ਕਾਂਗਰਸ ਦੀ ਸਰਕਾਰ ਬਣਾਉਣ ਲਈ ਆਗੂ ਤੇ ਵਰਕਰ ਪੂਰੀ ਇਕਜੁੱਟਤਾ ਨਾਲ ਕੰਮ ਕਰਨ : ਜਸਪਾਲ ਸਿੰਘ ਤੱਤਲਾ
ਵਡਾਲਾ ਗ੍ਰੰਥੀਆਂ, 2 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਦੇ ਲੋਕ ਇਸ ਵੇਲੇ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਦੀ ਦੇਖਣਾ ਚਾਹੁੰਦੇ ਹਨ ਤੇ ਲੋਕਾਂ ਦੀ ਇਸ ਆਸ ਨੂੰ ਹਕੀਕਤ ਵਿਚ ਬਦਲਣ ਲਈ ਕਾਂਗਰਸ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਪੂਰੀ ਇਕਜੁੱਟਤਾ ਨਾਲ ਮੈਦਾਨ ਵਿਚ ਡਟ ਕੇ ਕੰਮ ਕਰਨਾ ਚਾਹੀਦਾ ਹੈ। ਇਹ ਵਿਚਾਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਜਸਪਾਲ ਸਿੰਘ ਤੱਤਲਾ ਨੇ ਪ੍ਰਗਟ ਕੀਤੇ।
ਜਸਪਾਲ ਸਿੰਘ ਤੱਤਲਾ
03-09-2026