29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਜੀ . ਪੀ . ਐਸ . ਵਿਚ ਫ਼ਤਿਹ ਸਹੋਦਿਆ ਸੁਸਾਇਟੀ ਵਲੋਂ ‘ ਮੈਥਲੈਕਟਿਕਸ ’ ਗਣਿਤ ਮੁਕਾਬਲੇ ਵਿਦਿਆਰਥੀਆਂ ਨੇ ਗਣਿਤਕ ਹੁਨਰਾਂ ਅਤੇ ਤਰਕਸ਼ੀਲ ਸੋਚ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮੰਡੀ ਗੋਬਿੰਦਗੜ੍ਹ, 28 ਨਵੰਬਰ (ਇਕਬਾਲਦੀਪ ਸੰਧੂ)-ਫ਼ਤਿਹ ਸਹੋਦਿਆ ਸੁਸਾਇਟੀ ਵਲੋਂ ਵਿਦਿਆਰਥੀਆਂ ਵਿਚ ਗਣਿਤ ਵਿਸ਼ੇ ਪ੍ਰਤੀ ਰੁਚੀ, ਤਰਕਸ਼ੀਲ ਸੋਚ ਅਤੇ ਗਣਨਾ ਦੇ ਹੁਨਰਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਮੈਥਲੈਕਟਿਕਸ’ ਗਣਿਤ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿਚ ਕੁੱਲ ਗਿਆਰਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 29-11-2026
ਮੰਡੀ ਗੋਬਿੰਦਗੜ੍ਹ, 28 ਨਵੰਬਰ (ਇਕਬਾਲਦੀਪ ਸੰਧੂ)-ਫ਼ਤਿਹ ਸਹੋਦਿਆ ਸੁਸਾਇਟੀ ਵਲੋਂ ਵਿਦਿਆਰਥੀਆਂ ਵਿਚ ਗਣਿਤ ਵਿਸ਼ੇ ਪ੍ਰਤੀ ਰੁਚੀ, ਤਰਕਸ਼ੀਲ ਸੋਚ ਅਤੇ ਗਣਨਾ ਦੇ ਹੁਨਰਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਮੈਥਲੈਕਟਿਕਸ’ ਗਣਿਤ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿਚ ਕੁੱਲ ਗਿਆਰਾਂ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਵਿਚ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ, ਬਸੀ ਪਠਾਣਾਂ ਨੇ ਪਹਿਲਾ ਸਥਾਨ, ਜੀਸਸ ਜ਼ੇਵੀਅਰ ਸਕੂਲ, ਸਰਹਿੰਦ ਨੇ ਦੂਜਾ ਸਥਾਨ ਅਤੇ ਗੋਬਿੰਦਗੜ੍ਹ ਪਬਲਿਕ ਸਕੂਲ, ਮੰਡੀ ਗੋਬਿੰਦਗੜ੍ਹ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁਕਾਬਲੇ ਦੇ ਪਹਿਲੇ ਦੌਰ ਵਿਚੋਂ ਚਾਰ ਸਕੂਲਾਂ ਦੀਆਂ ਟੀਮਾਂ ਅਗਲੇ ਪੜਾਅ ਲਈ ਚੁਣੀਆਂ ਗਈਆਂ। ਮੁਕਾਬਲੇ ਦੌਰਾਨ ਐਲਫਾ, ਪਾਈ, ਇਨਫਿਨਿਟੀ ਅਤੇ ਪ੍ਰਾਈਮ ਨਾਮ ਦੀਆਂ ਟੀਮਾਂ ਨੇ ਵੱਖ-ਵੱਖ ਗਣਿਤਕ ਚੁਣੌਤੀਆਂ ਵਿਚ ਆਪਣੀ ਯੋਗਤਾ, ਤੇਜ਼ ਸੋਚ, ਸੂਝ-ਬੂਝ ਅਤੇ ਟੀਮ ਵਰਕ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਬੜੇ ਜੋਸ਼ ਅਤੇ ਆਤਮਵਿਸ਼ਵਾਸ ਨਾਲ ਪ੍ਰਸ਼ਨਾਂ ਦੇ ਉੱਤਰ ਦਿੱਤੇ, ਜਿਸ ਨਾਲ ਸਮੁੱਚਾ ਮਾਹੌਲ ਉਤਸ਼ਾਹ ਅਤੇ ਸਿੱਖਣ ਦੀ ਭਾਵਨਾ ਨਾਲ ਭਰਪੂਰ ਰਿਹਾ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਜੇਤੂ ਟੀਮਾਂ ਨੂੰ ਟਰਾਫ਼ੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ, ਜਦਕਿ ਮੁਕਾਬਲੇ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਭਾਗੀਦਾਰੀ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਉਨ੍ਹਾਂ ਵਿਦਿਆਰਥੀਆਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਅਕਾਦਮਿਕ ਮੁਕਾਬਲੇ ਵਿਦਿਆਰਥੀਆਂ ਵਿਚ ਆਤਮਵਿਸ਼ਵਾਸ, ਤਰਕਸ਼ੀਲ ਸੋਚ ਅਤੇ ਸਿੱਖਣ ਦੀ ਰੁਚੀ ਨੂੰ ਵਿਕਸਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਮੁਕਾਬਲਾ ਵਿਦਿਆਰਥੀਆਂ ਲਈ ਆਪਣੇ ਗਿਆਨ, ਪ੍ਰਤਿਭਾ ਅਤੇ ਹੁਨਰਾਂ ਨੂੰ ਪ੍ਰਦਰਸ਼ਿਤ ਕਰਨ ਦੇ ਨਾਲ-ਨਾਲ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਵਿਕਸਿਤ ਕਰਨ ਦਾ ਇਕ ਸ਼ਾਨਦਾਰ ਮੌਕਾ ਸਾਬਤ ਹੋਇਆ।
ਪਿਛਲੀ ਖ਼ਬਰ ਹਿਮਾਚਲ ਪ੍ਰਦੇਸ਼ ਵਿਚ ਸਿੱਖ ਵਿਦਿਆਰਥਣ ਨੂੰ ਕਕਾਰ ਲੁਹਾ ਕੇ ਪ੍ਰੀਖਿਆ ਦੇਣ ਲਈ ਮਜਬੂਰ ਕਰਨ ਵਾਲੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼... ਅਗਲੀ ਖ਼ਬਰ ਗੋਬਿੰਦਗੜ੍ਹ ਪਬਲਿਕ ਸਕੂਲ ਦੇ ਛੇ ਵਿਦਿਆਰਥੀ ਅਤੇ ਅਧਿਆਪਕ ਫੈਪ ਰਾਸ਼ਟਰੀ ਐਵਾਰਡ ਸਮਾਰੋਹ ਵਿਚ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।