28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਬਸੀ ਪਠਾਣਾਂ ਦਾ ਵਿਕਾਸ ਸਿਰਫ਼ ਵਾਅਦਿਆਂ ਨਾਲ ਨਹੀਂ, ਸਗੋਂ ਜ਼ਮੀਨੀ ਪੱਧਰ ’ ਤੇ ਕੰਮ ਕਰਨ ਨਾਲ ਹੀ ਸੰਭਵ ਹੋ ਸਕਦਾ - ਡਾ . ਨਰੇਸ਼ ਚੌਹਾਨ

ਬਸੀ ਪਠਾਣਾਂ, 28 ਨਵੰਬਰ (ਰਾਜਿੰਦਰ ਸ਼ਰਮਾ)-ਬਸੀ ਪਠਾਣਾਂ ਦੇ ਲੋਕ ਅੱਜ ਵੀਂ ਬੁਨਿਆਦੀ ਸਹੂਲਤਾਂ ਦੀ ਘਾਟ ਨਾਲ ਜੂਝ ਰਹੇ ਹਨ ਅਤੇ ਬਸੀ ਪਠਾਣਾਂ ਸ਼ਹਿਰ ਦੇ ਵਿਕਾਸ ਵੱਲ ਅੱਜ ਤੱਕ ਕਿਸੇ ਵੀਂ ਆਗੂ ਨੇ ਕੋਈ ਧਿਆਨ ਨਹੀਂ ਦਿੱਤਾ, ਜੋ ਬਹੁਤ ਮੰਦਭਾਗਾ ਹੈ। ਇਹ ਪ੍ਰਗਟਾਵਾ ਹਲਕਾ ਬਸੀ ਪਠਾਣਾਂ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਐਸ.

ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਡਾ. ਨਰੇਸ਼ ਚੌਹਾਨ ਸ਼ੇਰਾ ਵਾਲਾ ਗੇਟ ਵਿਖ਼ੇ ਲੋਕਾਂ ਨੂੰ ਮਿਲ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਦੇ ਹੋਏ। ਤਸਵੀਰ: ਰਾਜਿੰਦਰ ਸ਼ਰਮਾ 29-11-2026
ਬਸੀ ਪਠਾਣਾਂ, 28 ਨਵੰਬਰ (ਰਾਜਿੰਦਰ ਸ਼ਰਮਾ)-ਬਸੀ ਪਠਾਣਾਂ ਦੇ ਲੋਕ ਅੱਜ ਵੀਂ ਬੁਨਿਆਦੀ ਸਹੂਲਤਾਂ ਦੀ ਘਾਟ ਨਾਲ ਜੂਝ ਰਹੇ ਹਨ ਅਤੇ ਬਸੀ ਪਠਾਣਾਂ ਸ਼ਹਿਰ ਦੇ ਵਿਕਾਸ ਵੱਲ ਅੱਜ ਤੱਕ ਕਿਸੇ ਵੀਂ ਆਗੂ ਨੇ ਕੋਈ ਧਿਆਨ ਨਹੀਂ ਦਿੱਤਾ, ਜੋ ਬਹੁਤ ਮੰਦਭਾਗਾ ਹੈ। ਇਹ ਪ੍ਰਗਟਾਵਾ ਹਲਕਾ ਬਸੀ ਪਠਾਣਾਂ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਐਸ.ਐਮ.ਓ. ਡਾ. ਨਰੇਸ਼ ਚੌਹਾਨ ਨੇ ਸ਼ਹਿਰ ਦੇ ਸ਼ੇਰਾਂ ਵਾਲਾ ਗੇਟ ਵਿਖ਼ੇ ਆਮ ਲੋਕਾਂ ਨਾਲ ਮੁਲਾਕਾਤ ਦੌਰਾਨ ਕਾਂਗਰਸ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਵਸਨੀਕ ਸਰਕਾਰੀ ਹਸਪਤਾਲਾਂ ਵਿਚ ਮਾੜੇ ਪ੍ਰਬੰਧ, ਸਰਕਾਰੀ ਸਕੂਲਾਂ ਦੀ ਮਾੜੀ ਹਾਲਤ, ਨੌਜਵਾਨਾਂ ਨੂੰ ਰੁਜ਼ਗਾਰ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀਆਂ ਮੁਸ਼ਕਲਾਂ, ਸੀਵਰੇਜ ਅਤੇ ਟੁੱਟੀਆਂ ਸੜਕਾਂ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਸਿਰਫ਼ ਵਾਅਦਿਆਂ ਨਾਲ ਨਹੀਂ ਬਲਕਿ ਜ਼ਮੀਨੀ ਪੱਧਰ ’ਤੇ ਕੰਮ ਕਰਨ ਨਾਲ ਹੀ ਸੰਭਵ ਹੋ ਸਕਦਾ ਹੈ। ਸ਼ਹਿਰ ਵਾਸੀਆਂ ਨੇ ਡਾ. ਨਰੇਸ਼ ਚੌਹਾਨ ਨੂੰ ਭਰੋਸਾ ਦਿੱਤਾ ਕਿ ਜੇਕਰ ਕਾਂਗਰਸ ਪਾਰਟੀ ਉਨ੍ਹਾਂ ਨੂੰ ਵਿਧਾਨ ਸਭਾ ਚੋਣ ਵਿਚ ਟਿਕਟ ਦਿੰਦੀ ਹੈ ਤਾਂ ਇਲਾਕੇ ਦੇ ਲੋਕ ਉਨ੍ਹਾਂ ਦਾ ਸਮਰਥਨ ਕਰਨਗੇ। ਡਾ.ਚੌਹਾਨ ਨੇ ਵੀਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਹਲਕੇ ਵਿਚ ਸਿਹਤ, ਸਿੱਖਿਆ, ਸੜਕਾਂ, ਆਵਾਜਾਈ ਅਤੇ ਬੁਨਿਆਦੀ ਢਾਂਚੇ ਦੀਆਂ ਸਹੂਲਤਾਂ ਆਦਿ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾ ਕੇ ਹੱਲ ਕਰਵਾਉਣ ਲਈ ਯਤਨ ਕਰਨਗੇ। ਇਸ ਮੌਕੇ ਹਰਦੀਪ ਸਿੰਘ, ਗੁਰਚਰਨ ਸਿੰਘ ਚੰਨੀ, ਪੂਨਮ ਸਿੰਘ, ਪਰਮਿੰਦਰ ਕੌਰ, ਦਲਜੀਤ ਕੌਰ, ਅਸ਼ੋਕ ਕੁਮਾਰ, ਪ੍ਰੀਤਮ ਰਬੜ, ਰਾਜ ਦੁਲਾਰੀ ਸਮੇਤ ਹੋਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਦੇ ਇਤਿਹਾਸ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਸਭ ਤੋਂ ਫ਼ੇਲ੍ਹ ਸਰਕਾਰ ਸਾਬਤ ਹੋਈ - ਰਣਦੀਪ ਸਿੰਘ ਨਾਭਾ ਪਿੰਡ ਮੁੱਢੜੀ... ਅਗਲੀ ਖ਼ਬਰ ਹਿਮਾਚਲ ਪ੍ਰਦੇਸ਼ ਵਿਚ ਸਿੱਖ ਵਿਦਿਆਰਥਣ ਨੂੰ ਕਕਾਰ ਲੁਹਾ ਕੇ ਪ੍ਰੀਖਿਆ ਦੇਣ ਲਈ ਮਜਬੂਰ ਕਰਨ ਵਾਲੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।