28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੁਰੂ ਤੇਗ ਬਹਾਦਰ ਸਕੂਲ ’ਚ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਪਾਤੜਾਂ, 27 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਗੁਰੂ ਤੇਗ ਬਹਾਦਰ ਪਬਲਿਕ ਸਕੂਲ ਪਾਤੜਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਪੁਰਬ ਦੇ ਸੰਬੰਧ ’ਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ। ਜਿਸ ਦੇ ਭੋਗਾਂ ਤੋਂ ਉਪਰੰਤ ਸਜੇ ਦੀਵਾਨਾਂ ’ਚ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਅਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਕੀਰਤਨ ਕੀਤਾ ਗਿਆ।

ਅਜੀਤ ਡੈਸਕ 28-11-2026
ਪਾਤੜਾਂ, 27 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਗੁਰੂ ਤੇਗ ਬਹਾਦਰ ਪਬਲਿਕ ਸਕੂਲ ਪਾਤੜਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਪੁਰਬ ਦੇ ਸੰਬੰਧ ’ਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ। ਜਿਸ ਦੇ ਭੋਗਾਂ ਤੋਂ ਉਪਰੰਤ ਸਜੇ ਦੀਵਾਨਾਂ ’ਚ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਅਤੇ ਸਕੂਲ ਦੇ ਵਿਦਿਆਰਥੀਆਂ ਵਲੋਂ ਕੀਰਤਨ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਅਧਿਆਪਕਾਂ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਸੁਖਜੀਤ ਸਿੰਘ ਹੈਪੀ ਕਾਲੇਕਾ ਦੀ ਅਗਵਾਈ ’ਚ ਸਮੂਹ ਕਮੇਟੀ ਮੈਂਬਰਾਂ ਅਤੇ ਸਮੂਹ ਸਕੂਲ ਸਟਾਫ਼ ਵਲੋਂ ਸ਼ਰਧਾ ਭਾਵਨਾ ਨਾਲ ਸਜਾਏ ਗਏ ਦੀਵਾਨਾਂ ’ ਚ ਵਿਦਿਆਰਥੀਆਂ ਨੇ ਸ਼ਬਦ ਗਾਇਨ, ਕਵੀਸ਼ਰੀ ਤੇ ਕਵਿਤਾ ਸੁਣਾ ਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਰਾਗ ਰਸ ਭਰੇ ਕੀਰਤਨ ਨੇ ਪੂਰੇ ਪੰਡਾਲ ਵਿਚ ਸ਼ਾਂਤੀ, ਸਹਿਜ ਤੇ ਆਤਮਿਕ ਪਵਿੱਤਰਤਾ ਦਾ ਮਾਹੌਲ ਬਣਾਇਆ। ਕਥਾਵਾਚਕ ਭਾਈ ਹਰਦੀਪ ਸਿੰਘ ਨੇ ਦੱਸਿਆ ਕਿ ਇਕ ਭੋਰੇ ਵਿਚ ਤਪ ਕਰ ਰਹੇ ਗੁਰੂ ਤੇਗ ਬਹਾਦਰ ਜੀ ਨੇ ਮੱਖਣ ਸ਼ਾਹ ਲੁਬਾਣੇ ਵਰਗੇ ਵਪਾਰੀ ਦਾ ਸਮੁੰਦਰ ਵਿਚ ਡੁੱਬ ਰਿਹਾ ਬੇੜ੍ਹਾ ਅਰਦਾਸ ਕਰਨ ’ਤੇ ਸੁਰੱਖਿਅਤ ਕੰਡੇ ’ਤੇ ਪਹੁੰਚਾਇਆ ਅਤੇ ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਬਚਾਉਣ ਲਈ ਜੋ ਕੁਰਬਾਨੀ ਦਿੱਤੀ ਅਜਿਹੀ ਕੁਰਬਾਨੀ ਕੋਈ ਨਹੀਂ ਕਰ ਸਕਿਆ ਅਤੇ ਸਾਨੂੰ ਸਰਿਆਂ ਨੂੰ ਗੁਰੂ ਜੀ ਦੇ ਜੀਵਨ ਤੋਂ ਸੇਧ ਲੈ ਕੇ ਆਪਣਾਂ ਜੀਵਨ ਗੁਜਾਰਨਾ ਚਾਹੀਦਾ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਸੁਖਜੀਤ ਸਿੰਘ ਕਾਲੇਕਾ ਨੇ ਨੌਵੇਂ ਪਾਤਸ਼ਾਹ ਦੇ ਜੀਵਨ ’ਤੇ ਚਾਨਣਾ ਪਾਉਂਦਿਆਂ ਹੋਇਆ ਕਿਹਾ ਕਿ ਸਾਨੂੰ ਆਪਣੇ ਜੀਵਨ ਵਿਚ ਗੁਰੂ ਜੀ ਦੀਆਂ ਦਿੱਤੀਆਂ ਹੋਈਆ ਸਿੱਖਿਆਵਾਂ ਨੂੰ ਧਾਰਨ ਕਰਕੇ ਆਪਣੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਆਈਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਵੀ ਗੁਰੂ ਸਾਹਿਬਾਨ ਦੇ ਜੀਵਨ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਉਂਦਿਆਂ ਹੋਇਆਂ ਕਿਹਾ ਕਿ ਸਾਨੂੰ ਆਪਣੇ ਜੀਵਨ ਵਿਚ ਸਹਿਣਸ਼ੀਲਤਾ, ਦਇਆ, ਨਿਡਰਤਾ ਤੇ ਧਰਮ ਦੀ ਰੱਖਿਆ ਵਰਗੇ ਗੁਣ ਅਪਣਾਉਣੇ ਚਾਹੀਦੇ ਹਨ। ਇਸ ਮੌਕੇ ਸਕੂਲ ਮੈਨੇਜਰ ਗੁਰਪਿੰਦਰ ਸਿੰਘ, ਸਕੂਲ ਸਕੱਤਰ ਕਰਨੈਲ ਸਿੰਘ, ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਧਾਨ ਕਰਮਜੀਤ ਸਿੰਘ ਕਾਲੇਕਾ, ਸੇਵਾ ਮੁਕਤ ਡੀ.ਐਸ.ਪੀ. ਸ਼ਮਸ਼ੇਰ ਸਿੰਘ ਗੁੱਡੂ, ਸੁਖਦੇਵ ਸਿੰਘ ਬੈਲਜੀਅਮ, ਦਰਬਾਰਾ ਸਿੰਘ ਨਿਆਲ, ਦਰਸ਼ਨ ਸਿੰਘ, ਭੁਪਿੰਦਰ ਸਿੰਘ ਜਥੇਦਾਰ, ਕਥਾ ਵਾਚਕ ਭਾਈ ਮਹਿਲ ਸਿੰਘ, ਹਰਜਿੰਦਰ ਸਿੰਘ, ਅਮਰਜੀਤ ਸਿੰਘ, ਸੁਰਜੀਤ ਸਿੰਘ ਔਲਖ, ਰਾਮ ਸਿੰਘ, ਗੁਰਦਰਸ਼ਨ ਸਿੰਘ, ਪੁਸ਼ਪਿੰਦਰ ਸਿੰਘ ਲਾਲੀ ਕਾਲੇਕਾ, ਸੁਖਦੇਵ ਸਿੰਘ ਫ਼ੌਜੀ ਆਦਿ ਸਮੂਹ ਕਮੇਟੀ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਮਜੀਠਾ ਲਾਗੇ ਅਣਪਛਾਤੇ ਵਿਅਕਤੀਆਂ ਵਲੋਂ ਸਕਾਰਪੀਓ ਕਾਰ ਸਵਾਰਾਂ ’ਤੇ ਅੰਨ੍ਹੇਵਾਹ ਫਾਇਰਿੰਗ ਅਗਲੀ ਖ਼ਬਰ ਸਵ.ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਮੋਗਾ ਵਿਖੇ 8 ਦਸੰਬਰ ਨੂੰ ਅਕਾਲੀ-ਭਾਜਪਾ ਦੀ ਸਾਂਝੀ ਰੈਲੀ ਹੋਵੇਗੀ-ਦਰਬਾਰਾ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।