28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਨੌਜਵਾਨਾਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ’ ਚ ਅਹਿਮ ਯੋਗਦਾਨ ਪਾਉਂਦੀਆਂ ਹਨ - ਦਰਬਾਰਾ ਸਿੰਘ ਗੁਰੂ

ਬਸੀ ਪਠਾਣਾਂ, 28 ਨਵੰਬਰ (ਰਾਜਿੰਦਰ ਸ਼ਰਮਾ)-ਨਿਊ ਯੂਥ ਸਪੋਰਟਸ ਐਂਡ ਵੈੱਲਫੇਅਰ ਕਲੱਬ, ਸ਼ਹੀਦਗੜ੍ਹ ਵਲੋਂ ਆਈ. ਟੀ.

ਅਜੀਤ ਡੈਸਕ 29-11-2026
ਬਸੀ ਪਠਾਣਾਂ, 28 ਨਵੰਬਰ (ਰਾਜਿੰਦਰ ਸ਼ਰਮਾ)-ਨਿਊ ਯੂਥ ਸਪੋਰਟਸ ਐਂਡ ਵੈੱਲਫੇਅਰ ਕਲੱਬ, ਸ਼ਹੀਦਗੜ੍ਹ ਵਲੋਂ ਆਈ.ਟੀ.ਆਈ.ਗਰਾਊਂਡ ਬਸੀ ਪਠਾਣਾਂ ਵਿਖੇ ਕਰਵਾਏ ਜਾ ਰਹੇ 20ਵੇਂ ਫੁੱਟਬਾਲ ਟੂਰਨਾਮੈਂਟ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਅਤੇ ਕੋਰ ਕਮੇਟੀ ਮੈਂਬਰ ਦਰਬਾਰਾ ਸਿੰਘ ਗੁਰੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ। ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ, ਸਗੋਂ ਨੌਜਵਾਨਾਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਅੰਦਰ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਤੇ ਆਪਸੀ ਪਿਆਰ ਪੈਦਾ ਕਰਨ ਦਾ ਵੀ ਮਜ਼ਬੂਤ ਮਾਧਿਅਮ ਹਨ। ਉਨ੍ਹਾਂ ਕਿਹਾ ਕਿ ਫੁੱਟਬਾਲ ਵਰਗੀਆਂ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਸਮਾਜਿਕ ਅਲਾਮਤ ਤੋਂ ਦੂਰ ਰੱਖ ਕੇ ਇਕ ਸਿਹਤਮੰਦ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਅਹਿਮ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਕਲੱਬ ਵਲੋਂ ਲਗਾਤਾਰ 20ਵਾਂ ਫੁੱਟਬਾਲ ਟੂਰਨਾਮੈਂਟ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕਰਕੇ ਜੇਤੂ ਟੀਮਾਂ, ਟੂਰਨਾਮੈਂਟ ਵਿਚ ਭਾਗ ਲੈਣ ਵਾਲੀਆਂ ਸਾਰੀਆਂ ਟੀਮਾਂ ਅਤੇ ਪ੍ਰਬੰਧਕ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਬੀ.ਸੀ.ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਮਠਾੜੂ, ਕਲੱਬ ਪ੍ਰਧਾਨ ਗੁਰਵਿੰਦਰ ਸਿੰਘ ਭੰਗੂ, ਰਣਜੀਤ ਸਿੰਘ ਵਾਈਸ ਪ੍ਰਧਾਨ, ਗੁਰਦੀਪ ਸਿੰਘ ਗਿਪੀ ਕੈਸ਼ੀਅਰ, ਅਮਨਦੀਪ ਸਿੰਘ ਸੰਧੂ ਸਕੱਤਰ, ਸੁਖਵਿੰਦਰ ਸਿੰਘ, ਨਿਰਮਲ ਸਿੰਘ ਭੱਟੀ, ਵਰਿੰਦਰ ਸਿੰਘ, ਰੁਪਿੰਦਰ ਸਿੰਘ ਰੁੱਬੂ, ਸਿਮਰਨਜੋਤ ਬੱਲਾ, ਦਵਿੰਦਰ ਸਿੰਘ, ਸੁਰਮਖ ਸਿੰਘ, ਇਸ਼ਾਨਤ, ਗੁਰਜੀਤ ਜੀਤਾ, ਸੁਖਦੀਪ ਸਿੰਘ ਸੁੱਖੂ, ਮਨੀਸ਼ ਬਲਰਾਜ, ਮਿੰਟੂ, ਸਹਿਜ ਤੋਂ ਇਲਾਵਾ ਵੱਡੀ ਗਿਣਤੀ ਵਿਚ ਫੁੱਟਬਾਲ ਪ੍ਰੇਮੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਰਾਮ ਨਗਰ ਵਿਖੇ ਕਾਂਗਰਸ ਦੀ ਮੀਟਿੰਗ ਦੌਰਾਨ ਬੀਬਾ ਬਹਿਸ਼ਤਾ ਸਿੰਘ ਨਾਭਾ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਲੱਕੀ ਮੀਰਾਂ ਸਕੂਲ ਭੂੱਨਰਹੇੜੀ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲਿਆਂ ਵਿੱਚ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।