29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪੰਜਾਬ ਬੇਰੁਜ਼ਗਾਰੀ ਨਸ਼ਿਆਂ ਕਿਸਾਨੀ ਸੰਕਟ ਤੇ ਵਪਾਰਕ ਮੰਦਹਾਲੀ ਨਾਲ ਜੂਝ ਰਿਹਾ-ਦਰਬਾਰਾ ਸਿੰਘ ਗੁਰੂ

ਬਸੀ ਪਠਾਣਾਂ, 29 ਨਵੰਬਰ (ਰਾਜਿੰਦਰ ਸ਼ਰਮਾ)-ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਸਿਆਸਤ ’ਚ ਨਵੀਂ ਤਾਕਤ ਸਥਿਰਤਾ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਵਾਲਾ ਗੱਠਜੋੜ ਸਾਬਤ ਹੋਵੇਗਾ ਅਤੇ ਇਸ ਗੱਠਜੋੜ ਦੇ ਹੋਣ ਨਾਲ ਦੋਵੇਂ ਪਾਰਟੀਆਂ ਦੇ ਵਰਕਰਾਂ ’ਚ ਜੋਸ਼ ਭਰ ਗਿਆ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ( ਬ) ਦੇ ਹਲਕਾ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਦਰਬਾਰਾ ਸਿੰਘ ਗੁਰੂ ਨੇ ਗੱਲਬਾਤ ਦੌਰਾਨ ਕੀਤਾ।

ਦਰਬਾਰਾ ਸਿੰਘ ਗੁਰੂ ਗੱਲਬਾਤ ਕਰਦੇ ਹੋਏ ਨਾਲ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਐਡ. ਅਮਰਦੀਪ ਸਿੰਘ ਧਾਰਨੀ, ਯੁਗਵਿੰਦਰ ਸਿੰਘ ਧਾਲੀਵਾਲ ਅਤੇ ਕੁਲਦੀਪ ਸਿੰਘ ਸਿੱਧੂਪੁਰ ਨਾਲ ਹੋਰ ਆਗੂ। ਤਸਵੀਰ :ਰਾਜਿੰਦਰ ਸ਼ਰਮਾ 30-11-2026
ਬਸੀ ਪਠਾਣਾਂ, 29 ਨਵੰਬਰ (ਰਾਜਿੰਦਰ ਸ਼ਰਮਾ)-ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਸਿਆਸਤ ’ਚ ਨਵੀਂ ਤਾਕਤ ਸਥਿਰਤਾ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਵਾਲਾ ਗੱਠਜੋੜ ਸਾਬਤ ਹੋਵੇਗਾ ਅਤੇ ਇਸ ਗੱਠਜੋੜ ਦੇ ਹੋਣ ਨਾਲ ਦੋਵੇਂ ਪਾਰਟੀਆਂ ਦੇ ਵਰਕਰਾਂ ’ਚ ਜੋਸ਼ ਭਰ ਗਿਆ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ( ਬ) ਦੇ ਹਲਕਾ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਦਰਬਾਰਾ ਸਿੰਘ ਗੁਰੂ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਬੇਰੁਜ਼ਗਾਰੀ, ਨਸ਼ਿਆਂ, ਕਿਸਾਨੀ ਸੰਕਟ, ਵਪਾਰਕ ਮੰਦਹਾਲੀ ਤੇ ਲੋਕਾਂ ਦੀਆਂ ਵਧਦੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਅਜਿਹੇ ਸਮੇਂ ਵਿਚ ਮੁੱਖ ਮੰਤਰੀ ਵਲੋਂ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਠੋਸ ਪ੍ਰੋਗਰਾਮ ਦੇਣ ਦੀ ਬਜਾਏ ਚੁਟਕਲੇ ਹਾਸੇ ਠੱਠੇ ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਟਿੱਚਰਾਂ ਕਰਨਾ ਮੰਦਭਾਗਾ ਹੈ। ਇਸ ਮੌਕੇ ਪਾਰਟੀ ਦੇ ਮੁੱਖ ਬੁਲਾਰੇ ਅਤੇ ਕਾਨੂੰਨੀ ਵਿੰਗ ਦੇ ਸੂਬਾ ਪ੍ਰਧਾਨ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਅੱਜ ਸੂਬੇ ਨੂੰ ਇਕ ਮਜ਼ਬੂਤ ਨੀਤੀ, ਤਜਰਬੇਕਾਰ ਲੀਡਰਸ਼ਿਪ ਅਤੇ ਲੋਕਾਂ ਦੇ ਦੁੱਖ-ਦਰਦ ਨੂੰ ਸਮਝਣ ਵਾਲੀ ਸਰਕਾਰ ਦੀ ਲੋੜ ਹੈ। ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਨੇ ਕਿਹਾ ਕਿ ਦੋਵੇਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਵਿਚ ਜਾਣਾ ਚਾਹੀਦਾ ਹੈ, ਕਿਉਂਕਿ ਆਉਣ ਵਾਲੀਆਂ ਚੋਣਾਂ ਵਿਚ ਜਿੱਤ ਦਾ ਰਾਹ ਲੋਕਾਂ ਦੇ ਵਿਸ਼ਵਾਸ, ਜ਼ਮੀਨੀ ਸੰਘਰਸ਼ ਅਤੇ ਇੱਕਜੁੱਟਤਾ ਰਾਹੀਂ ਹੀ ਤੈਅ ਹੋਵੇਗਾ। ਪਾਰਟੀ ਦੇ ਯੂਥ ਆਗੂ ਐਡਵੋਕੇਟ ਯੁਗਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਲੋਕਾਂ ਦੀਆਂ ਉਮੀਦਾਂ ਨੂੰ ਲੈ ਕੇ ਚੋਣ ਮੈਦਾਨ ਵਿਚ ਆਪਣੀ ਮਜ਼ਬੂਤ ਹਾਜ਼ਰੀ ਦਰਜ ਕਰਵਾਉਣ ਦੀ ਸਮਰੱਥਾ ਰੱਖਦਾ ਹੈ। ਭਾਜਪਾ ਆਗੂ ਕੁਲਦੀਪ ਸਿੰਘ ਸਿੱਧੂਪੁਰ ਨੇ ਕਿਹਾ ਕਿ ਗੱਠਜੋੜ ਦੇ ਆਗੂਆਂ ਅਤੇ ਵਰਕਰਾਂ ਨੂੰ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਪੰਜਾਬ ਦੇ ਹਿਤਾਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੱਠਜੋੜ ਦੀ ਸਫਲਤਾ ਲਈ ਲੋਕਾਂ ਦਾ ਭਰੋਸਾ ਸਭ ਤੋਂ ਅਹਿਮ ਹੋਵੇਗਾ। ਇਸ ਮੌਕੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ, ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਮੁੱਖ ਬੁਲਾਰੇ ਅਮਰਦੀਪ ਸਿੰਘ ਧਾਰਨੀ, ਯੂਥ ਆਗੂ ਐਡਵੋਕੇਟ ਯੁਗਵਿੰਦਰ ਸਿੰਘ ਧਾਲੀਵਾਲ, ਭਾਜਪਾ ਆਗੂ ਕੁਲਦੀਪ ਸਿੰਘ ਸਿੱਧੂਪੁਰ, ਅਕਾਲੀ ਦਲ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਮਠਾੜੂ, ਸਾਬਕਾ ਕੌਂਸਲ ਪ੍ਰਧਾਨ ਰਮਨ ਗੁਪਤਾ, ਭਾਜਪਾ ਮੰਡਲ ਪ੍ਰਧਾਨ ਓਮ ਗੌਤਮ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਡੀ. ਬੀ. ਯੂ ਅਮੈਰੀਕਾਜ਼ ਨੇ ਕੌਮਾਂਤਰੀ ਕਾਨਫ਼ਰੰਸ ਕਰਵਾਈ ਸਿਹਤ ਸੇਵਾਵਾਂ ਦੇ ਖੇਤਰ ਵਿਚ ਨਵੀਂ ਕ੍ਰਾਂਤੀ ਲਿਆਵੇਗੀ ਬਣਾਉਟੀ... ਅਗਲੀ ਖ਼ਬਰ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਬਲਿਹਾਰ ਸਿੰਘ ਚੁੰਨੀ ਨੇ ਕਾਂਗਰਸ ਟਿਕਟ ਦੀ ਠੋਕੀ ਦਾਅਵੇਦਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।