29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਹਿਮਾਚਲ ਪ੍ਰਦੇਸ਼ ਵਿਚ ਸਿੱਖ ਵਿਦਿਆਰਥਣ ਨੂੰ ਕਕਾਰ ਲੁਹਾ ਕੇ ਪ੍ਰੀਖਿਆ ਦੇਣ ਲਈ ਮਜਬੂਰ ਕਰਨ ਵਾਲੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸ਼੍ਰੋਮਣੀ ਕਮੇਟੀ ਕਾਰਵਾਈ ਦੀ ਮੰਗ ਕਰੇ - ਮੇਜਰ ਸਿੰਘ ਬਰਵਾਲੀ

ਖਮਾਣੋਂ, 28 ਨਵੰਬਰ (ਮਨਮੋਹਣ ਸਿੰਘ ਕਲੇਰ)-ਲੰਘੇ ਦਿਨ ਹਿਮਾਚਲ ਪ੍ਰਦੇਸ਼ ਵਿਖੇ ਇਕ ਸਿੱਖ ਵਿਦਿਆਰਥਣ ਬੀਬੀ ਵਲੋਂ ਕਕਾਰ ਪਹਿਨ ਕੇ ਪਟਵਾਰੀ ਦੀ ਪ੍ਰੀਖਿਆ ਦੇਣ ਲਈ ਪ੍ਰੀਖਿਆ ਕੇਂਦਰ ਵਿਖੇ ਪਹੁੰਚਣ ’ਤੇ ਉੱਥੇ ਮੌਜੂਦ ਸਟਾਫ਼ ਵਲੋਂ ਉਨ੍ਹਾਂ ਨੂੰ ਕਕਾਰ ਲਾਹੇ ਜਾਣ ਸਬੰਧੀ ਮਜਬੂਰ ਕਰਨ ਦੇ ਮਾਮਲੇ ਵਿਚ ਕਿਸਾਨ ਆਗੂ ਮੇਜਰ ਸਿੰਘ ਬਰਵਾਲੀ ਨੇ ਸ਼੍ਰੋਮਣੀ ਕਮੇਟੀ ਤੋਂ ਦਖ਼ਲ ਦੇਣ ਦੀ ਮੰਗ ਕਰਦਿਆਂ ਅਜਿਹਾ ਕਰਨ ਵਾਲੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਕਿਸਾਨ ਆਗੂ ਨੇ ਕਿਹਾ ਕਿ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਅਜਿਹਾ ਦਖ਼ਲ ਪਿਛਲੇ ਲੰਮੇ ਸਮੇਂ ਤੋਂ ਦਿੱਤਾ ਜਾ ਰਿਹਾ ਹੈ।

ਅਜੀਤ ਡੈਸਕ 29-11-2026
ਖਮਾਣੋਂ, 28 ਨਵੰਬਰ (ਮਨਮੋਹਣ ਸਿੰਘ ਕਲੇਰ)-ਲੰਘੇ ਦਿਨ ਹਿਮਾਚਲ ਪ੍ਰਦੇਸ਼ ਵਿਖੇ ਇਕ ਸਿੱਖ ਵਿਦਿਆਰਥਣ ਬੀਬੀ ਵਲੋਂ ਕਕਾਰ ਪਹਿਨ ਕੇ ਪਟਵਾਰੀ ਦੀ ਪ੍ਰੀਖਿਆ ਦੇਣ ਲਈ ਪ੍ਰੀਖਿਆ ਕੇਂਦਰ ਵਿਖੇ ਪਹੁੰਚਣ ’ਤੇ ਉੱਥੇ ਮੌਜੂਦ ਸਟਾਫ਼ ਵਲੋਂ ਉਨ੍ਹਾਂ ਨੂੰ ਕਕਾਰ ਲਾਹੇ ਜਾਣ ਸਬੰਧੀ ਮਜਬੂਰ ਕਰਨ ਦੇ ਮਾਮਲੇ ਵਿਚ ਕਿਸਾਨ ਆਗੂ ਮੇਜਰ ਸਿੰਘ ਬਰਵਾਲੀ ਨੇ ਸ਼੍ਰੋਮਣੀ ਕਮੇਟੀ ਤੋਂ ਦਖ਼ਲ ਦੇਣ ਦੀ ਮੰਗ ਕਰਦਿਆਂ ਅਜਿਹਾ ਕਰਨ ਵਾਲੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਕਿਸਾਨ ਆਗੂ ਨੇ ਕਿਹਾ ਕਿ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਅਜਿਹਾ ਦਖ਼ਲ ਪਿਛਲੇ ਲੰਮੇ ਸਮੇਂ ਤੋਂ ਦਿੱਤਾ ਜਾ ਰਿਹਾ ਹੈ। ਜਿਸ ਸਬੰਧੀ ਨਾ ਤਾਂ ਸ਼੍ਰੋਮਣੀ ਕਮੇਟੀ ਅਤੇ ਨਾ ਹੀ ਕਿਸੇ ਸਰਕਾਰ ਨੇ ਕੋਈ ਠੋਸ ਕਾਨੂੰਨ ਬਣਾ ਕੇ ਅਜਿਹਾ ਕਰਨ ਵਾਲੇ ਲੋਕਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਅਜਿਹੇ ਮਾਮਲੇ ਵਿਚ ਤੁਰੰਤ ਦਖ਼ਲ ਦਿੰਦੇ ਹੋਏ ਜਿੱਥੇ ਉਸ ਲੜਕੀ ਨੂੰ ਅਜਿਹਾ ਕਰਨ ਲਈ ਮਜਬੂਰ ਕਰਨ ਵਾਲੇ ਲੋਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਪਹਿਲ ਕਰੇ, ਉੱਥੇ ਹੀ ਕੇਂਦਰ ਤੇ ਰਾਜ ਸਰਕਾਰਾਂ ਨੂੰ ਲਿਖ ਕੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੇ ਤੌਰ ’ਤੇ ਅਜਿਹਾ ਦਖ਼ਲ ਦੇਣ ਵਾਲੇ ਲੋਕਾਂ ਖ਼ਿਲਾਫ਼ ਕਾਨੂੰਨ ਬਣਾਉਂਦੇ ਹੋਏ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕਰਨ ਤਾਂ ਜੋ ਅੱਗੇ ਤੋਂ ਅਜਿਹਾ ਕੋਈ ਵੀ ਵਿਅਕਤੀ ਸਿੱਖਾਂ ਦੇ ਧਾਰਮਿਕ ਮਸਲਿਆਂ ਵਿਚ ਦਖ਼ਲ ਅੰਦਾਜ਼ੀ ਨਾ ਕਰ ਸਕੇ।
ਪਿਛਲੀ ਖ਼ਬਰ ਬਸੀ ਪਠਾਣਾਂ ਦਾ ਵਿਕਾਸ ਸਿਰਫ਼ ਵਾਅਦਿਆਂ ਨਾਲ ਨਹੀਂ, ਸਗੋਂ ਜ਼ਮੀਨੀ ਪੱਧਰ ’ ਤੇ ਕੰਮ ਕਰਨ ਨਾਲ ਹੀ ਸੰਭਵ ਹੋ ਸਕਦਾ - ਡਾ . ਨ... ਅਗਲੀ ਖ਼ਬਰ ਜੀ . ਪੀ . ਐਸ . ਵਿਚ ਫ਼ਤਿਹ ਸਹੋਦਿਆ ਸੁਸਾਇਟੀ ਵਲੋਂ ‘ ਮੈਥਲੈਕਟਿਕਸ ’ ਗਣਿਤ ਮੁਕਾਬਲੇ ਵਿਦਿਆਰਥੀਆਂ ਨੇ ਗਣਿਤਕ ਹੁਨਰਾਂ ਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।