02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਲਾਰੈਂਸ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਦੀ ਅੰਡਰ-17 ਬਾਸਕਟਬਾਲ ਟੀਮ ’ਚ ਸੂਬਾ ਪੱਧਰ ’ਤੇ ਚੋਣ

ਬਟਾਲਾ, 1 ਸਤੰਬਰ (ਸਤਿੰਦਰ ਸਿੰਘ)-ਲਾਰੈਂਸ ਇੰਟਰਨੈਸ਼ਨਲ ਸਕੂਲ ਤਾਰਾਗੜ੍ਹ (ਡੇਰਾ ਬਾਬਾ ਨਾਨਕ ਰੋਡ) ਬਟਾਲਾ ਦੀਆਂ ਉਭਰਦੀਆਂ ਖਿਡਾਰਨਾਂ ਨੇ ਖੇਡਾਂ ਦੇ ਖੇਤਰ ’ਚ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀਆਂ 4 ਹੋਣਹਾਰ ਵਿਦਿਆਰਥਣਾਂ ਗੁਰਨੂਰ ਕੌਰ, ਪ੍ਰਨੀਤ ਕੌਰ, ਜਸਪਿੰਦਰ ਕੌਰ ਤੇ ਜਸਪ੍ਰੀਤ ਕੌਰ ਦੀ ਚੋਣ ਅੰਡਰ-17 ਟੀਮ ਵਿਚ ਹੋਈ ਹੈ।

ਲਾਰੈਂਸ ਇੰਟਰਨੈਸ਼ਨਲ ਸਕੂਲ ਦੀਆਂ ਸੂਬਾ ਪੱਧਰੀ ਮੁਕਾਬਲੇ ਲਈ ਚੁਣੀਆਂ ਵਿਦਿਆਰਥਣਾਂ 02-09-2026
ਬਟਾਲਾ, 1 ਸਤੰਬਰ (ਸਤਿੰਦਰ ਸਿੰਘ)-ਲਾਰੈਂਸ ਇੰਟਰਨੈਸ਼ਨਲ ਸਕੂਲ ਤਾਰਾਗੜ੍ਹ (ਡੇਰਾ ਬਾਬਾ ਨਾਨਕ ਰੋਡ) ਬਟਾਲਾ ਦੀਆਂ ਉਭਰਦੀਆਂ ਖਿਡਾਰਨਾਂ ਨੇ ਖੇਡਾਂ ਦੇ ਖੇਤਰ ’ਚ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀਆਂ 4 ਹੋਣਹਾਰ ਵਿਦਿਆਰਥਣਾਂ ਗੁਰਨੂਰ ਕੌਰ, ਪ੍ਰਨੀਤ ਕੌਰ, ਜਸਪਿੰਦਰ ਕੌਰ ਤੇ ਜਸਪ੍ਰੀਤ ਕੌਰ ਦੀ ਚੋਣ ਅੰਡਰ-17 ਟੀਮ ਵਿਚ ਹੋਈ ਹੈ। ਦੱਸ ਦਈਏ ਕਿ ਇਹ ਮੁਕਾਬਲੇ ਐਸ.ਐਸ.ਐਮ. ਕਾਲਜ ਦੀਨਾਨਗਰ ਵਿਖੇ ਜ਼ਿਲ੍ਹਾ ਪੱਧਰ ਉੱਤੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ’ਚ ਲਾਰੈਂਸ ਸਕੂਲ ਦੀ ਟੀਮ ਨੇ ਬਹੁਤ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ। ਖਿਡਾਰੀਆਂ ਦੀ ਪ੍ਰਤਿਭਾ ਨੂੰ ਦੇਖਦਿਆਂ ਇਸ ਟੀਮ ’ਚੋਂ 4 ਹੋਣਹਾਰ ਖਿਡਾਰਨਾਂ ਦੀ ਚੋਣ ਸੂਬਾ ਪੱਧਰ ’ਤੇ ਕੀਤੀ ਗਈ, ਜੋ ਕਿ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੀ ਪ੍ਰਿੰਸੀਪਲ ਡਾ. ਉਪਮਾ ਮਹਾਜਨ ਨੇ ਚੁਣੀਆਂ ਗਈਆਂ ਖਿਡਾਰਨਾਂ, ਉਨ੍ਹਾਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ। ਸਕੂਲ ਪ੍ਰਬੰਧਕ ਕਮੇਟੀ ਤੇ ਪ੍ਰਿੰਸੀਪਲ ਵਲੋਂ ਖੇਡ ਵਿਭਾਗ ਖਾਸ ਤੌਰ ’ਤੇ ਕੋਚ ਦਵਿੰਦਰ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ, ਜਿਨਾਂ ਦੀ ਯੋਗ ਅਗਵਾਈ ਸਦਕਾ ਵਿਦਿਆਰਥੀਆਂ ਨੇ ਇਹ ਮੁਕਾਮ ਹਾਸਲ ਕੀਤਾ। ਪ੍ਰਿੰਸੀਪਲ ਡਾ. ਉਪਮਾ ਮਹਾਜਨ ਨੇ ਕਿਹਾ ਕਿ ਸਕੂਲ ’ਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ ਤਾਂ ਜੋ ਬੱਚਿਆਂ ਦਾ ਸਰਬਪੱਖੀ ਵਿਕਾਸ ਹੋ ਸਕੇ। ਇਸ ਮੌਕੇ ਸਕੂਲ ਚੇਅਰਮੈਨ ਬਲਜਿੰਦਰ ਸਿੰਘ ਬੈਂਸ ਮੱਲਿਆਂਵਾਲ, ਡਾਇਰੈਕਟਰ ਡਾ. ਗੁਰਿੰਦਰ ਕੌਰ ਮਾਨ, ਪ੍ਰਿੰਸੀਪਲ ਡਾ. ਉਪਮਾ ਮਹਾਜਨ ਤੇ ਸਮੂਹ ਅਧਿਆਪਕ ਵਰਗ ਵਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਵਿਚ ਆਉਣ ਵਾਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਗੁਰਦਾਸਪੁਰ ਦੀਆਂ ਚੋਣਾਂ 11 ਨੂੰ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਦੇ ਲੜਕਿਆਂ ਨੇ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਮੁਕਾਬਲਿਆਂ ਵਿਚ ਜਿੱਤੇ ਸੋਨ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।