ਅਕਾਲੀ ਦਲ ਤੇ ਭਾਜਪਾ ਹਲਕਾ ਫ਼ਤਹਿਗੜ੍ਹ ਸਾਹਿਬ ਦੀ ਅਹਿਮ ਮੀਟਿੰਗ ਅੱਜ-ਭੁੱਟਾ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ’ਤੇ ਹੋਵੇਗੀ ਵਿਚਾਰ ਚਰਚਾ
ਫ਼ਤਹਿਗੜ੍ਹ ਸਾਹਿਬ, 29 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਆਗੂਆਂ ਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ 30 ਨਵੰਬਰ ਨੂੰ ਸਵੇਰੇ 10 ਵਜੇ ਬਸੀ ਰੋਡ ਸਰਹਿੰਦ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਰੱਖੀ ਗਈ ਹੈ। ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਦੱਸਿਆ ਕਿ ਮੀਟਿੰਗ ਵਿਚ 8 ਦਸੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਮਹਾਂ ਰੈਲੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਦੇ ਨਾਲ-ਨਾਲ ਚੋਣਾਂ ਸਬੰਧੀ ਰਣਨੀਤੀ ਵੀ ਤਿਆਰ ਕੀਤੀ ਜਾਵੇਗੀ।
ਅਜੀਤ ਡੈਸਕ
30-11-2026