02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪਿੰਡ ਕਰਨਾਮਾ ਦੇ ਕਈ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਿਲ

ਊਧਨਵਾਲ, 1 ਸਤੰਬਰ (ਪਰਗਟ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਕਰਨਾਮਾ ਵਿਚ ਕਈ ਪਰਿਵਾਰ ਅਕਾਲੀ ਦਲ, ਕਾਂਗਰਸ ਹੋਰ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਪਰਿਵਾਰ ’ਚ ਸ਼ਾਮਿਲ ਹੋਏ। ਹਲਕੇ ਵਿਚ ਵਿਚਰ ਰਹੇ ਕਸ਼ਮੀਰ ਸਿੰਘ ਪੰਜਗਰਾਈਆਂ ਦੀ ਅਗਵਾਈ ਹੇਠ ਸ਼ਾਮਲ ਹੋਏ ਇਨ੍ਹਾਂ ਪਰਿਵਾਰਾਂ ’ਚ ਕਰਮ ਸਿੰਘ, ਜੋਗਾ ਸਿੰਘ, ਬੀਰ ਸਿੰਘ, ਸੁਖਦੇਵ ਸਿੰਘ, ਸੰਤੋਖ ਸਿੰਘ, ਦੀਦਾਰ ਸਿੰਘ, ਲਵਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਹਰਜੀਤ ਸਿੰਘ, ਹਰਭਾਲ ਸਿੰਘ, ਹਰਭਜਨ ਸਿੰਘ, ਪਰਮਜੀਤ ਸਿੰਘ, ਹਰਵਿੰਦਰ ਸਿੰਘ ਆਦਿ ਸ਼ਾਮਲ ਹਨ।

ਅਜੀਤ ਡੈਸਕ 02-09-2026
ਊਧਨਵਾਲ, 1 ਸਤੰਬਰ (ਪਰਗਟ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਕਰਨਾਮਾ ਵਿਚ ਕਈ ਪਰਿਵਾਰ ਅਕਾਲੀ ਦਲ, ਕਾਂਗਰਸ ਹੋਰ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਪਰਿਵਾਰ ’ਚ ਸ਼ਾਮਿਲ ਹੋਏ। ਹਲਕੇ ਵਿਚ ਵਿਚਰ ਰਹੇ ਕਸ਼ਮੀਰ ਸਿੰਘ ਪੰਜਗਰਾਈਆਂ ਦੀ ਅਗਵਾਈ ਹੇਠ ਸ਼ਾਮਲ ਹੋਏ ਇਨ੍ਹਾਂ ਪਰਿਵਾਰਾਂ ’ਚ ਕਰਮ ਸਿੰਘ, ਜੋਗਾ ਸਿੰਘ, ਬੀਰ ਸਿੰਘ, ਸੁਖਦੇਵ ਸਿੰਘ, ਸੰਤੋਖ ਸਿੰਘ, ਦੀਦਾਰ ਸਿੰਘ, ਲਵਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਹਰਜੀਤ ਸਿੰਘ, ਹਰਭਾਲ ਸਿੰਘ, ਹਰਭਜਨ ਸਿੰਘ, ਪਰਮਜੀਤ ਸਿੰਘ, ਹਰਵਿੰਦਰ ਸਿੰਘ ਆਦਿ ਸ਼ਾਮਲ ਹਨ। ਕਸ਼ਮੀਰ ਸਿੰਘ ਪੰਜਗਰਾਈਆਂ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਪਾਰਟੀ ’ਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮੁੱਚੇ ਹਲਕੇ ਦੇ ਲੋਕ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ’ਤੇ ਚੱਲਣ ਲਈ ਤਿਆਰ ਹਨ ਅਤੇ ਲਗਾਤਾਰ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਇਸ ਵਾਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਦਾ ਵੇਖਣਾ ਚਾਹੁੰਦੇ ਹਨ। ਇਸ ਮੌਕੇ ਲਖਬੀਰ ਸਿੰਘ ਲਾਲੀ, ਨਿਰਭਉ ਸਿੰਘ ਬਿੱਕਾ ਹੇਅਰ, ਸਾਬਕਾ ਮੈਂਬਰ ਜਗੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਦੇ ਲੜਕਿਆਂ ਨੇ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਮੁਕਾਬਲਿਆਂ ਵਿਚ ਜਿੱਤੇ ਸੋਨ ਤਗਮੇ ਅਗਲੀ ਖ਼ਬਰ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।