02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਅਬੁਲਖੈਰ ਤੋਂ ਬਰਿਆਰ ਨੂੰ ਜਾਂਦੀ ਸੰਪਰਕ ਸੜਕ ਦਾ ਠੇਕੇਦਾਰ ਨੇ ਕੰਮ ਕੀਤਾ ਬੰਦ

ਗੁਰਦਾਸਪੁਰ, 1 ਸਤੰਬਰ (ਅਸ਼ੋਕ ਸ਼ਰਮਾ)-ਅਬੁਲਖੈਰ ਤੋਂ ਬਰਿਆਰ ਨੂੰ ਜਾਣ ਵਾਲੀ ਸੜਕ ਦਾ ਕੰਮ ਲੋਕ ਨਿਰਮਾਣ ਵਿਭਾਗ ਵਲੋਂ ਸ਼ੁਰੂ ਕਰਵਾਇਆ ਸੀ ਤੇ ਸੜਕ ਦੀ ਪੁਟਾਈ ਠੇਕੇਦਾਰ ਨੇ ਕਰਵਾਈ ਸੀ। ਪਰ ਹੁਣ ਇਕ ਹਫਤੇ ਤੋਂ ਕੰਮ ਬੰਦ ਹੋਣ ਨਾਲ ਇਲਾਕੇ ਦੇ ਅਨੇਕਾਂ ਪਿੰਡਾਂ ਨੂੰ ਜਾਂਦੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 02-09-2026
ਗੁਰਦਾਸਪੁਰ, 1 ਸਤੰਬਰ (ਅਸ਼ੋਕ ਸ਼ਰਮਾ)-ਅਬੁਲਖੈਰ ਤੋਂ ਬਰਿਆਰ ਨੂੰ ਜਾਣ ਵਾਲੀ ਸੜਕ ਦਾ ਕੰਮ ਲੋਕ ਨਿਰਮਾਣ ਵਿਭਾਗ ਵਲੋਂ ਸ਼ੁਰੂ ਕਰਵਾਇਆ ਸੀ ਤੇ ਸੜਕ ਦੀ ਪੁਟਾਈ ਠੇਕੇਦਾਰ ਨੇ ਕਰਵਾਈ ਸੀ। ਪਰ ਹੁਣ ਇਕ ਹਫਤੇ ਤੋਂ ਕੰਮ ਬੰਦ ਹੋਣ ਨਾਲ ਇਲਾਕੇ ਦੇ ਅਨੇਕਾਂ ਪਿੰਡਾਂ ਨੂੰ ਜਾਂਦੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਮਹਿਕਮਾ ਇਸ ਪਾਸੇ ਧਿਆਨ ਨਹੀਂ ਦੇ ਰਿਹਾ। ਇਸ ਸਬੰਧੀ ਪਿੰਡ ਬਰਿਆਰ ਦੇ ਸਰਪੰਚ ਪ੍ਰਭਪ੍ਰੀਤ ਸਿੰਘ, ਰਣਦੀਪ ਸਿੰਘ, ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ, ਸਾਹਿਬ ਸਿੰਘ ਆਦਿ ਨੇ ਦੱਸਿਆ ਕਿ ਪਹਿਲਾਂ ਹੀ ਕਾਫੀ ਸੜਕ ਟੁੱਟੀ ਸੀ ਤੇ ਹੁਣ ਸੜਕ ਪੁੱਟਣ ਕਾਰਨ ਲੋਕਾਂ ਨੂੰ ਹੋਰ ਮੁਸ਼ਕਿਲ ਪੇਸ਼ ਆ ਰਹੀ ਹੈ। ਉਨ੍ਹਾਂ ਲੋਕ ਨਿਰਮਾਣ ਵਿਭਾਗ ਗੁਰਦਾਸਪੁਰ ਪਾਸੋਂ ਮੰਗ ਕੀਤੀ ਕਿ ਠੇਕੇਦਾਰ ਨੂੰ ਹਦਾਇਤਾਂ ਕਰਕੇ ਰੁਕਿਆ ਕੰਮ ਮੁੜ ਸ਼ੁਰੂ ਕਰਵਾਇਆ ਜਾਵੇ, ਜਿਸ ਨਾਲ ਲੋਕਾਂ ਦੀ ਪ੍ਰੇਸ਼ਾਨੀ ਦਾ ਹੱਲ ਹੋ ਸਕੇ।
ਪਿਛਲੀ ਖ਼ਬਰ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ ਅਗਲੀ ਖ਼ਬਰ ਸੁਖਬੀਰ ਸਿੰਘ ਵਾਹਲਾ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਕੀਤੀਆਂ ਵਿਚਾਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।