28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪੀ.ਆਈ.ਐਮ.ਟੀ. ਵਿਚ ਸੰਵਿਧਾਨ ਦਿਵਸ ਉਤਸ਼ਾਹ ਨਾਲ ਮਨਾਇਆ

ਮੰਡੀ ਗੋਬਿੰਦਗੜ੍ਹ, 27 ਨਵੰਬਰ (ਇਕਬਾਲਦੀਪ ਸੰਧੂ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੌਲੋਜੀ ਵਿਚ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਾਂ ਵਲੋਂ ਸੰਵਿਧਾਨ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੇ ਮਹੱਤਵ, ਨਾਗਰਿਕ ਅਧਿਕਾਰਾਂ, ਕਰਤਵਿਆ ਅਤੇ ਲੋਕਤਾਂਤਰੀਕ ਮੁੱਲਾਂ ਬਾਰੇ ਜਾਗਰੂਕ ਕੀਤਾ ਗਿਆ।

ਅਜੀਤ ਡੈਸਕ 28-11-2026
ਮੰਡੀ ਗੋਬਿੰਦਗੜ੍ਹ, 27 ਨਵੰਬਰ (ਇਕਬਾਲਦੀਪ ਸੰਧੂ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੌਲੋਜੀ ਵਿਚ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਾਂ ਵਲੋਂ ਸੰਵਿਧਾਨ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ’ਤੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੇ ਮਹੱਤਵ, ਨਾਗਰਿਕ ਅਧਿਕਾਰਾਂ, ਕਰਤਵਿਆ ਅਤੇ ਲੋਕਤਾਂਤਰੀਕ ਮੁੱਲਾਂ ਬਾਰੇ ਜਾਗਰੂਕ ਕੀਤਾ ਗਿਆ। ਪ੍ਰੋਗਰਾਮ ਦਾ ਆਯੋਜਨ ਐਨ.ਐਸ.ਐਸ ਪ੍ਰਧਾਨ ਕਾਰਤਿਕ ਸ਼ਰਮਾ ਅਤੇ ਕੋਆਰਡੀਨੇਟਰ ਨਵਜੋਤ ਕੌਰ ਦੇ ਮਾਰਗਦਸ਼ਨ ਹੇਠ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਅਤੇ ਹਾਜ਼ਰ ਸਟਾਫ਼ ਮੈਂਬਰਾਂ ਨੇ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦੇ ਸੰਵਿਧਾਨਕ ਆਦਰਸ਼ਾਂ ਨੂੰ ਮੰਨਣ ਦਾ ਸੰਕਲਪ ਲਿਆ। ਇਸ ਤੋਂ ਬਾਅਦ ਵਿਦਿਆਰਥੀਆਂ ਲਈ ਇਕ ਜਾਗਰੂਕਤਾ ਸੈਸ਼ਨ ਆਯੋਜਿਤ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਣ, ਇਸ ਦੀ ਇਤਿਹਾਸਕ ਪਿਛੋਕੜ ਅਤੇ ਦੇਸ਼ ਦੀ ਲੋਕਤਾਨਤ੍ਰਿਕ ਵਾਤਾਵਰਨ ਨੂੰ ਮਜ਼ਬੂਤ ਬਣਾਉਣ ਵਿਚ ਇਸ ਦੀ ਮਹੱਤਵਪੂਰਨ ਭੂਮਿਕਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ’ਤੇ ਸੰਵਿਧਾਨ ਨਿਰਮਾਣ ਵਿਚ ਡਾ. ਭੀਮ ਰਾਓ ਅੰਬੇਡਕਰ ਦੇ ਬੇਮਿਸਾਲ ਯੋਗਦਾਨ ’ਤੇ ਵੀ ਰੌਸ਼ਨੀ ਪਾਈ ਗਈ। ਪ੍ਰੋਗਰਾਮ ਦੇ ਤਹਿਤ ਭਾਰਤੀ ਸੰਵਿਧਾਨ ਵਿਸ਼ੇ ’ਤੇ ਪੋਸਟਰ ਮੇਕਿੰਗ ਮੁਕਾਬਲਾ ਵੀ ਆਯੋਜਿਤ ਕੀਤਾ ਗਿਆ। ਇਸ ਵਿਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ’ਤੇ ਸੰਸਥਾ ਦੀ ਡਾਇਰੈਕਟਰ ਡਾ. ਨਿਸ਼ੀ ਬਾਲਾ ਨੇ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਲੋਕਤੰਤਰ ਦੀ ਬੁਨਿਆਦ ਹੈ। ਇਹ ਸਿਰਫ਼ ਹਰ ਨਾਗਰਿਕ ਦੇ ਹੱਕਾਂ ਦੀ ਰੱਖਿਆ ਨਹੀਂ ਕਰਦਾ, ਬਲਕਿ ਸਾਨੂੰ ਆਪਣੇ ਫ਼ਰਜ਼ਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਦਾ ਵੀ ਬੋਧ ਕਰਵਾਉਂਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸੰਵਿਧਾਨ ਵਿਚ ਨਿਹਿਤ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਲੋਕਤੰਤਰਿਕ ਮਲਿਆਂ ਨੂੰ ਬਣਾਈ ਰੱਖਣ ਵਿਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਡਾ. ਨਿਸ਼ੀ ਬਾਲਾ ਨੇ ਐਨ.ਐਸ.ਐਸ ਟੀਮ ਦੇ ਯਤਨਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮਾਂ ਨਾਲ ਵਿਦਿਆਰਥੀਆਂ ਵਿਚ ਸਮਾਜਿਕ ਜ਼ਿੰਮੇਵਾਰੀ, ਦੇਸ਼ ਭਗਤੀ ਅਤੇ ਇਕ ਜ਼ਿੰਮੇਵਾਰ ਨਾਗਰਿਕ ਬਣਨ ਦੀ ਭਾਵਨਾ ਮਜ਼ਬੂਤ ਹੁੰਦੀ ਹੈ। ਪ੍ਰੋਗਰਾਮ ਦਾ ਮੁੱਖ ਮਕਸਦ ਵਿਦਿਆਰਥੀਆਂ ਵਿਚ ਭਾਰਤੀ ਸੰਵਿਧਾਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਇਕ ਜ਼ਿੰਮੇਵਾਰ, ਜਾਗਰੂਕ ਅਤੇ ਕਰਵਿਆਨੁਭਵੀ ਨਾਗਰਿਕ ਬਣਨ ਲਈ ਪ੍ਰੇਰਨਾ ਦੇਣਾ ਸੀ।
ਪਿਛਲੀ ਖ਼ਬਰ ਬਾਦਲਾਂ ਤੇ ਭਾਜਪਾ ਨੂੰ ਪੰਜਾਬ ਦੇ ਲੋਕ ਮੂੰਹ ਨਹੀਂ ਲਾਉਣਗੇ-ਖ਼ਾਲਸਪੁਰ ਪੰਜਾਬ ਦੇ ਧਾਰਮਿਕ ਅਤੇ ਆਰਥਿਕ ਨੁਕਸਾਨ ਲਈ ਪਿਛਲ... ਅਗਲੀ ਖ਼ਬਰ ਅਕਾਲੀ ਦਲ ਤੇ ਭਾਜਪਾ ਦਰਮਿਆਨ ਹੋਏ ਗੱਠਜੋੜ ਨੂੰ ਲੈ ਕੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ-ਚਨਾਰਥਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।