02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸਿੱਖ ਨੈਸ਼ਨਲ ਕਾਲਜ ਦੀ ਵਿਦਿਆਰਥਣ ਅਵਲੀਨ ਨੇ ਬੀ.ਐੱਸ.ਸੀ. ਨਾਨ ਮੈਡੀਕਲ ’ਚੋਂ ਮੈਰਿਟ ਸਥਾਨ ਹਾਸਿਲ ਕੀਤਾ

ਕਾਦੀਆਂ, 1 ਸਤੰਬਰ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀ ਬੀ. ਐੱਸ.

ਅਜੀਤ ਡੈਸਕ 02-09-2026
ਕਾਦੀਆਂ, 1 ਸਤੰਬਰ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀ ਬੀ.ਐੱਸ.ਸੀ. ਨਾਨ ਮੈਡੀਕਲ ਸਮੈਸਟਰ ਚੌਥਾ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਗੁਰੂ ਨਾਨਕ ਦੇ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਬੀ.ਐੱਸ.ਸੀ. ਨਾਨ ਮੈਡੀਕਲ ਦੇ ਨਤੀਜੇ ’ਚੋਂ ਸਿੱਖ ਨੈਸ਼ਨਲ ਕਾਲਜ ਦੀ ਵਿਦਿਆਰਥਣ ਵਲੋਂ ਮੈਰਿਟ ਸੂਚੀ ’ ਚੋਂ 7ਵਾਂ ਸਥਾਨ ਹਾਸਲ ਕਰਕੇ ਇਕ ਵਾਰ ਫ਼ਿਰ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸੰਬੰਧੀ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਦੱਸਿਆ ਕਿ ਕਾਲਜ ਦੀ ਬੀ.ਐੱਸ.ਸੀ. ਚੌਥਾ ਸਮੈਸਟਰ ਦੀ ਵਿਦਿਆਰਥਣ ਅਵਲੀਨ ਪੁੱਤਰੀ ਸ਼੍ਰੀ ਸਤੀਸ਼ ਕੁਮਾਰ ਨੇ 8.29 ਸੀ.ਜੀ.ਪੀ.ਏ. ਗ੍ਰੇਡ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ 7ਵਾਂ ਸਥਾਨ ਜਦ ਕਿ ਕਾਲਜ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਲਈ ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਗੁਰਦੇਵ ਸਿੰਘ ਬਰਾੜ (ਸੇਵਾ ਮੁਕਤ ਆਈ.ਏ.ਐੱਸ.) ਸਕੱਤਰ, ਕਰਨਲ (ਸੇਵਾ ਮੁਕਤ) ਜਸਮੇਰ ਸਿੰਘ ਬਾਲਾ ਤੇ ਸਥਾਨਕ ਪ੍ਰਬੰਧਕ ਕਮੇਟੀ ਦੇ ਸਕੱਤਰ, ਕਸ਼ਮੀਰ ਸਿੰਘ ਬੋਪਾਰਾਏ ਤੇ ਸਮੂਹ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਯੂਨੀਵਰਸਿਟੀ ਪੱਧਰ ’ਤੇ ਇਸ ਸ਼ਾਨਦਾਰ ਪ੍ਰਾਪਤੀ ਲਈ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ, ਸਾਇੰਸ ਵਿਭਾਗ ਦੇ ਅਧਿਆਪਕਾਂ ਪ੍ਰੋ. ਰਾਕੇਸ਼ ਕੁਮਾਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਮਿਤਾਲੀ, ਪ੍ਰੋ. ਨੀਰੂ ਬਾਲਾ ਸਮੇਤ ਸਮੂਹ ਸਟਾਫ਼ ਤੇ ਮੈਰਿਟ ’ਚ ਆਈ ਵਿਦਿਆਰਥਣ, ਉਸ ਦੇ ਮਾਤਾ-ਪਿਤਾ ਨੂੰ ਵਧਾਈ ਭੇਟ ਕੀਤੀ। ਕਾਲਜ ਦਾ ਬਾਕੀ ਨਤੀਜਾ ਵੀ ਸ਼ਾਨਦਾਰ ਰਿਹਾ ਹੈ।
ਪਿਛਲੀ ਖ਼ਬਰ ਬਾਬਾ ਸੁਖਦੇਵ ਸਿੰਘ ਬੇਦੀ ਨੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਟਾਂਡਾ ਵਿਖੇ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਬਾਬਾ ਸ੍ਰੀ ਚੰਦ ਖਾਲਸਾ ਕਾਲਜ ਦਾ ਬੀ.ਸੀ.ਏ ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।