਅਜੀਤ ਡੈਸਕ 28-11-2026
ਜਖਵਾਲੀ, 27 ਨਵੰਬਰ (ਨਿਰਭੈ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਸਿਆਸੀ ਗੱਠਜੋੜ ਹੋਣ ਨਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਗੱਠਜੋੜ ਦੇ ਉਮੀਦਵਾਰ ਵੱਡੇ ਬਹਮੁਤ ਨਾਲ ਜਿੱਤ ਦਰਜ ਕਰਨਗੇ ਅਤੇ ਸੂਬੇ ਵਿਚ ਅਗਲੀ ਸਰਕਾਰ ਗਠਜੋੜ ਦੀ ਅਗਵਾਈ ਹੇਠ ਬਣਨਾ ਤਹਿ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਹਰਭਜਨ ਸਿੰਘ ਚਨਾਰਥਲ ਨੇ ਕੀਤਾ। ਸ. ਚਨਾਰਥਲ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦੀ ਸੂਬੇ ਦੇ ਲੋਕ ਬੇਸਬਰੀ ਨਾਲ ਉਡੀਕ ਰਹੇ ਸਨ। ਜਿਸ ਤੋਂ ਬਾਅਦ ਹੁਣ ਦੋਵੇਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਦਾ ਆਪਣਾ ਸਿਆਸੀ ਆਧਾਰ ਅਤੇ ਪੂਰਾ ਜਥੇਬੰਦਕ ਢਾਂਚਾ ਬਣਿਆ ਹੋਇਆ ਹੈ, ਜਿਸ ਕਰਕੇ ਦੋਵੇਂ ਪਾਰਟੀਆਂ ਸਾਂਝੀ ਰਣਨੀਤੀ ਨਾਲ ਚੋਣ ਮੈਦਾਨ ਵਿਚ ਉੱਤਰਨਗੀਆਂ ਤਾਂ ਜੋ ਸੂਬੇ ਵਿਚ ਗਠਜੋੜ ਦੀ ਸਰਕਾਰ ਬਣ ਸਕੇ ਅਤੇ ਇਹ ਗੱਠਜੋੜ ਸੂਬੇ ਨੂੰ ਤਰੱਕੀ ਦੀ ਰਾਹ ਤੇ’ ਲੈ ਕੇ ਜਾਵੇਗਾ।
ਪਿਛਲੀ ਖ਼ਬਰ ਪੀ.ਆਈ.ਐਮ.ਟੀ. ਵਿਚ ਸੰਵਿਧਾਨ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਪਟਿਆਲਾ ’ਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।