28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਵ.ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਮੋਗਾ ਵਿਖੇ 8 ਦਸੰਬਰ ਨੂੰ ਅਕਾਲੀ-ਭਾਜਪਾ ਦੀ ਸਾਂਝੀ ਰੈਲੀ ਹੋਵੇਗੀ-ਦਰਬਾਰਾ ਸਿੰਘ ਗੁਰੂ ਬਸੀ ਪਠਾਣਾਂ ਹਲਕੇ ਵਿਚ ਰੈਲੀ ਦੀ ਸਫਲਤਾ ਲਈ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ-ਗੁਰੂ

ਖਮਾਣੋਂ, 27 ਨਵੰਬਰ (ਜੋਗਿੰਦਰ ਪਾਲ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਨਜ਼ਦੀਕੀ ਪਿੰਡ ਮਨੈਲਾ ਵਿਖੇ ਸੀਨੀਅਰ ਅਕਾਲੀ ਆਗੂ ਹਰਬੰਸ ਸਿੰਘ ਧਾਰਨੀ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਨੂੰ ਸਮਰਪਿਤ 8 ਦਸੰਬਰ ਨੂੰ ਮੋਗਾ ਦੀ ਅਨਾਜ ਮੰਡੀ ਵਿਖੇ ਕੀਤੀ ਜਾਣ ਵਾਲੀ ਵਿਸ਼ਾਲ ਰੈਲੀ ਹੁਣ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਾਂਝੀ ਰੈਲੀ ਵਜੋਂ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ।

ਅਜੀਤ ਡੈਸਕ 28-11-2026
ਖਮਾਣੋਂ, 27 ਨਵੰਬਰ (ਜੋਗਿੰਦਰ ਪਾਲ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਨਜ਼ਦੀਕੀ ਪਿੰਡ ਮਨੈਲਾ ਵਿਖੇ ਸੀਨੀਅਰ ਅਕਾਲੀ ਆਗੂ ਹਰਬੰਸ ਸਿੰਘ ਧਾਰਨੀ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਨੂੰ ਸਮਰਪਿਤ 8 ਦਸੰਬਰ ਨੂੰ ਮੋਗਾ ਦੀ ਅਨਾਜ ਮੰਡੀ ਵਿਖੇ ਕੀਤੀ ਜਾਣ ਵਾਲੀ ਵਿਸ਼ਾਲ ਰੈਲੀ ਹੁਣ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਾਂਝੀ ਰੈਲੀ ਵਜੋਂ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ ਸਵ. ਪ੍ਰਕਾਸ਼ ਸਿੰਘ ਬਾਦਲ ਨੇ ਆਪਣਾ ਸਮੁੱਚਾ ਜੀਵਨ ਪੰਜਾਬ, ਪੰਜਾਬੀਅਤ ਅਤੇ ਕਿਸਾਨੀ ਦੀ ਸੇਵਾ ਨੂੰ ਸਮਰਪਿਤ ਕੀਤਾ। ਉਨ੍ਹਾਂ ਵਲੋਂ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਲਈ ਕੀਤੇ ਗਏ ਕਾਰਜਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੋਗਾ ਵਿਖੇ ਹੋਣ ਵਾਲੀ ਇਹ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਅਹਿਮ ਸਥਾਨ ਰੱਖੇਗੀ ਅਤੇ ਇਸ ਵਿਚ ਵੱਡੀ ਗਿਣਤੀ ਵਿਚ ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਤੇ ਵਰਕਰਾਂ ਦੀ ਸ਼ਮੂਲੀਅਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਰੈਲੀ ਦੀ ਸਫਲਤਾ ਲਈ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਵੱਖ-ਵੱਖ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕਰਕੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਰੈਲੀ ਵਿਚ ਪਹੁੰਚ ਕੇ ਇਸ ਨੂੰ ਸਫਲ ਬਣਾਉਣ। ਇਸ ਮੌਕੇ ਕੁਲਵਿੰਦਰ ਸਿੰਘ ਬਿਲਾਸਪੁਰ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਹਰਬੰਸ ਸਿੰਘ ਧਾਰਨੀ, ਹਰਦੀਪ ਸਿੰਘ ਸਾਬਕਾ ਸੰਮਤੀ ਮੈਂਬਰ, ਭਾਗ ਸਿੰਘ ਮੈਂਬਰ ਪੰਚਾਇਤ, ਕੁਲਦੀਪ ਸਿੰਘ, ਜਿੰਦਰ ਸਿੰਘ, ਕਮਲਜੀਤ ਸਿੰਘ ਰਾਜੂ, ਤਰਸੇਮ ਸਿੰਘ, ਸੁਖਦੀਪ ਸਿੰਘ, ਪਰਮਿੰਦਰ ਸਿੰਘ, ਰਾਮ ਸਿੰਘ ਅਤੇ ਬਿੱਟੂ ਫੋਰਮੈਨ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਸਕੂਲ ’ਚ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਬਾਦਲਾਂ ਤੇ ਭਾਜਪਾ ਨੂੰ ਪੰਜਾਬ ਦੇ ਲੋਕ ਮੂੰਹ ਨਹੀਂ ਲਾਉਣਗੇ-ਖ਼ਾਲਸਪੁਰ ਪੰਜਾਬ ਦੇ ਧਾਰਮਿਕ ਅਤੇ ਆਰਥਿਕ ਨੁਕਸਾਨ ਲਈ ਪਿਛਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।